
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼੍ਰੋਮਣੀ ਅਕਾਲੀ ਦਲ ਵਲੋਂ ਗ਼ਰੀਬ ਵਿਦਿਆਰਥੀਆਂ ਨੂੰ ਵਰਦੀਆਂ ਵੰਡਣ ਲਈ ਸ਼ੁਰੂ ਕੀਤੀ.....
ਚੰਡੀਗੜ੍ਹ (ਨੀਲ) : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼੍ਰੋਮਣੀ ਅਕਾਲੀ ਦਲ ਵਲੋਂ ਗ਼ਰੀਬ ਵਿਦਿਆਰਥੀਆਂ ਨੂੰ ਵਰਦੀਆਂ ਵੰਡਣ ਲਈ ਸ਼ੁਰੂ ਕੀਤੀ ਮੁਹਿੰਮ ਨੂੰ ਰਾਜਨੀਤੀ ਤੋਂ ਪ੍ਰੇਰਿਤ ਕਦਮ ਅਤੇ ਡਰਾਮਾ ਦਸਿਆ। ਆਪ ਦੇ ਮੁੱਖ ਦਫ਼ਤਰ ਵਲੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕੀ ਸ਼੍ਰੋਮਣੀ ਅਕਾਲੀ ਦਲ ਦੁਆਰਾ ਸ਼ੁਰੂ ਕੀਤੀ ਗਈ ਇਸ ਮੁਹਿੰਮ ਦਾ ਉਦੇਸ਼ ਗ਼ਰੀਬਾਂ ਦੀ ਮਦਦ ਨਹੀਂ ਸਗੋਂ ਅਪਣੀ ਰਾਜਨੀਤੀ ਚਮਕਾਉਣਾ ਹੈ।
ਗ਼ਰੀਬ ਵਿਦਿਆਰਥੀਆਂ ਨੂੰ ਆਧਾਰ ਬਣਾ ਕੇ ਅਕਾਲੀ ਦਲ ਵਲੋਂ ਅਪਣਾ ਫ਼ਾਇਦਾ ਲੈਣਾ ਚਾਹੁੰਦੀ ਹੈ ਜੋ ਬਹੁਤ ਸ਼ਰਮਨਾਕ ਹੈ। ਹਰਪਾਲ ਸਿੰਘ ਚੀਮਾ ਨੇ ਸਵਾਲ ਉਠਾਇਆ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ ਸੱਚਮੁੱਚ ਹੀ ਗ਼ਰੀਬ ਵਿਦਿਆਰਥੀਆਂ ਲਈ ਏਨਾ ਚਿੰਤਤ ਹੈ ਤਾਂ ਉਸ ਨੂੰ ਇਹ ਚਿੰਤਾ ਸੱਤਾ 'ਚੋਂ ਲਾਂਭੇ ਹੋਣ ਤੋਂ ਬਾਅਦ ਹੀ ਕਿਉਂ ਹੁੰਦੀ ਹੈ?