Mansa News: ਮਾਨਸਾ ਦੇ ਰਜਬਾਹੇ 'ਚੋਂ ਮਿਲੀ ਨੌਜਵਾਨ ਦੀ ਲਾਸ਼, ਬਾਈਕ 'ਤੇ ਸਵਾਰ ਹੋ ਕੇ ਘਰੋਂ ਗਿਆ ਸੀ
Published : Dec 25, 2024, 4:13 pm IST
Updated : Dec 25, 2024, 4:13 pm IST
SHARE ARTICLE
photo
photo

Mansa News ਪਤਨੀ ਨੇ ਕਿਹਾ- ਪਤੀ ਦਾ ਕੀਤਾ ਕਤਲ

ਮਾਨਸਾ ਜ਼ਿਲ੍ਹੇ ਦੇ ਬੁਰਜ ਰਾਠੀ ਰਜਬਾਹੇ ਤੋਂ ਪੁਲਿਸ ਨੇ ਇਕ ਨੌਜਵਾਨ ਦੀ ਲਾਸ਼ ਬਰਾਮਦ ਕੀਤੀ ਹੈ। ਮ੍ਰਿਤਕ ਨੌਜਵਾਨ ਦੀ ਪਤਨੀ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਜੋਗਾ ਦੀ ਪੁਲਿਸ ਨੇ ਛੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਦੱਸ ਦੇਈਏ ਕਿ ਬੀਤੀ ਸ਼ਾਮ ਗੁਰਜਰ ਰਾਠੀ ਦੇ ਰਜਵਾਹਾ ਤੋਂ ਇੱਕ ਨੌਜਵਾਨ ਦੀ ਲਾਸ਼ ਮਿਲੀ ਸੀ। ਲਾਸ਼ ਨੂੰ ਮਾਨਸਾ ਦੇ ਹਸਪਤਾਲ ਵਿਚ ਰਖਵਾਇਆ ਗਿਆ, ਜਿਸ ਦੀ ਪਛਾਣ ਕੁਲਦੀਪ ਸਿੰਘ ਵਜੋਂ ਹੋਈ।

ਪੁਲਿਸ ਅਧਿਕਾਰੀ ਕੇਵਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਕੁਲਦੀਪ ਸਿੰਘ ਦੀ ਪਤਨੀ ਗਗਨਦੀਪ ਕੌਰ ਨੇ ਪੁਲਿਸ ਕੋਲ ਆਪਣੇ ਬਿਆਨ ਦਰਜ ਕਰਵਾਏ ਹਨ ਕਿ ਉਸ ਦਾ ਪਤੀ ਕੁਲਦੀਪ ਸਿੰਘ ਮੋਟਰਸਾਈਕਲ ’ਤੇ ਸਵਾਰ ਹੋ ਕੇ ਕੰਮ ਲਈ ਘਰੋਂ ਨਿਕਲਿਆ ਸੀ, ਪਰ ਦੇਰ ਸ਼ਾਮ ਵਾਪਸ ਨਹੀਂ ਆਇਆ।

ਜਿਸ ਤੋਂ ਬਾਅਦ ਜਦੋਂ ਪਰਿਵਾਰ ਵਾਲਿਆਂ ਨੇ ਫੋਨ ਕੀਤਾ ਤਾਂ ਉਸ ਦਾ ਮੋਬਾਈਲ ਵੀ ਬੰਦ ਸੀ। ਇਸ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਔਰਤ ਨੇ ਦੱਸਿਆ ਕਿ ਉਸ ਨੂੰ ਪੁਲਿਸ ਤੋਂ ਸੂਚਨਾ ਮਿਲੀ ਕਿ ਬੁਰਜ ਰਾਠੀ ਰਜਬਾਹੇ ਨੇੜੇ ਮੋਟਰਸਾਈਕਲ ਦੇ ਨਾਲ ਇਕ ਵਿਅਕਤੀ ਦੀ ਲਾਸ਼ ਪਈ ਹੈ। ਜਦੋਂ ਉਸ ਨੇ ਮੌਕੇ ’ਤੇ ਪਹੁੰਚ ਕੇ ਉਸ ਦੀ ਪਛਾਣ ਕੀਤੀ ਤਾਂ ਮ੍ਰਿਤਕ ਉਸ ਦਾ ਪਤੀ ਹੀ ਨਿਕਲਿਆ।

ਕੁਲਦੀਪ ਦੀ ਪਤਨੀ ਨੇ ਦੋਸ਼ ਲਾਇਆ ਕਿ ਉਸ ਦੇ ਪਤੀ ਦਾ ਕਤਲ ਕੀਤਾ ਗਿਆ ਹੈ। ਗਗਨਦੀਪ ਕੌਰ ਨੇ ਦੱਸਿਆ ਕਿ ਦੀਵਾਲੀ ਵਾਲੀ ਰਾਤ ਕੁਲਦੀਪ ਸਿੰਘ ਦੀ ਕੁਝ ਵਿਅਕਤੀਆਂ ਨਾਲ ਲੜਾਈ ਹੋ ਗਈ ਸੀ ਅਤੇ ਉਹ ਹਰ ਵਾਰ ਉਸ ਦਾ ਪਿੱਛਾ ਕਰਦੇ ਸਨ। ਪੁਲਿਸ ਅਧਿਕਾਰੀ ਕੇਵਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਕੁਲਦੀਪ ਸਿੰਘ ਦੀ ਪਤਨੀ ਗਗਨਦੀਪ ਕੌਰ ਦੇ ਬਿਆਨਾਂ ਦੇ ਆਧਾਰ ’ਤੇ 6 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement