Amritsar News : ਬੀਬੀ ਜਗੀਰ ਕੌਰ ਨੂੰ ਅਪਸ਼ਬਦ ਬੋਲਣ ਦਾ ਮਾਮਲੇ ’ਚ SGPC ਪ੍ਰਧਾਨ ਸ੍ਰੀ ਅਕਾਲ ਤਖ਼ਤ ਸਾਹਿਬ ਪੰਜਾਂ ਪਿਆਰਿਆਂ ਅੱਗੇ ਹੋਏ ਪੇਸ਼

By : BALJINDERK

Published : Dec 25, 2024, 1:08 pm IST
Updated : Dec 25, 2024, 1:08 pm IST
SHARE ARTICLE
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ

Amritsar News : ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਣ ਵਾਲੇ ਅੰਮ੍ਰਿਤ ਸੰਚਾਰ ਦੌਰਾਨ ਆਪਣੀ ਭੁੱਲ ਬਖਸ਼ਾਉਣ ਲਈ ਪਹੁੰਚੇ

Amritsar News in Punjabi :  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਅਪਸ਼ਬਦ ਬੋਲਣ ਦੇ ਮਾਮਲੇ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਦੌਰਾਨ ਪੰਜਾਂ ਪਿਆਰਿਆਂ ਅੱਗੇ ਪੇਸ਼ ਹੋਣ ਲਈ ਪਹੁੰਚੇ ਹਨ। ਹਰਜਿੰਦਰ ਸਿੰਘ ਧਾਮੀ ਨੇ ਬੀਬੀ ਜਗੀਰ ਕੌਰ ਨੂੰ ਅਪਸ਼ਬਦ ਬੋਲਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਾਫੀਨਾਮਾ ਵੀ ਲਿਖ ਕੇ ਦਿੱਤਾ ਸੀ ਅਤੇ ਇਹ ਵੀ ਕਿਹਾ ਸੀ ਕਿ ਜੋ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੁਕਮ ਹੋਵੇਗਾ ਉਸ ਨੂੰ ਉਹ ਖਿੜੇ ਮੱਥੇ ਪ੍ਰਵਾਨ ਕਰਨਗੇ। 

ਅੰਮ੍ਰਿਤ ਸੰਚਾਰ ’ਚ ਪਹੁੰਚਣ ਤੋਂ ਪਹਿਲਾਂ ਐਡਵੋਕੇਟ ਧਾਮੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਉਹਨਾਂ ਨੂੰ ਮਿਲ ਕੇ ਆਏ ਹਨ ਜਿਸ ਤੋਂ ਉਪਰੰਤ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਣ ਵਾਲੇ ਅੰਮ੍ਰਿਤ ਸੰਚਾਰ ਦੌਰਾਨ ਆਪਣੀ ਭੁੱਲ ਬਖ਼ਸਾਉਣ ਲਈ ਪਹੁੰਚੇ ਹਨ। 12 ਵਜੇ ਅੰਮ੍ਰਿਤ ਸੰਚਾਰ ਆਰੰਭ ਹੋਵੇਗਾ ਜਿਸ ਤੋਂ ਬਾਅਦ ਪੰਜ ਪਿਆਰੇ ਸਾਹਿਬਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਬਾਰੇ ਆਪਣਾ ਫੈਸਲਾ ਦੇਣਗੇ। 

(For more news apart from SGPC President Sri Akal Takht Sahib appeared before Panj Pyara in case speaking abusive language Bibi Jagir Kaur News in Punjabi, stay tuned to Rozana Spokesman)

 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement