Patiala News : ਜੋੜ ਮੇਲ ਨੂੰ ਸਮਰਪਤ ਲਾਏ ਲੰਗਰ ’ਚ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ

By : BALJINDERK

Published : Dec 25, 2024, 6:21 pm IST
Updated : Dec 25, 2024, 6:21 pm IST
SHARE ARTICLE
ਮ੍ਰਿਤਕ ਸਤਵਿੰਦਰ ਸਿੰਘ ਦੀ ਫਾਈਲ ਫੋਟੋ
ਮ੍ਰਿਤਕ ਸਤਵਿੰਦਰ ਸਿੰਘ ਦੀ ਫਾਈਲ ਫੋਟੋ

Patiala News : ਕਸਬਾ ਘੱਗਾ ਵਿਖੇ ਜੋੜ ਮੇਲੇ ਦੇ ਟੈਂਟ ’ਚ ਬਿਜਲੀ ਦੀ ਸਜਾਵਟ ਕਰ ਦੇ ਸਮੇਂ ਨੌਜਵਾਨ ਨੂੰ ਲੱਗਿਆ ਕਰੰਟ, ਨੌਜਵਾਨ ਮਾਪਿਆਂ ਦਾ ਸੀ ਇਕਲੌਤਾ ਪੁੱਤਰ 

Patiala News in Punjabi : ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸ੍ਰੀ ਫ਼ਤਿਹਗੜ੍ਹ ਸਾਹਿਬ ਜੋੜ ਮੇਲ ਦੇ ਲਈ ਸੰਗਤਾਂ ਜਾ ਰਹੀਆਂ ਹਨ ਉਨ੍ਹਾਂ ਲਈ ਹਰ ਪਿੰਡ ਵਿਚ ਹਰ ਸ਼ਹਿਰ ਵਿਚ ਲੰਗਰ ਲਾਏ ਜਾ ਰਹੇ ਹਨ। ਕਸਬਾ ਘੱਗਾ ਵਿਖੇ ਜੋੜ ਮੇਲ ਵਿਚ ਲੰਗਰ ’ਚ ਬਿਜਲੀ ਦੀ ਸਜਾਵਟ ਕਰ ਰਹੇ ਇੱਕ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਸਤਵਿੰਦਰ ਸਿੰਘ ਪਿੰਡ ਬੂਟਾ ਸਿੰਘ ਵਾਲਾ ਵਜੋਂ ਹੋਈ।

ਘਟਨਾ ਜਾਣਕਾਰੀ ਦਿੰਦਿਆਂ ਬੂਟਾ ਸਿੰਘ ਵਾਲਾ ਪਿੰਡ ਦੇ ਸਰਪੰਚ ਅਮਰਜੀਤ ਸਿੰਘ ਅਤੇ ਪਿੰਡ ਇੱਕ ਵਿਅਕਤੀ ਚਰਨਜੀਤ ਸਿੰਘ ਨੇ ਦੱਸਿਆ ਕਿ ਸਤਵਿੰਦਰ ਸਿੰਘ ਕਸਬਾ ਘੱਗਾ ਵਿਖੇ ਲੰਗਰ ਦੇ ਟੈਂਟ ਵਿਚ ਬਿਜਲੀ ਦੀ ਸਜਾਵਟ ਦਾ ਕੰਮ ਕਰ ਰਿਹਾ ਸੀ। ਇਸ ਦੌਰਾਨ ਅਚਾਨਕ ਉਸਦਾ ਹੱਥ ਬਿਜਲੀ ਦੀ ਤਾਰ ਨੂੰ ਲੱਗਿਆ ਤੇ ਉਸਨੂੰ ਕਰੰਟ ਲੱਗ ਗਿਆ। ਉਸ ਨੂੰ ਸਮਾਣਾ ਦੇ ਸਰਕਾਰੀ ਹਸਪਤਾਲ ਵਿਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ ।

ਨੌਜਵਾਨ ਪਰਿਵਾਰ ਵਿੱਚ ਇਕਲੌਤਾ ਪੁੱਤਰ ਸੀ। ਪੁੱਤ ਦੀ ਮੌਤ ਨਾਲ ਪਿਤਾ ਦਾ ਰੋ ਰੋ ਕੇ ਬੁਰਾ ਹਾਲ ਹੈ। ਉੱਥੇ ਹੀ ਸਰਕਾਰੀ ਹਸਪਤਾਲ ਵਿੱਚ ਐਮਰਜੈਂਸੀ ਵਿੱਚ ਤਾਇਨਾਤ ਡਾਕਟਰ ਕਨਵਰ ਕੀਰਤੀ ਨੇ ਨੌਜਵਾਨ ਦੀ ਮੌਤ ਦੀ ਪੁਸ਼ਟੀ ਕੀਤੀ। ਡਾਕਟਰ ਨੇ ਦੱਸਿਆ ਕਿ ਨੌਜਵਾਨ ਦੀ ਬਾਂਹ ਤੇ ਕਰੰਟ ਲੱਗਿਆ ਸੀ ਜਿਸ ਕਾਰਨ ਉਸ ਦੀ ਮੌਤ ਹੋਈ ਹੈ।

(For more news apart from Death young man due electrocution in langar dedicated Jod Mel News in Punjabi, stay tuned to Rozana Spokesman)

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 01/08/2025

01 Aug 2025 6:35 PM

ਸਾਰੇ ਪਿੰਡ ਨੂੰ ਡਰਾਉਣ ਪ੍ਰਵਾਸੀ ਨੇ ਵੀਡੀਓ 'ਚ ਆਖੀ ਵੱਡੀ ਗੱਲ, ਕਿਹਾ "ਇਕੱਠੇ ਹੋ ਕੇ ਆਵਾਂਗੇ, ਸਿਖਾਵਾਂਗੇ ਸਬਕ"

31 Jul 2025 6:41 PM
Advertisement