ਗਣਤੰਤਰ ਦਿਵਸ ਮੌਕੇ 9 ਪੁਲਿਸ ਅਧਿਕਾਰੀਆਂ ਦਾ ਮੁੱਖ ਮੰਤਰੀ ਪੁਲਿਸ ਮੈਡਲ ਨਾਲ ਸਨਮਾਨ
Published : Jan 26, 2019, 7:51 pm IST
Updated : Jan 26, 2019, 7:51 pm IST
SHARE ARTICLE
9 Punjab Police Officers Honored with CM's Police Medals on R-Day
9 Punjab Police Officers Honored with CM's Police Medals on R-Day

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ਼ਾਨਦਾਰ ਸੇਵਾਵਾਂ ਨਿਭਾਉਣ ਬਦਲੇ ਪੰਜਾਬ ਪੁਲਿਸ ਦੇ 9 ਅਧਿਕਾਰੀਆਂ ਦਾ ਮੁੱਖ ਮੰਤਰੀ...

ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ਼ਾਨਦਾਰ ਸੇਵਾਵਾਂ ਨਿਭਾਉਣ ਬਦਲੇ ਪੰਜਾਬ ਪੁਲਿਸ ਦੇ 9 ਅਧਿਕਾਰੀਆਂ ਦਾ ਮੁੱਖ ਮੰਤਰੀ ਪੁਲਿਸ ਮੈਡਲ ਨਾਲ ਸਨਮਾਨ ਕੀਤਾ। ਪਟਿਆਲਾ ਵਿਖੇ 70ਵੇਂ ਗਣਤੰਤਰ ਦਿਵਸ ਮੌਕੇ ਮੁੱਖ ਮੰਤਰੀ ਨੇ ਅਪਣੀ ਡਿਊਟੀ ਪੂਰੀ ਤਨਦੇਹੀ ਅਤੇ ਪ੍ਰਤੀਬੱਧਤਾ ਨਾਲ ਨਿਭਾਉਣ ਵਾਲੇ ਪੁਲਿਸ ਅਧਿਕਾਰੀਆਂ, ਜਿਨ੍ਹਾਂ 'ਚ ਐਸ.ਐਸ.ਪੀ. ਫਰੀਦਕੋਟ ਸ. ਰਾਜਬਚਨ ਸਿੰਘ, ਡੀ.ਐਸ.ਪੀ. ਜਾਂਚ ਰੂਪਨਗਰ ਸ. ਵਰਿੰਦਰਜੀਤ ਸਿੰਘ,

ਐਸ.ਏ.ਐਸ. ਨਗਰ ਦੇ ਇੰਸਪੈਕਟਰ ਸ. ਤਰਲੋਚਨ ਸਿੰਘ, ਪੀ.ਆਰ.ਟੀ.ਸੀ. ਜਹਾਨ ਖੇਲਾਂ ਦੇ ਇੰਸਪੈਕਟਰ ਸ. ਦਰਸ਼ਨ ਸਿੰਘ, ਡੀ.ਜੀ.ਪੀ. ਲਾਅ ਐਂਡ ਆਰਡਰ ਦਫ਼ਤਰ ਤੋਂ ਐਸ.ਆਈ. ਸ੍ਰੀ ਨਿਤਿਨ ਨਰੂਲਾ, ਫ਼ਤਹਿਗੜ੍ਹ ਸਾਹਿਬ ਦੇ ਐਸ.ਆਈ. ਸ. ਸਰਬਜੀਤ ਸਿੰਘ, ਪੰਜਵੀਂ ਕਮਾਡੋਂ ਬਟਾਲੀਅਨ ਦੇ ਐਸ.ਆਈ. ਸ੍ਰੀ ਨਰੇਸ਼ ਕੁਮਾਰ ਤੇ ਐ.ਐਸ.ਆਈ. ਅਨਿਲ ਕੁਮਾਰ ਅਤੇ ਦੂਜੀ ਕਮਾਡੋਂ ਬਟਾਲੀਅਨ ਦੇ ਏ.ਐਸ.ਆਈ. ਜਸਪਾਲ ਸਿੰਘ ਸ਼ਾਮਲ ਸਨ, ਨੂੰ ਮੁੱਖ ਮੰਤਰੀ ਪੁਲਿਸ ਮੈਡਲ ਲਗਾਏ।

ਇਸ ਦੌਰਾਨ ਮੁੱਖ ਮੰਤਰੀ ਨੇ ਦੇਸ਼ ਦੇ ਆਜ਼ਾਦੀ ਸੰਗਰਾਮ 'ਚ ਹਿੱਸਾ ਪਾਉਣ ਵਾਲੇ ਪਟਿਆਲਾ ਜ਼ਿਲ੍ਹੇ ਦੇ 21 ਆਜ਼ਾਦੀ ਘੁਲਾਟੀਆਂ ਅਤੇ 7 ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨ ਵੀ ਕੀਤਾ। ਉਨ੍ਹਾਂ ਨੇ ਇਸ ਮੌਕੇ ਵੱਖ-ਵੱਖ ਖੇਤਰਾਂ 'ਚ ਬਿਹਤਰ ਸੇਵਾਵਾਂ ਨਿਭਾਉਣ ਵਾਲੀਆਂ 100 ਤੋਂ ਵਧੇਰੇ ਹੋਰ ਸ਼ਖ਼ਸੀਅਤਾਂ ਅਤੇ ਸੰਸਥਾਵਾਂ ਦਾ ਵੀ ਇਕ ਮੁਮੈਂਟੋਂ ਅਤੇ ਸਰਟੀਫਿਕੇਟ ਦੇ ਕੇ ਸਨਮਾਨ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ 22 ਜ਼ਿਲ੍ਹਿਆਂ ਤੋਂ ਪੁੱਜੇ ਸ਼ਾਨਦਾਰ ਸੇਵਾਵਾ ਨਿਭਾਉਣ ਵਾਲੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦਾ ਵੀ ਸਨਮਾਨ ਕੀਤਾ

ਜਦੋਂ ਕਿ ਉਨ੍ਹਾਂ ਨੇ ਵੱਖ-ਵੱਖ ਖੇਡਾਂ 'ਚ ਸੂਬੇ ਦਾ ਨਾਮ ਰੌਸ਼ਨ ਕਰਨ ਵਾਲੇ 25 ਖਿਡਾਰੀਆਂ ਦਾ ਵੀ ਸਨਮਾਨ ਕੀਤਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਦੌਰਾਨ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੀਆਂ 11ਵੀਂ ਅਤੇ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ 51 ਸਾਇਕਲ ਸੌਂਪੇ। ਉਨ੍ਹਾਂ ਨੇ ਰੈਡ ਕਰਾਸ ਪਟਿਆਲਾ ਦੀ ਤਰਫ਼ੋਂ ਦਿਵਿਆਂਗ ਵਿਅਕਤੀਆਂ ਨੂੰ 19 ਟ੍ਰਾਈਸਾਇਕਲ ਅਤੇ ਲੋੜਵੰਦ ਪਰਿਵਾਰਾਂ ਨਾਲ ਸਬੰਧਤ 24 ਔਰਤਾਂ ਨੂੰ ਸਿਲਾਈ ਮਸ਼ੀਨਾਂ ਵੀ ਵੰਡੀਆਂ। ਮੁੱਖ ਮੰਤਰੀ ਨੇ ਗਣਤੰਤਰ ਦਿਵਸ ਸਮਾਗਮਾਂ 'ਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਦੇ ਸਕੂਲਾਂ ਕਾਲਜਾਂ 'ਚ ਸੋਮਵਾਰ 28 ਜਨਵਰੀ ਨੂੰ ਛੁੱਟੀ ਦਾ ਐਲਾਨ ਵੀ ਕੀਤਾ।

ਇਸ ਸਮਾਗਮ ਵਿਚ ਪੁੱਜੇ ਡਰੱਗ ਅਬਿਊਜ ਪ੍ਰੀਵੈਂਸ਼ਨ ਅਫ਼ਸਰ (ਡੈਪੋਜ), ਬੱਡੀਜ਼ ਵਲੰਟੀਅਰਾਂ ਅਤੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਸਕੀਮ ਦੇ ਲਾਭਪਾਤਰੀਆਂ ਨਾਲ ਵੀ ਮੁਲਾਕਾਤ ਕਰਕੇ ਗੱਲਬਾਤ ਕੀਤੀ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਦੇਸ਼ ਦਾ ਕੌਮੀ ਝੰਡਾ ਤਿਰੰਗਾ ਲਹਿਰਾਇਆ ਅਤੇ ਸ਼ਾਨਦਾਰ ਪਰੇਡ ਦਾ ਨਿਰੀਖਣ ਕਰਨ ਮਗਰੋਂ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮਾਰਚ ਪਾਸਟ 'ਚ ਪੀ.ਆਰ.ਟੀ.ਸੀ. ਜਹਾਨ ਖੇਲਾਂ, ਪਟਿਆਲਾ ਪੁਲਿਸ, ਪੰਜਾਬ ਹੋਮਗਾਰਡਜ, ਐਨ.ਸੀ.ਸੀ. ਏਅਰ ਵਿੰਗ, ਗਰਲਜ਼ ਬਟਾਲੀਅਨ ਅਤੇ ਆਰਮੀ ਵਿੰਗ,

ਸੇਂਟ ਜੌਹਨ ਐਂਬੂਲੈਂਸ ਬ੍ਰਿਗੇਡ ਰੈਡ ਕਰਾਸ, ਗਰਲਜ਼ ਗਾਇਡਜ਼, ਸਕਾਊਟਸ, ਪਟਿਆਲਾ ਸਕੂਲ ਆਫ਼ ਬਲਾਇੰਡ ਸੈਫ਼ਦੀਪੁਰ, ਮਹਾਰਾਜਾ ਰਣਜੀਤ ਸਿੰਘ ਪੁਲਿਸ ਅਕੈਡਮੀ ਦਾ ਬਰਾਸ ਬੈਂਡ ਅਤੇ ਪੀ.ਏ.ਪੀ. ਫ਼ਿਲੌਰ ਦਾ ਪਾਇਪ ਬੈਂਡ ਸ਼ਾਮਲ ਸੀ। ਮਾਰਚ ਪਾਸਟੀ ਦੀ ਅਗਵਾਈ ਡੀ.ਐਸ.ਪੀ. ਗੁਰਪ੍ਰਤਾਪ ਸਿੰਘ ਸਹੋਤਾ ਅਤੇ ਡੀ.ਐਸ.ਪੀ. ਜਸਪ੍ਰੀਤ ਸਿੰਘ ਨੇ ਕੀਤੀ। ਇਸ ਸਮਾਰੋਹ ਦੌਰਾਨ ਵੱਖ-ਵੱਖ ਵਿਭਾਗਾਂ ਵਲੋਂ ਵਿਕਾਸ ਕਾਰਜਾਂ ਨੂੰ ਦਰਸਾਂਉਂਦੀਆਂ 18 ਝਾਕੀਆਂ ਕੱਢੀਆਂ ਗਈਆਂ। ਇਨ੍ਹਾਂ ਵਿਚ ਸਿਹਤ, ਰੋਜ਼ਗਾਰ ਉਤਪਤੀ ਤੇ ਸਿਖਲਾਈ, ਬਾਗਬਾਨੀ,

ਖੇਤੀਬਾੜੀ ਤੇ ਕਿਸਾਨ ਭਲਾਈ, ਮਿਲਕਫੈਡ, ਖੇਡਾਂ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਫ਼ਿਸ਼ਰੀਜ, ਸੁਆਇਲ ਲੈਬ, ਅਜੀਵਕਾ ਮਿਸ਼ਨ, ਪੀ.ਐਸ.ਪੀ.ਸੀ.ਐਲ, ਮਾਰਕਫੈਡ, ਪਸ਼ੂ ਪਾਲਣ, ਜੰਗਲਾਤ, ਟ੍ਰੈਫਿਕ ਪੁਲਿਸ, ਸੈਨਟਰੀ ਨੈਪਕਿਨਸ ਦੇ ਪਾਇਲਟ ਪ੍ਰਾਜੈਕਟ ਪਾਕੀਜ਼ਾ, ਐਸੋਸੀਏਸ਼ਨ ਆਫ਼ ਡੈਫ਼ ਐਂਡ ਡੰਬ ਅਤੇ ਜ਼ਿਲ੍ਹਾ ਚੋਣ ਅਫ਼ਸਰ ਦੀਆਂ ਝਾਕੀਆਂ ਸ਼ਾਮਲ ਸਨ। ਇਸ ਦੌਰਾਨ ਮਹਾਰਾਜਾ ਰਣਜੀਤ ਸਿੰਘ ਪੁਲਿਸ ਅਕੈਡਮੀ ਫ਼ਿਲੌਰ ਅਤੇ ਪੰਜਾਬ ਪਬਲਿਕ ਸਕੂਲ ਨਾਭਾ ਦੇ ਘੋੜ ਸਵਾਰਾਂ ਨੇ ਘੋੜ ਸਵਾਰੀ ਦੇ ਕਰਤੱਬ ਦਿਖਾਏ। ਜਦੋਂਕਿ ਸਕੂਲੀ ਵਿਦਿਆਰਥੀਆਂ ਨੇ ਪੀ.ਟੀ. ਸ਼ੋਅ,

ਰਿਦਮਿਕ ਡਾਂਸ ਤੇ ਰੰਗਾ ਰੰਗ ਪ੍ਰੋਗਰਾਮ ਸਮੇਤ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਨੇ ਭੰਗੜਾ ਅਤੇ ਗਿੱਧੇ ਦੀ ਸ਼ਾਨਦਾਰ ਪੇਸ਼ਕਾਰੀ ਦਿੱਤੀ ਅਤੇ ਸਰਕਾਰੀ ਕਾਲਜ ਗਰਲ਼ਜ਼ ਦੀਆਂ ਵਿਦਿਆਰਥਣਾਂ ਨੇ ਕੌਮੀ ਗੀਤ ਗਾਇਆ। ਇਸ ਮੌਕੇ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪਰਨੀਤ ਕੌਰ, ਲੋਕ ਸਭਾ ਮੈਂਬਰ ਡਾ. ਧਰਮਵੀਰ ਗਾਂਧੀ, ਮੰਡੀ ਬੋਰਡ ਦੇ ਚੇਅਰਮੈਨ ਸ. ਲਾਲ ਸਿੰਘ, ਮੁੱਖ ਮੰਤਰੀ ਦੇ ਸਲਾਹਕਾਰ ਸ. ਭਰਤਇੰਦਰ ਸਿੰਘ ਚਾਹਲ, ਮੀਡੀਆ ਸਲਾਹਕਾਰ ਸ੍ਰੀ ਰਵੀਨ ਠੁਕਰਾਲ, ਵਿਧਾਇਕ ਸ. ਹਰਦਿਆਲ ਸਿੰਘ ਕੰਬੋਜ, ਸ੍ਰੀ ਮਦਨ ਲਾਲ ਜਲਾਲਪੁਰ, ਸ. ਰਜਿੰਦਰ ਸਿੰਘ,

ਸ. ਹਰਿੰਦਰਪਾਲ ਸਿੰਘ ਹੈਰੀਮਾਨ, ਸੀਨੀਅਰ ਕਾਂਗਰਸੀ ਆਗੂ ਸ੍ਰੀ ਪੀ.ਕੇ. ਪੁਰੀ, ਪੀ.ਆਰ.ਟੀ.ਸੀ. ਦੇ ਚੇਅਰਮੈਨ ਸ੍ਰੀ ਕੇ.ਕੇ. ਸ਼ਰਮਾ, ਪੰਜਾਬ ਸਟੇਟ ਭਲਾਈ ਬੋਰਡ ਦੀ ਚੇਅਰਪਰਸਨ ਸ੍ਰੀਮਤੀ ਗੁਰਸ਼ਰਨ ਕੌਰ ਰੰਧਾਵਾ, ਨਗਰ ਨਿਗਮ ਦੇ ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ, ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਸ. ਯੋਗਿੰਦਰ ਸਿੰਘ ਯੋਗੀ, ਡਿਪਟੀ ਮੇਅਰ ਸ੍ਰੀਮਤੀ ਵਿੰਤੀ ਸੰਗਰ, ਪੀ.ਪੀ.ਐਸ.ਸੀ. ਦੇ ਚੇਅਰਮੈਨ ਲੈਫ.ਜਨ. ਐਨ.ਪੀ.ਐਸ. ਹੀਰਾ, ਪੰਜਾਬੀ ਯੂਨੀਵਰਸਿਟੀ ਦੇ ਉਪਕੁਲਪਤੀ ਡਾ. ਬੀ.ਐਸ. ਘੁੰਮਣ,

ਪੀ.ਐਸ.ਪੀ.ਸੀ.ਐਲ. ਦੇ ਸੀ.ਐਮ.ਡੀ. ਇੰਜ. ਬੀ.ਐਸ. ਸਰਾਂ, ਸ਼ਹਿਰੀ ਕਾਂਗਰਸ ਦੇ ਪ੍ਰਧਾਨ ਸ੍ਰੀ ਕੇ.ਕੇ. ਮਲਹੋਤਰਾ, ਦਿਹਾਤੀ ਕਾਂਗਰਸ ਦੇ ਪ੍ਰਧਾਨ ਸ. ਗੁਰਦੀਪ ਸਿੰਘ ਊਂਟਸਰ, ਮਹਿਲਾ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਸ੍ਰੀਮਤੀ ਕਿਰਨ ਢਿੱਲੋਂ, ਕੇ.ਕੇ. ਸਹਿਗਲ, ਡਾ. ਦਰਸ਼ਨ ਸਿੰਘ ਘੁੰਮਣ, ਸ. ਰਣਜੀਤ ਸਿੰਘ ਨਿੱਕੜਾ, ਏ.ਡੀ.ਜੀ.ਪੀ. ਸ੍ਰੀ ਰਕੇਸ਼ ਚੰਦਰਾ, ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਸ੍ਰੀ ਗਰੀਸ਼ ਦਇਆਲਨ, ਮੁੱਖ ਮੰਤਰੀ ਦੇ ਓ.ਐਸ.ਡੀ. ਸ. ਅੰਮ੍ਰਿਤਪ੍ਰਤਾਪ ਸਿੰਘ ਹਨੀ ਸੇਖੋਂ, ਸ੍ਰੀ ਰਜੇਸ਼ ਸ਼ਰਮਾ,

ਪਟਿਆਲਾ ਦੇ ਸ਼ੈਸਨ ਜੱਜ ਸ੍ਰੀ ਰਜਿੰਦਰ ਅਗਰਵਾਲ ਅਤੇ ਹੋਰ ਜੁਡੀਸ਼ੀਅਲ ਅਧਿਕਾਰੀ ਸਾਹਿਬਾਨ, ਡਵੀਜਨਲ ਕਮਿਸ਼ਨਰ ਸ. ਦੀਪਿੰਦਰ ਸਿੰਘ, ਆਈ.ਜੀ. ਸ. ਏ.ਐਸ. ਰਾਏ, ਆਈ.ਜੀ. ਗੁਰਿੰਦਰ ਸਿੰਘ ਢਿੱਲੋਂ, ਆਈ.ਜੀ. ਅਮਰ ਸਿੰਘ ਚਾਹਲ, ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ, ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ, ਏ.ਡੀ.ਸੀ. (ਜ) ਸ੍ਰੀ ਸ਼ੌਕਤ ਅਹਿਮਦ ਪਰੇ, ਏ.ਡੀ.ਸੀ. (ਡੀ) ਸ੍ਰੀਮਤੀ ਪੂਨਮਦੀਪ ਕੌਰ ਸਮੇਤ ਵੱਡੀ ਗਿਣਤੀ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀਆਂ ਦੇ ਮੈਂਬਰ, ਸ਼ਹਿਰ ਦੇ ਕੌਂਸਲਰ, ਪਟਿਆਲਾ ਵਾਸੀ ਅਤੇ ਸਕੂਲੀ ਵਿਦਿਆਰਥੀ ਮੌਜੂਦ ਸਨ।

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement