ਅਕਾਲੀ ਦਲ ਨੂੰ 2019 ਤੱਕ "ਬਾਲ ਦਿਵਸ" ਨਾਮ ਸਹੀ ਲੱਗਦਾ ਸੀ, ਪਰ ਗਠਜੋੜ ਟੁੱਟਣ ਤੋਂ ਬਾਅਦ ਗਲਤ ਜਾਪਣ ਲੱਗਿਆ: ਬੱਲੀਏਵਾਲ
Published : Dec 25, 2025, 4:59 pm IST
Updated : Dec 25, 2025, 4:59 pm IST
SHARE ARTICLE
SAD thought name 'Bal Divas' was right till 2019, but after alliance broke down, it started to seem wrong: Balliyewal
SAD thought name 'Bal Divas' was right till 2019, but after alliance broke down, it started to seem wrong: Balliyewal

“ਭਾਜਪਾ ਨੇ ਹਮੇਸ਼ਾ ਸਿੱਖ ਇਤਿਹਾਸ, ਸਿੱਖ ਪਰੰਪਰਾਵਾਂ ਅਤੇ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਦਾ ਸਭ ਤੋਂ ਵੱਧ ਮਾਣ ਸਨਮਾਨ ਕੀਤਾ”

ਚੰਡੀਗੜ੍ਹ: ਬੀਤੇ ਕੁੱਝ ਦਿਨ ਤੋਂ ਵੀਰ ਬਾਲ ਦਿਵਸ ਦੇ ਨਾਮ ’ਤੇ ਚੱਲ ਰਹੇ ਵਿਵਾਦ ’ਤੇ ਭਾਜਪਾ ਬੁਲਾਰੇ ਪ੍ਰਿਤਪਾਲ ਸਿੰਘ ਬੱਲੀਏਵਾਲ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਬਠਿੰਡਾ ਤੋਂ ਸਾਂਸਦ ਹਰਸਿਮਰਤ ਕੌਰ ਬਾਦਲ ਨੂੰ ਜਵਾਬ ਦਿੱਤਾ ਹੈ। ਬੱਲੀਏਵਾਲ ਨੇ ਹਰਸਿਮਰਤ ਕੌਰ ਬਾਦਲ ਦਾ ਇੱਕ ਪੁਰਾਣਾ ਟਵੀਟ ਸਬੂਤ ਵੱਜੋਂ ਦਿਖਾਉਂਦੇ ਹੋਏ ਕਿਹਾ ਕਿ “ਬਾਲ ਦਿਵਸ” ਨਾਮ ’ਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਮਨਾਏ ਜਾਣ ਦੀ ਵਕਾਲਤ ਹਰਸਿਮਰਤ ਕੌਰ ਬਾਦਲ ਨੇ 2019 ਵਿੱਚ ਕੀਤੇ ਆਪਣੇ ਟਵੀਟ ਵਿੱਚ ਕੀਤੀ ਸੀ, ਪਰ ਹੁਣ ਭਾਜਪਾ ਨਾਲ ਗੱਠਜੋੜ ਟੁੱਟਣ ਤੋਂ ਬਾਅਦ ਅਕਾਲੀ ਦਲ ਦੇ ਸੁਰ ਬਦਲ ਗਏ। ਬੱਲੀਏਵਾਲ ਨੇ ਸਵਾਲ ਚੁੱਕਦੇ ਹੋਏ ਕਿਹਾ ਕਿ ਅਕਾਲੀ ਦਲ ਨੂੰ 2019 ਤੱਕ ਇਕੱਲਾ “ਬਾਲ ਦਿਵਸ” ਨਾਮ ਠੀਕ ਲੱਗਦਾ ਸੀ ਪਰ “ਵੀਰ” ਸ਼ਬਦ ਲੱਗਣ ਨਾਲ ਨਾਮ ਗਲਤ ਕਿਵੇਂ ਹੋ ਗਿਆ ?

ਇਸ ਤੋਂ ਪਹਿਲਾਂ 2018 ਵਿੱਚ ਵੀ ਦਿੱਲੀ ਦੇ ਵਿਗਿਆਨ ਭਵਨ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਗਏ ਸਮਾਗਮ ਵਿੱਚ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਦੀ ਲੀਡਰਸ਼ਿਪ ਵੱਲੋਂ ਬਾਲ ਦਿਵਸ ਨਾਮ ਰੱਖਣ ’ਤੇ ਸਹਿਮਤੀ ਦਿੱਤੀ ਸੀ, ਪਰ ਹੁਣ ਮੁੱਕਰ ਗਏ।

ਬੱਲੀਏਵਾਲ ਨੇ ਕਿਹਾ ਕਿ ਜਦੋਂ ਅਕਾਲੀ ਭਾਜਪਾ ਦਾ ਗਠਜੋੜ ਸੀ ਤਾਂ ਧਾਰਮਿਕ, ਕਿਸਾਨੀ ਅਤੇ ਪੰਜਾਬ ਨਾਲ ਸੰਬੰਧਿਤ ਹਰ ਮੁੱਦੇ ’ਤੇ ਅਕਾਲੀ ਦਲ ਨਾਲ ਸਲਾਹ ਕੀਤੀ ਜਾਂਦੀ ਸੀ ਅਤੇ ਇਨ੍ਹਾਂ ਦੀ ਸਹਿਮਤੀ ਤੋਂ ਬਾਅਦ ਹੀ ਫੈਸਲਾ ਲਾਗੂ ਕੀਤਾ ਜਾਂਦਾ ਸੀ, ਪਰ ਅਕਾਲੀ ਦਲ ਦੀ ਲੀਡਰਸ਼ਿਪ ਨੇ ਹਮੇਸ਼ਾ ਹੀ ਸਾਡੀ ਲੀਡਰਸ਼ਿਪ ਨਾਲ ਵਿਸ਼ਵਾਸਘਾਤ ਕੀਤਾ ਤੇ ਆਪਣੀ ਸਿਆਸਤ ਚਮਕਾਈ ਤੇ ਭਾਜਪਾ ਨੂੰ ਪੰਜਾਬ ਅੰਦਰ ਪੰਜਾਬ ਵਿਰੋਧੀ ਦਰਸਾਉਣ ਦੀ ਕੋਸ਼ਿਸ਼ ਕੀਤੀ, ਤਾਂ ਜੋ ਇਨ੍ਹਾਂ ਦੀ ਸਿਆਸੀ ਜ਼ਮੀਨ ਬਣੀ ਰਹੇ ਤੇ ਭਾਜਪਾ ਪੰਜਾਬ ਵਿੱਚ ਪੈਰ ਨਾ ਪਸਾਰ ਸਕੇ।

ਬੱਲੀਏਵਾਲ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹਮੇਸ਼ਾ ਸਿੱਖ ਇਤਿਹਾਸ, ਸਿੱਖ ਪਰੰਪਰਾਵਾਂ ਅਤੇ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਦਾ ਸਭ ਤੋਂ ਵੱਧ ਮਾਣ ਸਨਮਾਨ ਕੀਤਾ ਹੈ। "ਵੀਰ ਬਾਲ ਦਿਵਸ" ਦਾ ਐਲਾਨ ਸਾਰੀ ਦੁਨੀਆ ਅੱਗੇ ਇਸ ਮਹਾਨ ਬਲਿਦਾਨ ਦੀ ਮਾਨਤਾ ਦਾ ਪ੍ਰਤੀਕ ਹੈ।

ਅਸੀਂ ਸ਼੍ਰੋਮਣੀ ਅਕਾਲੀ ਦਲ ਤੇ ਇਸ ਦੀ ਸਾਰੀ ਲੀਡਰਸ਼ਿਪ ਨੂੰ ਕਿਹਾ ਕਿ ਧਾਰਮਿਕ ਮਸਲਿਆਂ ‘ਤੇ ਰਾਜਨੀਤਿਕ ਲਾਭ ਲੈਣ ਦੀ ਕੋਸ਼ਿਸ਼ ਨਾ ਕਰੋ ਅਤੇ ਆਪਣੀ ਹੀ ਪਹਿਲਾਂ ਕੀਤੀ ਮੰਗ ਦੀ ਸੱਚਾਈ ਨੂੰ ਮੰਨੋ। ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਵਿੱਚ ਨਾਮ ‘ਤੇ ਰਾਜਨੀਤੀ ਨਹੀਂ ਕਰਨੀ ਚਾਹੀਦੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement