Punjab Immigration Companies: ਰਾਡਾਰ 'ਤੇ ਇਮੀਗ੍ਰੇਸ਼ਨ ਕੰਪਨੀਆਂ, ਪੰਜਾਬ ਦੇ 47 ਗੈਂਗਸਟਰ ਫਰਜ਼ੀ ਪਾਸਪੋਰਟ ਲੈ ਕੇ ਭੱਜੇ ਵਿਦੇਸ਼

By : GAGANDEEP

Published : Dec 25, 2023, 12:00 pm IST
Updated : Dec 25, 2023, 4:00 pm IST
SHARE ARTICLE
Immigration companies, 47 gangsters from Punjab fled abroad with fake passports News in punjabi
Immigration companies, 47 gangsters from Punjab fled abroad with fake passports News in punjabi

Punjab Immigration Companies: ਗ੍ਰਹਿ ਮੰਤਰਾਲੇ ਨੇ NIA ਨੂੰ ਸੌਂਪੀ ਜਾਂਚ

Immigration companies, 47 gangsters from Punjab fled abroad with fake passports News in punjabi:  ਪੰਜਾਬ ਸਮੇਤ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਵਾਪਰੀਆਂ ਘਟਨਾਵਾਂ ਤੋਂ ਬਾਅਦ ਵਿਦੇਸ਼ ਭੱਜਣ ਵਾਲੇ ਗੈਂਗਸਟਰਾਂ ਅਤੇ ਹੋਰ ਅਪਰਾਧੀਆਂ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰਾਲਾ ਸਖਤਾਈ ਨਾਲ ਕੰਮ ਕਰ ਰਿਹਾ ਹੈ। ਜਾਂਚ ਵਿੱਚ ਸਾਹਮਣੇ ਆਇਆ ਕਿ ਇਨ੍ਹਾਂ ਫਰਜ਼ੀ ਪਾਸਪੋਰਟ ਬਣਾਉਣ ਵਾਲਿਆਂ ਦਾ ਪੰਜਾਬ, ਰਾਜਸਥਾਨ, ਦਿੱਲੀ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਹਰਿਆਣਾ ਅਤੇ ਝਾਰਖੰਡ ਵਿੱਚ ਗੱਠਜੋੜ ਹੈ। ਪੰਜਾਬ ਪੁਲਿਸ ਅਤੇ ਹੋਰ ਰਾਜਾਂ ਦੀ ਪੁਲਿਸ ਵੱਲੋਂ ਕੀਤੀ ਗਈ ਜਾਂਚ ਵਿਚ ਸਾਹਮਣੇ ਆਇਆ ਹੈ ਕਿ 153 ਵੱਡੇ ਏ ਅਤੇ ਬੀ ਸ਼੍ਰੇਣੀ ਦੇ ਅਪਰਾਧੀ ਜਾਅਲੀ ਦਸਤਾਵੇਜ਼ਾਂ ਦੇ ਅਧਾਰ 'ਤੇ ਪਾਸਪੋਰਟ ਬਣਵਾ ਕੇ ਵਿਦੇਸ਼ ਭੱਜਣ ਵਿਚ ਕਾਮਯਾਬ ਰਹੇ ਹਨ।

ਇਹ ਵੀ ਪੜ੍ਹੋ: Amritsar News: ਬੀ.ਐਸ.ਐਫ਼. ਨੇ ਕਰੋੜਾਂ ਦੀ ਹੈਰੋਇਨ ਸਮੇਤ ਤਿੰਨ ਤਸਕਰਾਂ ਨੂੰ ਕੀਤਾ ਕਾਬੂ  

ਇਨ੍ਹਾਂ ਵਿੱਚੋਂ 47 ਅਪਰਾਧੀ ਪੰਜਾਬ ਦੇ ਹਨ। ਇਹ 47 ਗੈਂਗਸਟਰ ਲਾਰੈਂਸ ਬਿਸ਼ਨਈ, ਗੋਲਡੀ ਬਰਾੜ ਅਤੇ ਜੱਗੂ ਭਗਵਾਨਪੁਰੀਆ ਵਰਗੇ ਅਪਰਾਧੀਆਂ ਨਾਲ ਸਬੰਧਤ ਹਨ। ਇਸ ਇਨਪੁਟ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰਾਲੇ ਦੇ ਨਿਰਦੇਸ਼ਾਂ 'ਤੇ ਅਜਿਹੇ ਮਾਮਲਿਆਂ ਦੀ ਜਾਂਚ ਦੀ ਜ਼ਿੰਮੇਵਾਰੀ ਐਨਆਈਏ ਨੂੰ ਸੌਂਪੀ ਗਈ ਹੈ। ਹੁਣ NIA ਪਾਸਪੋਰਟ ਬਣਾਉਣ ਵਾਲਿਆਂ ਦੀ ਜਾਂਚ ਕਰੇਗੀ ਅਤੇ ਫਰਜ਼ੀ ਦਸਤਾਵੇਜ਼ਾਂ ਖਿਲਾਫ ਸਖਤ ਕਾਰਵਾਈ ਕਰੇਗੀ। ਇਸ ਤੋਂ ਇਲਾਵਾ ਗੰਭੀਰ ਅਪਰਾਧਿਕ ਮਾਮਲਿਆਂ ਵਿਚ ਸ਼ਾਮਲ 400 ਤੋਂ ਵੱਧ ਅਪਰਾਧੀਆਂ ਦੇ ਤਿਆਰ ਕੀਤੇ ਪਾਸਪੋਰਟਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਇਹ ਕੇਸ 6 ਸੂਬਿਆਂ ਨਾਲ ਸਬੰਧਤ ਹਨ।

ਇਹ ਵੀ ਪੜ੍ਹੋ: Arbaaz -Shura Wedding: ਵਿਆਹ ਦੇ ਬੰਧਨ ਵਿਚ ਬੱਝੇ ਅਰਬਾਜ਼ ਖਾਨ, ਪਹਿਲੀ ਤਸਵੀਰ ਆਈ ਸਾਹਮਣੇ

ਜਾਂਚ ਵਿਚ ਸਾਹਮਣੇ ਆਇਆ ਕਿ ਪੰਜਾਬ ਦੇ ਵੱਡੇ ਜ਼ਿਲ੍ਹਿਆਂ ਖਾਸ ਕਰਕੇ ਮੁਹਾਲੀ, ਲੁਧਿਆਣਾ, ਜਲੰਧਰ, ਅੰਮ੍ਰਿਤਸਰ, ਪਟਿਆਲਾ, ਲੁਧਿਆਣਾ ਆਦਿ ਵਿੱਚ ਇਹ ਜਾਅਲੀ ਦਸਤਾਵੇਜ਼ ਬਣਾਉਣ ਵਾਲੇ ਲੋਕਾਂ ਦੇ ਇੱਕ ਵੱਡੇ ਨੈੱਟਵਰਕ ਤੋਂ ਇਨਪੁਟ ਪ੍ਰਾਪਤ ਹੋਏ ਹਨ। ਇਨ੍ਹਾਂ ਜ਼ਿਲ੍ਹਿਆਂ ਵਿੱਚੋਂ ਵੱਡੀ ਗਿਣਤੀ ਵਿੱਚ ਨੌਜਵਾਨ ਵਿਦੇਸ਼ਾਂ ਵਿੱਚ ਜਾਂਦੇ ਹਨ, ਜਿਸ ਕਾਰਨ ਇੱਥੇ ਟਰੈਵਲ ਏਜੰਟਾਂ ਦਾ ਕੰਮ ਵਧ-ਫੁੱਲ ਰਿਹਾ ਹੈ। ਜਾਅਲੀ ਦਸਤਾਵੇਜ਼ ਤਿਆਰ ਕਰਕੇ ਵਿਦੇਸ਼ ਭੇਜਣ ਵਾਲੇ ਲੋਕਾਂ ਖਿਲਾਫ ਪੰਜਾਬ ਪੁਲਿਸ ਅਤੇ ਐਨਆਈਏ ਸਾਂਝੀ ਮੁਹਿੰਮ ਚਲਾਏਗੀ ਅਤੇ ਜਾਅਲੀ ਦਸਤਾਵੇਜ਼ ਤਿਆਰ ਕਰਕੇ ਪਾਸਪੋਰਟ ਬਣਾਉਣ ਵਾਲਿਆਂ ਖਿਲਾਫ ਕਾਰਵਾਈ ਕਰੇਗੀ।

