ਮਲੇਰਕੋਟਲਾ ਦੇ ਭੂਦਨ ਤੋਂ ਵੱਡੀ ਖ਼ਬਰ, ਧੀ ਨੇ ਮਾਂ ਤੇ ਪੁੱਤ ਸਮੇਤ ਕੀਤੀ ਖ਼ੁਦਕੁਸ਼ੀ
Published : Dec 25, 2025, 9:38 am IST
Updated : Dec 25, 2025, 9:40 am IST
SHARE ARTICLE
Bhudan Malerkotla Suicide News
Bhudan Malerkotla Suicide News

ਵੀਡੀਓ ਵਿੱਚ 10 ਜਣਿਆਂ ਨੂੰ ਮੌਤ ਲਈ ਦੱਸਿਆ ਜ਼ਿੰਮੇਵਾਰ

Bhudan Malerkotla Suicide News: ਮਲੇਰਕੋਟਲਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੇ ਪਿੰਡ ਭੂਦਨ ਵਿਚ ਧੀ ਨੇ ਮਾਂ ਤੇ ਪੁੱਤ ਸਮੇਤ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਗਈ। ਮ੍ਰਿਤਕਾਂ ਦੀ ਪਛਾਣ ਇੰਦਰਪਾਲ ਕੌਰ (31), ਉਸ ਦੇ ਪੁੱਤਰ ਜੌਰਡਨ ਸਿੰਘ (9) ਅਤੇ ਮਾਂ ਹਰਦੀਪ ਕੌਰ ਵਜੋਂ ਹੋਈ ਹੈ। ਇੰਦਰਪਾਲ ਦੇ ਪਤੀ ਪਵਨਦੀਪ ਸਿੰਘ ਦੀ ਕੁਝ ਸਾਲ ਪਹਿਲਾਂ ਮੌਤ ਹੋ ਗਈ ਸੀ ਤੇ ਉਹ ਆਪਣੇ ਪੁੱਤ ਨਾਲ ਪੇਕੇ ਘਰ ਆਪਣੀ ਮਾਂ ਕੋਲ ਹੀ ਰਹਿ ਰਹੀ ਸੀ।

ਜਾਣਕਾਰੀ ਅਨੁਸਾਰ ਸਵੇਰੇ ਜਦੋਂ ਜੌਰਡਨ ਸਿੰਘ ਦੀ ਅੱਖ ਖੁੱਲ੍ਹੀ ਤਾਂ ਉਸ ਨੇ ਮਾਂ ਅਤੇ ਨਾਨੀ ਨੂੰ ਮ੍ਰਿਤਕ ਦੇਖਿਆ। ਫਿਰ ਉਸ ਨੇ ਆਪਣੀ ਦਾਦੀ ਨੂੰ ਇਸ ਬਾਰੇ ਦੱਸਿਆ ਤਾਂ ਰੌਲਾ ਪੈ ਗਿਆ। ਚਸ਼ਮਦੀਦਾਂ ਮੁਤਾਬਕ ਮਾਂ ਅਤੇ ਨਾਨੀ ਵਿਚਾਲੇ ਸੁੱਤੇ ਬੱਚੇ ’ਤੇ ਵੀ ਜ਼ਹਿਰ ਦਾ ਅਸਰ ਹੋਇਆ ਲੱਗਦਾ ਸੀ। ਉਸ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ, ਪਰ ਰਸਤੇ ਵਿੱਚ ਹੀ ਉਸ ਨੇ ਦਮ ਤੋੜ ਦਿੱਤਾ।

ਥਾਣਾ ਸੰਦੌੜ ਦੇ ਮੁਖੀ ਇੰਸਪੈਕਟਰ ਗਗਨਦੀਪ ਸਿੰਘ ਨੇ ਦੱਸਿਆ ਕਿ ਖ਼ੁਦਕੁਸ਼ੀ ਤੋਂ ਪਹਿਲਾਂ ਇੰਦਰਪਾਲ ਨੇ ਵੀਡੀਓ ਰਿਕਾਰਡ ਕੀਤੀ ਸੀ, ਜਿਸ ਵਿੱਚ ਉਸ ਨੇ ਗੁਆਂਢੀ ਪਰਿਵਾਰ ਅਤੇ ਰਿਸ਼ਤੇਦਾਰਾਂ ਸਮੇਤ 10 ਜਣਿਆਂ ਨੂੰ ਆਪਣੀ ਮੌਤ ਲਈ ਜ਼ਿੰਮੇਵਾਰ ਠਹਿਰਾਇਆ। ਪੁਲਿਸ ਨੇ ਇਨ੍ਹਾਂ 10 ਜਣਿਆਂ ਖ਼ਿਲਾਫ਼ ਬੀ ਐੱਨ ਐੱਸ ਦੀ ਧਾਰਾ 306 ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਤਿੰਨਾਂ ਦੀਆਂ ਲਾਸ਼ਾਂ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀਆਂ ਹਨ। ਉਨ੍ਹਾਂ ਦੱਸਿਆ ਕਿ ਅਸਲ ਤੱਥ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਸਪੱਸ਼ਟ ਹੋਣਗੇ।

 


 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM
Advertisement