ਕੋਟ ਖਾਲਸਾ 'ਚ ਨਾਬਾਲਗ ਲੜਕੀ ਦਾ ਕਤਲ
Published : Dec 25, 2025, 3:30 pm IST
Updated : Dec 25, 2025, 3:30 pm IST
SHARE ARTICLE
Minor girl murdered in Kot Khalsa
Minor girl murdered in Kot Khalsa

ਮਤਰੇਏ ਪਿਉ ਨੇ ਲੱਕੜੀ ਨਾਲ ਸਿਰ 'ਤੇ ਵਾਰ ਕਰ ਕੇ ਕੀਤਾ ਕਤਲ

ਅੰਮ੍ਰਿਤਸਰ: ਅੰਮ੍ਰਿਤਸਰ ਦੇ ਕੋਟ ਖਾਲਸਾ ਇਲਾਕੇ ਅਧੀਨ ਆਉਂਦੇ ਇੱਕ ਮੁਹੱਲੇ ਵਿੱਚ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ 15–16 ਸਾਲ ਦੀ ਨਾਬਾਲਿਗ ਲੜਕੀ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਫੋਰੈਂਸਿਕ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ। ਪੁਲਿਸ ਮੁਤਾਬਕ ਸਵੇਰੇ ਜਾਣਕਾਰੀ ਮਿਲੀ ਸੀ ਕਿ ਘਰ ਅੰਦਰ ਇੱਕ ਨਾਬਾਲਗ ਲੜਕੀ ਦੀ ਲਾਸ਼ ਪਈ ਹੈ। ਮੌਕੇ ‘ਤੇ ਪਹੁੰਚ ਕੇ ਜਾਂਚ ਦੌਰਾਨ ਖੁਲਾਸਾ ਹੋਇਆ ਕਿ ਲੜਕੀ ਦਾ ਕਤਲ ਉਸਦੇ ਮਤਰੇਏ ਪਿਉ ਸੋਨੂੰ ਵੱਲੋਂ ਕੀਤਾ ਗਿਆ ਹੈ।

ਪੁਲਿਸ ਅਨੁਸਾਰ ਮੁਲਜ਼ਮ ਸੋਨੂੰ ਲੜਕੀ ਉੱਤੇ ਮਾੜੀ ਨਿਗਾਹ ਰੱਖਣ ਲੱਗ ਪਿਆ ਸੀ, ਜਿਸ ਕਾਰਨ ਘਰ ਵਿੱਚ ਅਕਸਰ ਝਗੜੇ ਅਤੇ ਤਕਰਾਰ ਰਹਿੰਦੀ ਸੀ। ਘਟਨਾ ਵਾਲੇ ਦਿਨ ਲੜਕੀ ਦੀ ਮਾਂ ਅਨੀਤਾ ਹੋਰ ਬੱਚਿਆਂ ਦੇ ਨਾਲ ਕੰਮ ‘ਤੇ ਗਈ ਹੋਈ ਸੀ। ਜਦੋਂ ਉਹ ਵਾਪਸ ਘਰ ਆਈ ਤਾਂ ਉਸਨੇ ਅੰਦਰ ਲੜਕੀ ਦੀ ਖੂਨ ਨਾਲ ਲੱਥਪੱਥ ਲਾਸ਼ ਪਈ ਦੇਖੀ, ਜਿਸ ਤੋਂ ਬਾਅਦ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਸ਼ੀ ਨੇ ਲੱਕੜੀ ਨਾਲ ਲੜਕੀ ਦੇ ਸਿਰ ‘ਤੇ ਵਾਰ ਕਰਕੇ ਉਸਦੀ ਹੱਤਿਆ ਕੀਤੀ। ਪੁਲਿਸ ਵੱਲੋਂ ਵਰਤੀ ਗਈ ਲੱਕੜੀ ਨੂੰ ਮੌਕੇ ਤੋਂ ਬਰਾਮਦ ਕਰ ਲਿਆ ਗਿਆ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐਸਪੀ ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ ਅਤੇ ਆਰੋਪੀ ਮਤਰੇਏ ਪਿਉ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement