
ਆਮ ਆਦਮੀ ਪਾਰਟੀ (ਆਪ) ਤੋਂ ਮੁਅੱਤਲ ਕੀਤੇ ਫਤਿਹਗੜ੍ਹ ਸਾਹਿਬ ਤੋਂ ਸਾਂਸਦ ਹਰਿੰਦਰ ਸਿੰਘ ਖ਼ਾਲਸਾ ਨੇ ਕਿਹਾ ਕਿ ਉਹ ‘ਆਪ’ ਵਿਚ ਸ਼ਾਮਲ...
ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਤੋਂ ਮੁਅੱਤਲ ਕੀਤੇ ਫਤਿਹਗੜ੍ਹ ਸਾਹਿਬ ਤੋਂ ਸਾਂਸਦ ਹਰਿੰਦਰ ਸਿੰਘ ਖ਼ਾਲਸਾ ਨੇ ਕਿਹਾ ਕਿ ਉਹ ‘ਆਪ’ ਵਿਚ ਸ਼ਾਮਲ ਨਹੀਂ ਹੋ ਸਕਦੇ ਪਰ ਆਉਣ ਵਾਲੇ ਸਮੇਂ ਅਤੇ ਹਾਲਾਤ ਦੇ ਮੁਤਾਬਕ ਉਹ ਆਜ਼ਾਦ ਚੋਣ ਲੜ ਸਕਦੇ ਹਨ। ਉਨ੍ਹਾਂ ਦੱਸਿਆ ਕਿ ਉਹ ਪਾਰਟੀ ਤੋਂ ਬਾਗੀ ਨਹੀਂ ਹੋਏ, ਬਲਕਿ ਪਾਰਟੀ ਖ਼ਦ ਉਨ੍ਹਾਂ ਨਾਲ ਬਾਗੀ ਹੋ ਗਈ ਸੀ। ਅੱਜ ਆਮ ਆਦਮੀ ਪਾਰਟੀ ਦਾ ਵਜੂਦ ਖ਼ਤਰੇ ਵਿਚ ਹੈ।
ਆਮ ਆਦਮੀ ਪਾਰਟੀ ਜੋ ਕਹਿੰਦੀ ਹੈ ਉਸ ਤੋਂ ਉਲਟ ਕਰਦੀ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਕਾਂਗਰਸ ਨੇ ਵੀ ਸਿੱਖਾਂ ਦਾ ਕਤਲੇਆਮ ਕੀਤਾ, ਇਸ ਲਈ ਉਨ੍ਹਾਂ ਨਾਲ ਖੜ੍ਹੇ ਹੋਣ ਦਾ ਤਾਂ ਸਵਾਲ ਹੀ ਪੈਦਾ ਨਹੀਂ ਹੁੰਦਾ। ਇਸ ਲਈ ਉਹ ਆਜ਼ਾਦ ਚੋਣ ਲੜ ਸਕਦੇ ਹਨ।