Punjab Weather News: ਪੰਜਾਬ-ਚੰਡੀਗੜ੍ਹ 'ਚ 3 ਦਿਨ ਮੀਂਹ ਪਵੇਗਾ, ਤੂਫ਼ਾਨ ਤੇ ਗੜੇਮਾਰੀ ਦੀ ਸੰਭਾਵਨਾ
Published : Dec 25, 2024, 9:23 am IST
Updated : Dec 25, 2024, 9:23 am IST
SHARE ARTICLE
Punjab-Chandigarh weather update latest news in punjabi
Punjab-Chandigarh weather update latest news in punjabi

26 ਤੋਂ ਮੀਂਹ ਪੈਣ ਦੀ ਸੰਭਾਵਨਾ

 

Punjab-Chandigarh weather update latest news in punjabi: ਪੰਜਾਬ ਅਤੇ ਚੰਡੀਗੜ੍ਹ 'ਚ ਇਸ ਸਮੇਂ ਬਹੁਤ ਠੰਡ ਪੈ ਰਹੀ ਹੈ। ਹਿਮਾਚਲ 'ਚ ਬਰਫ਼ਬਾਰੀ ਕਾਰਨ ਇਲਾਕੇ ਦਾ ਮੌਸਮ ਠੰਡਾ ਹੋ ਗਿਆ ਹੈ। ਕਈ ਇਲਾਕਿਆਂ 'ਚ ਸਵੇਰ ਅਤੇ ਸ਼ਾਮ ਨੂੰ ਧੁੰਦ ਵੀ ਦੇਖਣ ਨੂੰ ਮਿਲ ਰਹੀ ਹੈ। ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 15 ਜ਼ਿਲ੍ਹਿਆਂ ਵਿਚ ਸੀਤ ਲਹਿਰ ਅਤੇ ਧੁੰਦ ਦਾ ਅਲਰਟ ਜਾਰੀ ਕੀਤਾ ਹੈ।

ਹਾਲਾਂਕਿ ਸੂਬੇ 'ਚ ਪਿਛਲੇ 24 ਘੰਟਿਆਂ 'ਚ ਤਾਪਮਾਨ 4.7 ਡਿਗਰੀ ਤਕ ਵਧਿਆ ਹੈ। ਇਹ ਹੁਣ ਆਮ ਦੇ ਨੇੜੇ ਪਹੁੰਚ ਗਿਆ ਹੈ। ਹੁਸ਼ਿਆਰਪੁਰ ਵਿਚ ਸਭ ਤੋਂ ਵੱਧ ਤਾਪਮਾਨ 21.6 ਡਿਗਰੀ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਚੰਡੀਗੜ੍ਹ ਦਾ ਤਾਪਮਾਨ 20.1 ਡਿਗਰੀ ਦਰਜ ਕੀਤਾ ਗਿਆ ਹੈ। ਤਾਪਮਾਨ 6.4 ਡਿਗਰੀ ਵੱਧ ਗਿਆ ਹੈ। ਜਦੋਂਕਿ ਸਭ ਤੋਂ ਘੱਟ ਤਾਪਮਾਨ ਗੁਰਦਾਸਪੁਰ ਵਿਚ 4.6 ਡਿਗਰੀ ਦਰਜ ਕੀਤਾ ਗਿਆ ਹੈ।

26 ਤੋਂ ਮੀਂਹ ਪੈਣ ਦੀ ਸੰਭਾਵਨਾ

ਮੌਸਮ ਵਿਭਾਗ ਨੇ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ ਅਤੇ ਲੁਧਿਆਣਾ ਵਿਚ ਸੀਤ ਲਹਿਰ ਅਤੇ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਹਾਲਾਂਕਿ 26 ਦਸੰਬਰ ਤੋਂ 28 ਦਸੰਬਰ ਤਕ ਕੁਝ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਉਸ ਸਮੇਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਗੜੇਮਾਰੀ ਅਤੇ ਤੂਫਾਨ ਦੀ ਵੀ ਸੰਭਾਵਨਾ ਹੈ।

ਪੰਜਾਬ ਦੇ ਸਕੂਲਾਂ ਵਿਚ 31 ਦਸੰਬਰ ਤਕ ਛੁੱਟੀਆਂ

ਸਰਦੀਆਂ ਕਾਰਨ ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕਰ ਦਿਤਾ ਗਿਆ ਹੈ। ਸਾਰੇ ਸਕੂਲ 31 ਦਸੰਬਰ ਤਕ ਬੰਦ ਰਹਿਣਗੇ। ਇਸ ਸਬੰਧੀ ਸਿਖਿਆ ਵਿਭਾਗ ਵਲੋਂ ਹੁਕਮ ਜਾਰੀ ਕਰ ਦਿਤੇ ਗਏ ਹਨ। ਚੰਡੀਗੜ੍ਹ ਦੇ ਸਕੂਲਾਂ ਵਿਚ 26 ਦਸੰਬਰ ਤੋਂ 7 ਜਨਵਰੀ ਤਕ ਛੁੱਟੀਆਂ ਹੋਣਗੀਆਂ। ਹਾਲਾਂਕਿ, ਇਹ ਭਵਿੱਖ ਵਿਚ ਵਧ ਸਕਦੇ ਹਨ ਅਤੇ ਸਕੂਲ ਦੇ ਸਮੇਂ ਆਦਿ ਵਿਚ ਬਦਲਾਅ ਹੋ ਸਕਦੇ ਹਨ।

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement