
Khanuri Border News : ਭਲਕੇ ਪੰਜਾਬ ਤੋਂ ਇਲਾਵਾ ਹੋਰਨਾਂ ਸੂਬਿਆਂ ’ਚ ਡੱਲੇਵਾਲ ਦੇ ਸਮਰਥਨ ’ਚ ਸਵੇਰੇ 10 ਤੋਂ 4 ਵਜੇ ਤੱਕ ਕੀਤੀ ਜਾਵੇਗੀ ਭੁੱਖ ਹੜਤਾਲ
Khanuri Border News in Punjabi : ਖਨੌਰੀ ਮੋਰਚੇ 'ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਜੀ ਦਾ ਮਰਨ ਵਰਤ ਅੱਜ 30ਵੇਂ ਦਿਨ ਵੀ ਜਾਰੀ ਰਿਹਾ, ਡਾਕਟਰਾਂ ਨੇ ਮੈਡੀਕਲ ਬੁਲੇਟਿਨ ਜਾਰੀ ਕਰਦਿਆਂ ਦੱਸਿਆ ਕਿ ਜਗਜੀਤ ਸਿੰਘ ਡੱਲੇਵਾਲ ਜੀ ਦਾ ਬਲੱਡ ਪ੍ਰੈਸ਼ਰ 100/70 ਹੈ, ਜੋ ਪਹਿਲਾਂ 130/95 ਆਮ ਹਾਲਤ ਵਿਚ ਰਹਿੰਦਾ ਸੀ, ਇਹ ਬਹੁਤ ਚਿੰਤਾਜਨਕ ਗੱਲ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਅਸੀਂ ਅਤੇ ਸਾਰੇ ਕਿਸਾਨ ਜਾਣਦੇ ਹਾਂ ਕਿ ਜਗਜੀਤ ਸਿੰਘ ਡੱਲੇਵਾਲ ਜੀ ਨੇ ਪਿਛਲੇ 30 ਦਿਨਾਂ ਤੋਂ ਨਾ ਤਾਂ ਕੁਝ ਖਾਧਾ ਹੈ ਅਤੇ ਨਾ ਹੀ ਪਾਣੀ ਤੋਂ ਇਲਾਵਾ ਕੁਝ ਵੀ ਪੀਤਾ ਹੈ ਪਰ ਕੇਂਦਰ ਸਰਕਾਰ, ਸੂਬਾ ਸਰਕਾਰਾਂ ਅਤੇ ਕਿਸੇ ਵੀ ਸੰਵਿਧਾਨਕ ਅਦਾਰੇ ਨੂੰ ਕੋਈ ਭੁਲੇਖਾ ’ਚ ਨਹੀਂ ਰਹਿਣਾ ਚਾਹੀਦਾ। ਇਸ ਲਈ ਜਗਜੀਤ ਸਿੰਘ ਡੱਲੇਵਾਲ ਦੇ ਕੀਟੋਨ ਬਾਡੀ ਟੈਸਟ ਸਮੇਤ ਸਾਰੇ ਟੈਸਟ ਸਰਕਾਰੀ ਡਾਕਟਰਾਂ ਤੋਂ ਕਰਵਾਏ ਜਾਣ ਅਤੇ ਉਨ੍ਹਾਂ ਦੀ ਰਿਪੋਰਟ ਦੇਸ਼ ਨਾਲ ਸਾਂਝੀ ਕੀਤੀ ਜਾਵੇ।
ਕਿਸਾਨ ਆਗੂਆਂ ਨੇ ਦੱਸਿਆ ਕਿ 30 ਦਸੰਬਰ ਦੇ ਪੰਜਾਬ ਬੰਦ ਦੇ ਪ੍ਰੋਗਰਾਮ ਦੀ ਤਿਆਰੀ ਲਈ ਭਲਕੇ ਖਨੌਰੀ ਫਰੰਟ ਵਿਖੇ ਸਮੂਹ ਧਾਰਮਿਕ, ਸਮਾਜਿਕ, ਸੱਭਿਆਚਾਰਕ, ਵਪਾਰਕ ਜਥੇਬੰਦੀਆਂ/ਯੂਨੀਅਨਾਂ ਦੀ ਮੀਟਿੰਗ ਸੱਦੀ ਗਈ ਹੈ, ਜਿਸ ਵਿੱਚ 'ਪੰਜਾਬ ਬੰਦ' ਦੇ ਪ੍ਰੋਗਰਾਮ ਲਈ ਠੋਸ ਰਣਨੀਤੀ ਉਲੀਕੀ ਜਾਵੇਗੀ। ਕਿਸਾਨ ਆਗੂਆਂ ਨੇ ਕਿਹਾ ਕਿ ਭਲਕੇ ਪੰਜਾਬ ਤੋਂ ਇਲਾਵਾ ਹੋਰਨਾਂ ਸੂਬਿਆਂ ’ਚ ਵੀ ਜਗਜੀਤ ਸਿੰਘ ਡੱਲੇਵਾਲ ਜੀ ਦੇ ਮਰਨ ਵਰਤ ਦੇ ਸਮਰਥਨ ਵਿੱਚ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਭੁੱਖ ਹੜਤਾਲ ਕੀਤੀ ਜਾਵੇਗੀ। ਕਿਸਾਨ ਆਗੂਆਂ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਕੁਝ ਦਿਨ ਪਹਿਲਾਂ ਨੋਟੀਫਿਕੇਸ਼ਨ ਜਾਰੀ ਕਰਕੇ ਕਿਹਾ ਸੀ ਕਿ ਅਸੀਂ ਘੱਟੋ-ਘੱਟ ਸਮਰਥਨ ਮੁੱਲ 'ਤੇ 24 ਫ਼ਸਲਾਂ ਦੀ ਖਰੀਦ ਦੀ ਗਾਰੰਟੀ ਦੇਣ ਦਾ ਫੈਸਲਾ ਲੈ ਰਹੇ ਹਾਂ, ਦੋਵੇਂ ਮੋਰਚਿਆਂ ਦੇ ਆਗੂ ਹਰਿਆਣਾ ਸਰਕਾਰ ਤੋਂ ਪੁੱਛਣਾ ਚਾਹੁੰਦੇ ਹਨ ਕਿ ਕੀ ਕੋਈ ਵੀ ਸੂਬਾ ਸਰਕਾਰ ਅਪਣੇ ਦਮ ’ਤੇ 24 ਫ਼ਸਲਾਂ ਖਰੀਦ ਐੱਮ.ਐੱਸ.ਪੀ. 'ਤੇ ਗਾਰੰਟੀ ਦਾ ਫੈਸਲਾ ਲੈ ਸਕਦੀ ਹੈ।
ਦੋਵਾਂ ਮੋਰਚਿਆਂ ਦੇ ਆਗੂ ਹਰਿਆਣਾ ਸਰਕਾਰ ਤੋਂ ਸਵਾਲ ਪੁੱਛਣਾ ਚਾਹੁੰਦੇ ਹਨ ਕਿ ਕੀ ਕੋਈ ਵੀ ਸੂਬਾ ਸਰਕਾਰ ਘੱਟੋ-ਘੱਟ ਸਮਰਥਨ ਮੁੱਲ 'ਤੇ ਫ਼ਸਲਾਂ ਦੀ ਖ਼ਰੀਦ ਲਈ ਆਪਣੇ ਤੌਰ 'ਤੇ ਵਿੱਤੀ ਸਾਧਨਾਂ ਦਾ ਪ੍ਰਬੰਧ ਕਰ ਸਕਦੀ ਹੈ? ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰੀ ਪੂਲ ਲਈ ਜ਼ਿਆਦਾਤਰ ਖਰੀਦ ਸੂਬਾ ਸਰਕਾਰ ਦੀਆਂ ਏਜੰਸੀਆਂ ਕਰਦੀਆਂ ਹਨ, ਜਿਸ ਦਾ ਬਜਟ ਕੇਂਦਰ ਸਰਕਾਰ ਤੋਂ ਆਉਂਦਾ ਹੈ, ਤਾਂ ਕੀ ਕੋਈ ਵੀ ਸੂਬਾ ਸਰਕਾਰ ਕੇਂਦਰ ਸਰਕਾਰ ਦੇ ਸਹਿਯੋਗ ਤੋਂ ਬਿਨਾਂ ਸਾਰੀਆਂ ਫ਼ਸਲਾਂ ਦੀ ਘੱਟੋ-ਘੱਟ ਸਮਰਥਨ ਮੁੱਲ 'ਤੇ ਖਰੀਦ ਕਰ ਸਕਦੀ ਹੈ? ਇਸ ਦਾ ਜਵਾਬ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਜੀ ਨੂੰ ਦੇਣਾ ਚਾਹੀਦਾ ਹੈ।
(For more news apart from Dallewal fast to death continues 30th day, organizations have called meeting tomorrow for Punjab Bandh Punjabi News News in Punjabi, stay tuned to Rozana Spokesman)