 Arbaaz -Shura Wedding: ਵਿਆਹ ਦੇ ਬੰਧਨ ਵਿਚ ਬੱਝੇ ਅਰਬਾਜ਼ ਖਾਨ, ਪਹਿਲੀ ਤਸਵੀਰ ਆਈ ਸਾਹਮਣੇ

ਵਿਦੇਸ਼ ਭੱਜਣ ਵਾਲਿਆਂ ਲਈ ਨੇਪਾਲ ਏਅਰਪੋਰਟ ਅਤੇ ਇਮੀਗ੍ਰੇਸ਼ਨ ਕੰਪਨੀਆਂ ਪਹਿਲੀ ਪਸੰਦ ਹਨ। ਕੇਂਦਰੀ ਅਤੇ ਸੂਬਾਈ ਏਜੰਸੀਆਂ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਜ਼ਿਆਦਾਤਰ ਗੈਂਗਸਟਰ ਨੇਪਾਲ ਰਾਹੀਂ ਵਿਦੇਸ਼ ਭੱਜਣ ਵਿੱਚ ਕਾਮਯਾਬ ਹੋਏ। ਇਹ ਵਿਦੇਸ਼ਾਂ ਵਿੱਚ ਬੈਠੇ ਆਪਣੇ ਗਿਰੋਹ ਕਾਇਮ ਕਰ ਰਹੇ ਹਨ। ਇਨ੍ਹਾਂ ਵਿੱਚ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ, ਅਮਰੀਕਾ ਵਿੱਚ ਬੈਠੇ ਦਰਮਨਜੀਤ ਸਿੰਘ ਉਰਫ਼ ਦਰਮਨ ਕਾਹਲੋਂ, ਸਲਖਬੀਰ ਸਿੰਘ ਉਰਫ਼ ਲੰਡਾ, ਅਰਸ਼ਦੀਪ ਸਿੰਘ ਉਰਫ਼ ਅਰਸ਼ ਡੱਲਾ, ਰਮਨਦੀਪ ਉਰਫ਼ ਰਮਨ ਜੱਜ-ਕੈਨੇਡਾ ਅਤੇ ਸੁਖਪ੍ਰੀਤ ਧੁੰਨੀਕੇ ਕੈਨੇਡਾ ਵਿੱਚ ਬੈਠੇ ਹਨ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਵੱਖ-ਵੱਖ ਜਾਂਚ ਏਜੰਸੀਆਂ ਦੀ ਸਾਂਝੀ ਮੀਟਿੰਗ ਦੌਰਾਨ ਮਿਲੇ ਨਿਰਦੇਸ਼ਾਂ ਤੋਂ ਬਾਅਦ ਸਬੰਧਤ ਗੈਂਗਸਟਰਾਂ ਦੇ ਨੈੱਟਵਰਕ ਸਬੰਧੀ ਵੱਖਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਵਿਦੇਸ਼ ਭੱਜਣ ਵਾਲੇ ਸਾਰੇ ਗੈਂਗਸਟਰ ਆਪਣੇ ਅਸਲੀ ਨਾਂ ਹੇਠ ਵਿਦੇਸ਼ ਨਹੀਂ ਗਏ।

 Arbaaz -Shura Wedding:  Ludhiana News: ਲੁਧਿਆਣਾ ਜ਼ਿਲ੍ਹੇ ਦੇ ਲੋਕ ਕਰਦੇ ਹਨ ਸਭ ਤੋਂ ਵੱਧ ਨਸ਼ਾ, ਨਸ਼ਾ ਛੁਡਾਊ ਕੇਂਦਰਾਂ 'ਚ ਦਾਖਲ ਮਰੀਜ਼ਾਂ ਦੀ ਗਿਣਤੀ ਨੇ ਉਡਾਏ ਹੋਸ਼

ਉਹ ਭਾਰਤ ਦੇ ਕਿਸੇ ਵੀ ਰਾਜ ਤੋਂ ਆਪਣਾ ਨਾਂ ਬਦਲ ਲੈਂਦੇ ਹਨ, ਪਾਸਪੋਰਟ ਅਤੇ ਹੋਰ ਦਸਤਾਵੇਜ਼ ਤਿਆਰ ਕਰਵਾਉਂਦੇ ਹਨ ਅਤੇ ਉਨ੍ਹਾਂ ਦੇ ਆਧਾਰ 'ਤੇ ਨੇਪਾਲ ਦੇ ਰਸਤੇ ਦੂਜੇ ਦੇਸ਼ਾਂ ਨੂੰ ਭੱਜ ਜਾਂਦੇ ਹਨ। ਗੈਂਗਸਟਰ ਆਪਣੇ ਜੱਦੀ ਰਾਜਾਂ ਤੋਂ ਜਾਅਲੀ ਦਸਤਾਵੇਜ਼ ਬਣਾਉਣ ਦੀ ਬਜਾਏ ਦੂਜੇ ਰਾਜਾਂ ਤੋਂ ਆਧਾਰ ਕਾਰਡ, ਪੈਨ ਕਾਰਡ, ਰਾਸ਼ਨ ਕਾਰਡ, ਵੋਟਰ ਕਾਰਡ ਆਦਿ ਬਣਵਾ ਲੈਂਦੇ ਹਨ।

ਇਨ੍ਹਾਂ ਵਿੱਚ ਟਰੈਵਲ ਏਜੰਟਾਂ ਦੀ ਅਹਿਮ ਭੂਮਿਕਾ ਸਾਹਮਣੇ ਆਈ ਹੈ। ਪੰਜਾਬ ਤੋਂ ਵਿਦੇਸ਼ ਭੱਜ ਕੇ ਆਏ 47 ਗੈਂਗਸਟਰ ਆਪਣੇ ਗੁੰਡਿਆਂ ਰਾਹੀਂ ਪੈਸੇ ਦੇ ਜ਼ੋਰ 'ਤੇ ਪੰਜਾਬ ਅਤੇ ਦੇਸ਼ ਦੇ ਹੋਰ ਸੂਬਿਆਂ 'ਚ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਇਹ ਗੈਂਗਸਟਰ ਪੰਜਾਬ ਵਿੱਚ ਕਤਲ, ਫਿਰੌਤੀ ਆਦਿ ਦੇ ਮਾਮਲਿਆਂ ਵਿੱਚ ਲੋੜੀਂਦੇ ਹਨ। ਇਨ੍ਹਾਂ ਗੈਂਗਸਟਰਾਂ 'ਚ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰਮਾਈਂਡ ਗੋਲਡੀ ਬਰਾੜ ਸਿਖਰ 'ਤੇ ਹੈ। ਗੋਲਡੀ ਬਦਲੇ ਹੋਏ ਨਾਮ ਨਾਲ ਅਮਰੀਕਾ ਵਿੱਚ ਰਹਿ ਰਿਹਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from Immigration companies, 47 gangsters from Punjab fled abroad with fake passports News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement