ਮੁਹਾਲੀ 'ਚ ਪਰਿਵਾਰ ਨੇ ਕੀਤੀ ਖੁਦਕੁਸ਼ੀ: ਪਹਿਲਾਂ ਰਿਟਾਇਰਡ SDO ਨੇ ਨਿਗਲਿਆ ਜ਼ਹਿਰ; ਫਿਰ ਮਾਂ-ਪੁੱਤ ਨੇ ਕੀਤੀ ਖੁਦਕੁਸ਼ੀ
Published : Dec 25, 2022, 10:48 am IST
Updated : Dec 25, 2022, 10:48 am IST
SHARE ARTICLE
Family committed suicide in Mohali: Formerly retired SDO swallowed poison; Then the mother and son committed suicide
Family committed suicide in Mohali: Formerly retired SDO swallowed poison; Then the mother and son committed suicide

ਪੁਲਿਸ ਨੂੰ ਸੁਸਾਈਡ ਨੋਟ ਹੋਇਆ ਬਰਾਮਦ

 

ਮੁਹਾਲੀ - ਪੰਜਾਬ ਦੇ ਮੁਹਾਲੀ 'ਚ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਨੇ ਜ਼ਹਿਰ ਨਿਗਲ ਕੇ ਖੁਦਕੁਸ਼ੀ ਕਰ ਲਈ। ਪੁਲਿਸ ਦੀ ਮੁੱਢਲੀ ਜਾਂਚ ਅਨੁਸਾਰ ਪੂਰੇ ਪਰਿਵਾਰ ਦੀ ਮੌਤ ਘਰੇਲੂ ਝਗੜੇ ਕਾਰਨ ਹੋਈ ਹੈ। ਮ੍ਰਿਤਕਾਂ ਦੀ ਪਛਾਣ ਸੇਵਾਮੁਕਤ ਐਸਡੀਓ ਸੁਰਿੰਦਰ ਸ਼ਰਮਾ (55), ਉਸ ਦੀ ਪਤਨੀ ਅੰਜਨਾ ਸ਼ਰਮਾ (50) ਅਤੇ ਪੁੱਤਰ ਪੁਲਕਿਤ ਸ਼ਰਮਾ (25) ਵਜੋਂ ਹੋਈ ਹੈ।

ਸੁਰਿੰਦਰ ਸ਼ਰਮਾ ਹਰਿਆਣਾ ਬਿਜਲੀ ਬੋਰਡ ਤੋਂ ਐਸ.ਡੀ.ਓ ਦੇ ਅਹੁਦੇ ਤੋਂ ਸੇਵਾਮੁਕਤ ਹੋਏ ਹਨ। ਫਿਲਹਾਲ ਉਹ ਕੈਮੀਕਲ ਦਾ ਕਾਰੋਬਾਰ ਕਰ ਰਿਹਾ ਸੀ। ਬੇਟਾ ਪੁਲਕਿਤ ਵੀ ਪ੍ਰਾਈਵੇਟ ਨੌਕਰੀ ਕਰਦਾ ਸੀ। ਸਥਾਨਕ ਥਾਣੇ ਦੇ ਐਸਐਚਓ ਮਨਦੀਪ ਸਿੰਘ ਨੇ ਦੱਸਿਆ ਕਿ ਸੁਰਿੰਦਰ ਸ਼ਰਮਾ ਦਾ ਪੋਸਟਮਾਰਟਮ ਸ਼ਨੀਵਾਰ ਨੂੰ ਕੀਤਾ ਗਿਆ ਹੈ, ਪਰ ਉਸ ਦੀ ਪਤਨੀ ਅਤੇ ਪੁੱਤਰ ਦਾ ਪੋਸਟਮਾਰਟਮ ਅੱਜ ਐਤਵਾਰ ਨੂੰ ਕੀਤਾ ਜਾਣਾ ਹੈ। ਤਿੰਨੋਂ ਲਾਸ਼ਾਂ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ।

ਪੁਲਿਸ ਪੁੱਛਗਿੱਛ ਦੌਰਾਨ ਪਤਾ ਲੱਗਾ ਕਿ ਸੁਰਿੰਦਰ ਸ਼ਰਮਾ ਨੇ ਸ਼ੁੱਕਰਵਾਰ ਸਵੇਰੇ ਕੋਈ ਜ਼ਹਿਰੀਲਾ ਕੈਮੀਕਲ ਨਿਗਲ ਲਿਆ। ਇਸ ਤੋਂ ਬਾਅਦ ਮਾਂ-ਪੁੱਤ ਉਸ ਨੂੰ ਇਲਾਜ ਲਈ ਹਸਪਤਾਲ ਲੈ ਗਏ, ਪਰ ਡਾਕਟਰੀ ਜਾਂਚ 'ਤੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਇਸ ਤੋਂ ਬਾਅਦ ਸ਼ਾਮ ਨੂੰ ਮਾਂ-ਪੁੱਤ ਨੇ ਵੀ ਉਕਤ ਕੈਮੀਕਲ ਨਿਗਲ ਕੇ ਖੁਦਕੁਸ਼ੀ ਕਰ ਲਈ।

ਪੁਲਿਸ ਨੇ ਮੌਕੇ ਤੋਂ ਇੱਕ ਸੁਸਾਈਡ ਨੋਟ ਬਰਾਮਦ ਕੀਤਾ ਹੈ। ਇਸ ਵਿੱਚ ਸੁਰਿੰਦਰ ਸ਼ਰਮਾ ਨੇ ਲਿਖਿਆ ਹੈ ਕਿ ਉਸ ਦਾ ਸਹੁਰਾ, ਸੱਸ, ਦੋ ਸਾਲੀਆਂ ਅਤੇ ਜੀਜਾ ਉਸ ਨੂੰ ਕੁੱਟਮਾਰ ਕਰਨ ਸਮੇਤ ਧਮਕੀਆਂ ਦਿੰਦੇ ਸਨ। ਇਸ ਤੋਂ ਤੰਗ ਆ ਕੇ ਉਸ ਨੇ ਖੁਦਕੁਸ਼ੀ ਕਰ ਲਈ। ਪੁਲਿਸ ਨੇ ਖੁਦਕੁਸ਼ੀ ਨੋਟ ਅਤੇ ਸੈਕਟਰ-48 ਦੇ ਰਹਿਣ ਵਾਲੇ ਰਮੇਸ਼ ਕੁਮਾਰ ਸ਼ਰਮਾ ਦੇ ਬਿਆਨਾਂ ’ਤੇ ਕੇਸ ਦਰਜ ਕਰ ਲਿਆ ਹੈ। ਮੁਲਜ਼ਮਾਂ ਦੀ ਪਛਾਣ ਸਹੁਰਾ ਮੇਹਰ ਚੰਦ, ਸੱਸ ਸ਼ਾਂਤੀ ਦੇਵੀ, ਬੇਟੀਆਂ ਰੇਖਾ ਅਤੇ ਅੰਜੂ ਅਤੇ ਜੀਜਾ ਦੀਪਕ ਵਜੋਂ ਹੋਈ ਹੈ।

ਸੁਰਿੰਦਰ ਸ਼ਰਮਾ ਦੀ ਖੁਦਕੁਸ਼ੀ ਤੋਂ ਬਾਅਦ ਰਿਸ਼ਤੇਦਾਰ ਘਰ ਪਹੁੰਚ ਗਏ ਸਨ। ਫਿਰ ਸ਼ਾਮ ਨੂੰ ਮਾਂ-ਪੁੱਤ ਵੱਲੋਂ ਖੁਦਕੁਸ਼ੀ ਕਰਨ ਤੋਂ ਬਾਅਦ ਕਿਸੇ ਰਿਸ਼ਤੇਦਾਰਾਂ ਨੇ ਪੁਲਿਸ ਕੰਟਰੋਲ ਰੂਮ 'ਤੇ ਮਾਮਲੇ ਦੀ ਸੂਚਨਾ ਦਿੱਤੀ। ਪਰਿਵਾਰ ਵਿੱਚ ਸਿਰਫ਼ ਤਿੰਨ ਵਿਅਕਤੀ ਸਨ। ਐਸਐਚਓ ਮਨਦੀਪ ਸਿੰਘ ਨੇ ਦੱਸਿਆ ਕਿ ਅੱਜ ਮਾਂ-ਪੁੱਤ ਦਾ ਪੋਸਟਮਾਰਟਮ ਕੀਤਾ ਜਾਵੇਗਾ। ਇਸ ਤੋਂ ਬਾਅਦ ਰਿਸ਼ਤੇਦਾਰਾਂ ਵੱਲੋਂ ਤਿੰਨਾਂ ਦਾ ਅੰਤਿਮ ਸੰਸਕਾਰ ਇੱਕੋ ਸਮੇਂ ਕੀਤਾ ਜਾਵੇਗਾ।

SHARE ARTICLE

ਏਜੰਸੀ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement