27 ਦਸੰਬਰ ਨੂੰ ਹੋਣਗੇ ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਵੱਖ-ਵੱਖ ਖੇਡ ਮੁਕਾਬਲਿਆਂ ਲਈ ਪੰਜਾਬ ਦੀਆਂ ਟੀਮਾਂ ਦੇ ਟਰਾਇਲ
Published : Dec 25, 2022, 5:41 pm IST
Updated : Dec 25, 2022, 5:41 pm IST
SHARE ARTICLE
Trials of Punjab teams for various sports events will be held on December 27 for the All India Services Tournament.
Trials of Punjab teams for various sports events will be held on December 27 for the All India Services Tournament.

ਇਨ੍ਹਾਂ ਟੂਰਨਾਮੈਂਟ ਲਈ ਪੰਜਾਬ ਦੀਆਂ ਟੀਮਾਂ ਦੀ ਚੋਣ ਲਈ ਟਰਾਇਲ 27 ਦਸੰਬਰ ਨੂੰ ਸਵੇਰੇ 10 ਵਜੇ ਲਏ ਜਾਣਗੇ।

 

ਚੰਡੀਗੜ੍ਹ-  ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਤੈਰਾਕੀ (ਪੁਰਸ਼ ਤੇ ਮਹਿਲਾ) ਟੂਰਨਾਮੈਂਟ ਤਾਲਕਟੋਰਾ ਤੈਰਾਕੀ ਕੰਪਲੈਕਸ ਨਵੀਂ ਦਿੱਲੀ ਵਿਖੇ 5 ਜਨਵਰੀ ਤੋਂ 7 ਜਨਵਰੀ 2023 ਤੱਕ, ਬਾਸਕਟਬਾਲ ਟੂਰਨਾਮੈਂਟ (ਪੁਰਸ਼ ਤੇ ਮਹਿਲਾ) ਛੱਤਰਸਾਲ ਸਟੇਡੀਅਮ, ਲੋਕ ਵਿਹਾਰ ਨਵੀਂ ਦਿੱਲੀ ਵਿਖੇ 5 ਜਨਵਰੀ ਤੋਂ 8 ਜਨਵਰੀ 2023 ਤੱਕ, ਵੇਟਲਿਫਟਿੰਗ ਤੇ ਪਾਵਰ ਲਿਫਟਿੰਗ (ਦੋਵੇਂ ਪੁਰਸ਼ ਤੇ ਮਹਿਲਾ), ਬੈਸਟ ਫਿਸੀਕ (ਪੁਰਸ਼) 5 ਜਨਵਰੀ ਤੋਂ 9 ਜਨਵਰੀ 2023 ਤੱਕ ਪ੍ਰਹਲਾਦਪੁਰ ਸਪੋਰਟਸ ਕੰਪਲੈਕਸ, ਸੈਕਟਰ 31 ਰੋਹੀਨੀ, ਨਵੀਂ ਦਿੱਲੀ ਵਿਖੇ ਕਰਵਾਇਆ ਜਾ ਰਿਹਾ ਹੈ।

 ਇਨ੍ਹਾਂ ਟੂਰਨਾਮੈਂਟ ਲਈ ਪੰਜਾਬ ਦੀਆਂ ਟੀਮਾਂ ਦੀ ਚੋਣ ਲਈ ਟਰਾਇਲ 27 ਦਸੰਬਰ ਨੂੰ ਸਵੇਰੇ 10 ਵਜੇ ਲਏ ਜਾਣਗੇ। ਤੈਰਾਕੀ (ਪੁਰਸ਼ ਤੇ ਮਹਿਲਾ) ਲਈ ਟਰਾਇਲ ਤੈਰਾਕੀ ਪੂਲ, ਸੈਕਟਰ 78, ਐਸ.ਏ.ਐਸ. ਨਗਰ ਅਤੇ ਬਾਸਕਟਬਾਲ (ਪੁਰਸ਼ ਤੇ ਮਹਿਲਾ), ਵੇਟਲਿਫਟਿੰਗ ਤੇ ਪਾਵਰ ਲਿਫਟਿੰਗ (ਦੋਵੇਂ ਪੁਰਸ਼ ਤੇ ਮਹਿਲਾ) ਅਤੇ ਬੈਸਟ ਫਿਸੀਕ (ਪੁਰਸ਼) ਲਈ ਟਰਾਇਲ ਪੋਲੋ ਗਰਾਊਂਡ ਪਟਿਆਲਾ ਵਿਖੇ 27 ਦਸੰਬਰ ਨੂੰ ਹੋਣਗੇ।

ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਸੁਰੱਖਿਆ ਸੇਵਾਵਾਂ /ਨੀਮ ਸੁਰੱਖਿਆ ਸੰਸਥਾਵਾਂ/ਕੇਂਦਰੀ ਪੁਲਿਸ ਸੰਸਥਾਵਾਂ/ਪੁਲਿਸ/ਆਰਪੀਐਫ/ਸੀਆਈਐਸਐਫ/ਬੀਐਸ.ਐਫ./ਆਈਟੀਬੀਪੀ ਅਤੇ ਐਨਐਸਜੀ ਆਦਿ ਦੇ ਕਰਮਚਾਰੀ, ਖ਼ੁਦਮੁਖ਼ਤਿਆਰ ਧਿਰਾਂ/ਅੰਡਰਟੇਕਿੰਗ/ਜਨਤਕ ਖੇਤਰ ਦੇ ਬੈਂਕ ਇੱਥੋਂ ਤੱਕ ਕਿ ਕੇਂਦਰੀ ਮੰਤਰਾਲੇ ਵਲੋਂ ਸੰਚਾਲਿਤ ਬੈਂਕ ਵੀ, ਕੱਚੇ /ਦਿਹਾੜੀਦਾਰ ਵਾਲੇ ਕਰਮੀ, ਦਫਤਰਾਂ ਵਿੱਚ ਆਰਜ਼ੀ ਤੌਰ ’ਤੇ ਕੰਮ ਕਰਦੇ ਕਰਮਚਾਰੀ

ਨਵੇਂ ਭਰਤੀ ਹੋਏ ਕਰਮਚਾਰੀ ,ਜੋ 6 ਮਹੀਨੇ ਤੋਂ  ਘੱਟ ਸਮੇਂ ਤੋਂ ਰੈਗੂਲਰ ਸੇਵਾਵਾਂ ਵਿੱਚ ਕੰਮ ਕਰਦੇ ਹਨ, ਨੂੰ ਛੱਡ ਕੇ ਬਾਕੀ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਮੁਲਾਜ਼ਮ (ਰੈਗੂਲਰ) ਆਪਣੇ ਵਿਭਾਗਾਂ ਪਾਸੋਂ ਐਨ.ਓ.ਸੀ. ਪ੍ਰਾਪਤ ਕਰਨ ਉਪਰੰਤ ਹੀ ਭਾਗ ਲੈ ਸਕਦੇ ਹਨ। ਇਸ ਟੂਰਨਾਮੈਂਟ ਵਿੱਚ ਆਉਣ/ਜਾਣ , ਰਹਿਣ ਅਤੇ ਖਾਣ-ਪੀਣ ਤੇ ਆਉਣ ਵਾਲੇ ਖਰਚੇ ਦੀ ਅਦਾਇਗੀ ਖਿਡਾਰੀ ਵੱਲੋਂ ਨਿੱਜੀ ਤੌਰ ਉਤੇ ਕੀਤੀ ਜਾਵੇਗੀ।

SHARE ARTICLE

ਏਜੰਸੀ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement