CBI ਨੇ ਕਰਨਲ ਬਾਠ ਮਾਮਲੇ ਵਿੱਚ 4 ਪੁਲਿਸ ਮੁਲਾਜ਼ਮਾਂ ਖਿਲਾਫ਼ ਚਾਰਜਸ਼ੀਟ ਕੀਤੀ ਦਾਖਲ
Published : Dec 25, 2025, 1:46 pm IST
Updated : Dec 25, 2025, 1:47 pm IST
SHARE ARTICLE
CBI files chargesheet against 4 police personnel in Colonel Bath case
CBI files chargesheet against 4 police personnel in Colonel Bath case

ਗੰਭੀਰ ਸੱਟਾਂ ਮਾਰਨ ਤੇ ਗਲਤ ਤਰੀਕੇ ਨਾਲ ਰੋਕਣ ਦਾ ਇਲਜ਼ਾਮ 

ਮੋਹਾਲੀ : ਸੀ.ਬੀ.ਆਈ. ਨੇ ਬੁੱਧਵਾਰ ਨੂੰ ਮੋਹਾਲੀ ਅਦਾਲਤ ਵਿੱਚ ਕਰਨਲ ਪੁਸ਼ਪਿੰਦਰ ਸਿੰਘ ਬਾਠ ਨਾਲ ਪਟਿਆਲਾ ’ਚ ਹੋਈ ਕੁੱਟਮਾਰ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਚਾਰ ਮੁਲਾਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਹੈ। ਪੰਜਾਬ ਪੁਲਿਸ ਦੇ ਮੁਲਾਜ਼ਮਾਂ ’ਤੇ ਗੰਭੀਰ ਸੱਟਾਂ ਮਾਰਨ ਅਤੇ ਗੈਰਕਾਨੂੰਨੀ ਤਰੀਕੇ ਨਾਲ ਰੋਕਣ ਦੇ ਇਲਜ਼ਾਮਾਂ ਸਮੇਤ ਹੋਰ ਧਾਰਾਵਾਂ ਵੀ ਲਗਾਈਆਂ ਗਈਆਂ ਹਨ । ਦਾਖਲ ਚਾਰਜਸ਼ੀਟ ਅਨੁਸਾਰ ਇੰਸਪੈਕਟਰ ਰੌਨੀ ਸਿੰਘ ਇਸ ਮਾਮਲੇ ਵਿੱਚ ਮੁੱਖ ਮੁਲਜ਼ਮ ਬਣਾਇਆ ਗਿਆ ਹੈ ਜਦਿਕ ਚਾਰਜਸ਼ੀਟ ਵਿੱਚ ਕਤਲ ਦੀ ਕੋਸ਼ਿਸ਼ ਦਾ ਇਲਜ਼ਾਮ ਨਹੀਂ ਲਗਾਇਆ ਗਿਆ।

ਜ਼ਿਕਰਯੋਗ ਹੈ ਕਿ ਪਟਿਆਲਾ ਪੁਲਿਸ ਨੇ ਪਹਿਲਾਂ ਚਾਰ ਇੰਸਪੈਕਟਰਾਂ ਜਿਨ੍ਹਾਂ ਵਿੱਚ ਹੈਰੀ ਬੋਪਾਰਾਏ, ਰੌਨੀ ਸਿੰਘ ਅਤੇ ਹਰਜਿੰਦਰ ਢਿੱਲੋਂ ਸ਼ਾਮਲ ਹਨ, ਵਿਰੁੱਧ ਭਾਰਤੀ ਕਾਨੂੰਨ ਦੀਆਂ ਧਾਰਾਵਾਂ 109 (ਕਤਲ ਦੀ ਕੋਸ਼ਿਸ਼), 310, 155(2), 117(2) (ਦੋਵੇਂ ਸਵੈ-ਇੱਛਾ ਨਾਲ ਸੱਟ ਮਾਰਨ ਨਾਲ ਸਬੰਧਤ), 126(2) (ਗੈਰ-ਕਾਨੂੰਨੀ ਰੋਕ ਟੋਕ) ਅਤੇ 351(2) (ਅਪਰਾਧਿਕ ਧਮਕੀ) ਅਧੀਨ ਐੱਫ.ਆਈ.ਆਰ. ਦਰਜ ਕੀਤੀ ਸੀ । ਬਾਅਦ ਵਿੱਚ ਇੱਕ ਹੋਰ ਇੰਸਪੈਕਟਰ ਨੂੰ ਬੀ.ਐੱਨ.ਐੱਸ. ਦੀਆਂ ਧਾਰਾਵਾਂ 299 ਅਤੇ 191 ਅਧੀਨ ਨਾਮਜ਼ਦ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਇਹ ਘਟਨਾ 13 ਅਤੇ 14 ਮਾਰਚ 2025 ਦੀ ਰਾਤ ਨੂੰ ਵਾਪਰੀ ਸੀ, ਜਦੋਂ ਕਰਨਲ ਪੁਸ਼ਪਿੰਦਰ ਸਿੰਘ ਬਾਠ ਅਤੇ ਉਨ੍ਹਾਂ ਦਾ ਬੇਟਾ ਪਟਿਆਲਾ ਵਿੱਚ ਸਰਕਾਰੀ ਰਾਜਿੰਦਰਾ ਹਸਪਤਾਲ ਨੇੜੇ ਸੜਕ ਕਿਨਾਰੇ ਇੱਕ ਖਾਣੇ ਵਾਲੀ ਥਾਂ ਤੇ ਸਨ। ਪਰਿਵਾਰ ਦਾ ਦਾਅਵਾ ਹੈ ਕਿ ਜਦੋਂ ਉਹ ਆਪਣੀ ਕਾਰ ਬਾਹਰ ਖੜ੍ਹੇ ਹੋ ਕੇ ਕੁੱਝ ਖਾ ਰਹੇ ਸਨ, ਤਾਂ ਸਾਦੇ ਕੱਪੜਿਆਂ ’ਚ ਪੁਲਿਸ ਮੁਲਾਜ਼ਮ ਉਨ੍ਹਾਂ ਕੋਲ ਆਏ ਅਤੇ ਕਰਨਲ ਨੂੰ ਆਪਣੀ ਗੱਡੀ ਹਟਾਉਣ ਲਈ ਕਿਹਾ ਤਾਂ ਜੋ ਉਹ ਆਪਣੀ ਗੱਡੀ ਪਾਰਕ ਕਰ ਸਕਣ । ਇਸ ਤੋਂ ਬਾਅਦ ਦਰਜਨ ਤੋਂ ਵੱਧ ਪੁਲਿਸ ਮੁਲਾਜ਼ਮਾਂ ਨੇ ਕਥਿਤ ਤੌਰ ’ਤੇ ਡੰਡਿਆਂ ਅਤੇ ਲਾਠੀਆਂ ਨਾਲ ਕਰਨਲ ਪੁਸ਼ਪਿੰਦਰ ਬਾਠ ਅਤੇ ਉਨ੍ਹਾਂ ਦੇ ਬੇਟੇ ਤੇ ਹਮਲਾ ਕੀਤਾ ਜਿਸ ਦੌਰਾਨ ਕਰਨਲ ਬਾਠ ਅਤੇ ਉਨ੍ਹਾਂ ਪੁੱਤਰ ਜ਼ਖਮੀ ਹੋ ਗਏ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement