Punjab News: ਲੁਧਿਆਣਾ ਦੇ 100 ਸਾਲ ਪੁਰਾਣੇ ਸ਼ਿਵ ਮੰਦਰ ’ਚ ਹੋਈ ਬੇਅਦਬੀ, ਮੂਰਤੀਆਂ ਦੀ ਕੀਤੀ ਭੰਨਤੋੜ

By : PARKASH

Published : Dec 25, 2024, 11:50 am IST
Updated : Dec 25, 2024, 11:53 am IST
SHARE ARTICLE
Desecration of 100-year-old Shiva temple in Ludhiana, idols vandalized
Desecration of 100-year-old Shiva temple in Ludhiana, idols vandalized

Punjab News: ਸ਼ਿਵਲਿੰਗ ਨੂੰ ਵੀ ਪਹੁੰਚਾਇਆ ਨੁਕਸਾਨ, ਲੋਕਾਂ ਨੇ ਮੁਲਜ਼ਮ ਨੂੰ ਫੜ ਕੇ ਕੀਤਾ ਪੁਲਿਸ ਹਵਾਲੇ

 

Punjab News: ਦੇਰ ਰਾਤ ਲੁਧਿਆਣਾ ਦੇ ਬੱਸ ਸਟੈਂਡ ਕੋਲ ਬਣੇ ਇਕ ਸ਼ਿਵ ਮੰਦਰ ’ਚ ਬੇਅਦਬੀ ਦੀ ਘਟਨਾ ਵਾਪਰੀ। ਇਕ ਵਿਅਕਤੀ ਨੇ ਬੱਸ ਸਟੈਂਡ ਦੇ ਗੇਟ ’ਤੇ ਸਥਿਤ ਸ਼ਿਵ ਮੰਦਰ ਵਿਚ ਮੂਰਤੀਆਂ ਦੀ ਭੰਨਤੋੜ ਕੀਤੀ। ਉਸ ਵਿਅਕਤੀ ਨੇ ਭਗਵਾਨ ਗਣੇਸ਼ ਭਗਵਤਾਨ ਤੇ ਹੋਰ ਦੇਵੀ-ਦੇਵਤਿਆਂ ਦੀਆਂ ਮੂਰਤੀਆਂ ਤੋੜ ਦਿਤੀਆਂ ਅਤੇ ਸ਼ਿਵਲਿੰਗ ਨੂੰ ਵੀ ਨੁਕਸਾਨ ਪਹੁੰਚਾਇਆ ਤੇ ਸ਼ਿਵ ਜੀ ਦਾ ਤ੍ਰਿਸ਼ੂਲ ਵੀ ਤੋੜ ਦਿਤਾ। ਇਸ ਦੌਰਾਨ ਬੱਸ ਸਟੈਂਡ ਦੇ ਪਾਰਕਿੰਗ ਕਰਮਚਾਰੀਆਂ ਨੇ ਤੁਰਤ ਉਸ ਵਿਅਕਤੀ ਨੂੰ ਫੜ ਲਿਆ ਤੇ ਮੌਕੇ ’ਤੇ ਮੌਜੂਦ ਲੋਕਾਂ ਨੇ ਉਸ ਵਿਅਕਤੀ ਦੀ ਕੁੱਟਮਾਰ ਕੀਤੀ।  

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ ’ਤੇ ਪਹੁੰਚ ਗਈ ਤੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਦੀ ਪਛਾਣ ਹਿਰਦੇਸ਼ ਭਾਰਤੀ ਵਜੋਂ ਹੋਈ ਹੈ, ਜੋ ਕਿ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਹੈ ਅਤੇ ਮੌਜੂਦਾ ਸਮੇਂ ਵਿਚ ਲੁਧਿਆਣਾ ਦੇ ਜਵੱਦੀ ਇਲਾਕੇ ’ਚ ਕਿਰਾਏ ’ਤੇ ਰਹਿੰਦਾ ਹੈ।

ਜਾਣਕਾਰੀ ਦਿੰਦੇ ਹੋਏ ਮੌਕੇ ’ਤੇ ਮੌਜੂਦ ਚਸ਼ਮਦੀਦ ਪ੍ਰੀਤ ਇੰਦਰ ਸਿੰਘ ਨੇ ਦਸਿਆ ਕਿ ਬੱਸ ਸਟੈਂਡ ’ਤੇ ਬਣਿਆ ਇਹ ਸ਼ਿਵ ਮੰਦਰ ਕਰੀਬ 100 ਸਾਲ ਪੁਰਾਣਾ ਹੈ। ਮੰਦਰ ’ਚ ਰੋਜ਼ ਲੋਕ ਮੱਥਾ ਟੇਕਣ ਆਉਂਦੇ ਹਨ। ਇਸ ਦੌਰਾਨ ਅਚਾਨਕ ਇਕ ਵਿਅਕਤੀ ਮੰਦਰ ਵਿਚ ਵੜ ਗਿਆ। ਲੋਕਾਂ ਨੂੰ ਲੱਗਿਆ ਕਿ ਸ਼ਾਇਦ ਉਹ ਮੱਥਾ ਟੇਕਣ ਆਇਆ ਹੈ। ਅਚਾਨਕ ਉਸ ਨੇ ਮੰਦਰ ’ਚ ਬਣੀ ਮੁਰਤੀਆਂ ਦੀ ਭੰੜਤੋੜ ਸ਼ੁਰੂ ਕਰ ਦਿਤੀ। ਉਸ ਵਿਅਕਤੀ ਨੇ ਭਗਵਾਨ ਗਣੇਸ਼ ਦੀ ਮੂਰਤੀ ਨੂੰ ਵੀ ਤੋੜ ਦਿਤਾ। ਇਸ ਦੌਰਾਨ ਪਾਰਕਿੰਗ ਕਰਮਚਾਰੀਆਂ ਨੇ ਉਸ ਨੂੰ ਦਬੋਚ ਲਿਆ। ਜਿਸ ਤੋਂ ਬਾਅਦ ਉਸ ਨੂੰ ਪੁਲਿਸ ਦੇ ਹਵਾਲੇ ਕਰ ਦਿਤਾ ਗਿਆ। ਇਸ ਘਟਨਾ ਕਾਰਨ ਸਥਾਨਕ ਲੋਕਾਂ ’ਚ ਰੋਸ ਹੈ। 

ਇਸ ਘਟਨਾ ਦੀ ਨਿੰਦਾ ਕਰਦਿਆਂ ਸ਼ਿਵ ਸੈਨਾ ਪੰਜਾਬ ਦੇ ਆਗੂ ਰਾਜੀਵ ਟੰਡਨ ਨੇ ਕਿਹਾ ਕਿ ਹਿੰਦੂ ਭਾਈਚਾਰਾ ਇਕਜੁੱਟ ਹੋ ਕੇ ਇਸ ਤਰ੍ਹਾਂ ਦੇ ਵਿਅਕਤੀਆਂ ਵਿਰੁਧ ਵੱਡਾ ਸੰਘਰਸ਼ ਕਰਨ ਦੀ ਰਣਨੀਤੀ ਬਣਾਏਗਾ। ਪੁਲਿਸ ਨੇ ਦੋਸ਼ੀ ਵਿਰੁਧ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।
ਇਸ ਮਾਮਲੇ ’ਚ ਚੌਂਕੀ ਇੰਚਾਰਜ ਅਮਰਜੀਤ ਸਿੰਘ ਨੇ ਕਿਹਾ ਕਿ ਜਿਵੇਂ ਹੀ ਘਟਨਾ ਦਾ ਪਤਾ ਲੱਗਿਆ ਤਾਂ ਤੁਰਤ ਮੌਕੇ ’ਤੇ ਪਹੁੰਚ ਕੇ ਪੁਲਿਸ ਨੇ ਮੁਲਜ਼ਮ ਨੂੰ ਕਾਬੂ ਕਰ ਲਿਆ। ਉਨ੍ਹਾਂ ਕਿਹਾ ਕਿ ਮੁਲਜ਼ਮ ਦਾ ਮੈਡੀਕਲ ਕਰਵਾ ਕੇ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM
Advertisement