ਕੈਪਟਨ ਵਲੋਂ ਪੰਜਾਬ ਨੂੰ ਮੁੜ ਅੱਵਲ ਸੂਬਾ ਬਣਾਉਣ ਦਾ ਪ੍ਰਣ
Published : Jan 26, 2019, 7:33 pm IST
Updated : Jan 26, 2019, 7:33 pm IST
SHARE ARTICLE
Punjab CM hoisting tricolour during 70th Republic Day
Punjab CM hoisting tricolour during 70th Republic Day

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਲੋਕਾਂ ਨੂੰ ਅਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਸਮਝਦਾਰੀ ਨਾਲ ਕਰਨ ਦੀ ਲੋੜ 'ਤੇ ਜ਼ੋਰ...

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਲੋਕਾਂ ਨੂੰ ਅਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਸਮਝਦਾਰੀ ਨਾਲ ਕਰਨ ਦੀ ਲੋੜ 'ਤੇ ਜ਼ੋਰ ਦਿਤਾ ਤਾਂ ਕਿ ਭਾਰਤ ਦੇ ਸੰਵਿਧਾਨਕ ਢਾਂਚੇ ਨੂੰ ਬੇਰਹਿਮੀ ਨਾਲ ਖੇਰੂੰ-ਖੇਰੂੰ ਕਰਨ 'ਤੇ ਤੁਲੀਆਂ ਜਮਹੂਰੀਅਤ ਵਿਰੋਧੀ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦਿਤਾ ਜਾ ਸਕੇ। ਅੱਜ ਇੱਥੇ ਰਾਜ ਭਲਿੰਦਰ ਸਿੰਘ ਖੇਡ ਸਟੇਡੀਅਮ ਵਿਖੇ ਗਣਤੰਤਰ ਦਿਵਸ ਮੌਕੇ ਕਰਵਾਏ ਸਮਾਗਮ ਦੌਰਾਨ ਤਿਰੰਗਾ ਲਹਿਰਾਉਣ ਤੋਂ ਬਾਅਦ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਆਖਿਆ

Punjab CM Hoisting Tricolour during 70th R-DayPunjab CM Hoisting Tricolour during 70th R-Day

ਕਿ ਅਗਲੇ ਕੁਝ ਹਫ਼ਤਿਆਂ ਵਿਚ ਲੋਕ ਸਭਾ ਚੋਣਾਂ ਹੋਣ ਜਾ ਰਹੀਆਂ ਹਨ ਜਿਸ ਕਰਕੇ ਸੱਤਾ 'ਚ ਬੈਠੀਆਂ ਲੋਕ ਵਿਰੋਧੀ ਤਾਕਤਾਂ ਤੋਂ ਅਪਣੇ ਆਪ ਨੂੰ ਬਚਾਉਣ ਦਾ ਇਹ ਸਹੀ ਮੌਕਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਦਾ ਸੰਵਿਧਾਨ ਜੋ ਸਾਡੇ ਢਾਂਚੇ ਅਤੇ ਵਿਚਾਰਧਾਰਾਵਾਂ ਦੇ ਮੂਲ ਸਿਧਾਂਤ ਨੂੰ ਦਰਸਾਉਂਦਾ ਹੈ, ਕੇਂਦਰ ਵਿਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਦੀਆਂ ਘੋਰ ਉਲੰਘਣਾਵਾਂ ਕਾਰਨ ਖੁਦ ਖਤਰੇ ਵਿਚ ਪਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸਾਡੇ ਜਮਹੂਰੀ ਲੋਕਾਚਾਰ ਦੀਆਂ ਤੰਦਾਂ ਵੀ ਤਿੜਕਣ ਕੰਢੇ ਹਨ।

ਵੱਖ-ਵੱਖ ਸਵਾਲਾਂ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਆਖਿਆ ਕਿ ਹੁਣ ਲੋਕਾਂ 'ਤੇ ਨਿਰਭਰ ਹੈ ਕਿ ਉਹ ਮੁਲਕ ਵਿਚ ਅਤਿ ਲੋੜੀਂਦੀ ਸੱਤਾ ਤਬਦੀਲੀ ਲਿਆ ਕੇ ਕੇਂਦਰ ਸਰਕਾਰ ਦੀਆਂ ਮਾਰੂ ਨੀਤੀਆਂ ਤੋਂ ਅਪਣੇ ਆਪ ਦਾ ਅਤੇ ਮੁਲਕ ਦਾ ਬਚਾਅ ਕਰਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਗਣਤੰਤਰ ਦਿਵਸ ਦੇ ਸਮਾਗਮ ਨੂੰ ਸੰਬੋਧਨ ਕਰਦਿਆਂ ਪੰਜਾਬ ਨੂੰ ਮੁਲਕ ਦਾ ਅੱਵਲ ਸੂਬਾ ਬਣਾਉਣ ਦਾ ਪ੍ਰਣ ਕੀਤਾ। ਲੋਕਾਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਮੁੜ ਅਮਨ-ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ਦੇ ਰਾਹ 'ਤੇ ਲਿਆਉਣ ਲਈ

BhangraBhangra

ਉਨ੍ਹਾਂ ਦੀ ਸਰਕਾਰ ਚੋਣ ਵਾਅਦਿਆਂ ਨੂੰ ਲਾਗੂ ਕਰਨ ਲਈ ਸਹੀ ਦਿਸ਼ਾ ਵਿਚ ਕੰਮ ਕਰ ਰਹੀ ਹੈ ਕਿਉਂ ਜੋ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਸਾਡੇ ਸੂਬੇ ਦਾ ਵੱਡਾ ਨੁਕਸਾਨ ਕੀਤਾ ਸੀ। ਇਹ ਗਣਤੰਤਰ ਦਿਵਸ ਸੂਬੇ ਲਈ ਇਤਿਹਾਸਕ ਪਲਾਂ ਮੌਕੇ ਆਇਆ ਜਦੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਰਤਾਰਪੁਰ ਲਾਂਘਾ ਖੋਲ੍ਹਣ ਨੂੰ ਕਾਂਗਰਸ ਪਾਰਟੀ ਦੀ ਜਿੱਤ ਦੱਸਿਆ ਜੋ ਪਿਛਲੇ ਲੰਮੇ ਸਮੇਂ ਇਹ ਮਾਮਲਾ ਉਠਾ ਰਹੀ ਹੈ। ਉਨ੍ਹਾਂ ਕਿਹਾ ਕਿ ਲਾਂਘੇ ਲਈ ਜ਼ਮੀਨ ਐਕੁਵਾਇਰ ਕਰਨ ਦੀ ਪ੍ਰਕ੍ਰਿਆ ਸ਼ੁਰੂ ਕੀਤੀ ਜਾ ਚੁੱਕੀ ਹੈ

ਅਤੇ ਉਨ੍ਹਾਂ ਦੀ ਸਰਕਾਰ ਵਲੋਂ ਗੁਰੂ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਨਗਰਾਂ ਨੂੰ ਜੋੜਨ ਦਾ ਕੰਮ ਵੀ ਆਰੰਭ ਦਿਤਾ ਗਿਆ ਹੈ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਉਨ੍ਹਾਂ ਦੀ ਸਰਕਾਰ 3500 ਕਰੋੜ ਰੁਪਏ ਖਰਚੇਗੀ। ਉਨ੍ਹਾਂ ਨੇ ਹਰੇਕ ਪਿੰਡ ਨੂੰ ਇਸ ਪਵਿੱਤਰ ਮੌਕੇ ਨੂੰ ਮਨਾਉਂਦਿਆਂ ਘੱਟੋ-ਘੱਟ 550 ਬੂਟੇ ਲਾਉਣ ਦਾ ਸੱਦਾ ਦਿਤਾ। ਸੂਬਾ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਵਿਕਾਸ ਪ੍ਰਾਜੈਕਟਾਂ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਇੰਸਟੀਚਿਊਟ ਆਫ ਇੰਟਰ-ਫੇਥ ਸਟੱਡੀਜ਼,

70th Republic Day70th Republic Day

ਸੁਲਤਾਨਪੁਰ ਲੋਧੀ ਵਿਖੇ ਮਿਊਜ਼ੀਅਮ-ਪਿੰਡ ਬਾਬੇ ਨਾਨਕ ਦਾ, ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਨਗਰਾਂ ਅਤੇ ਪਿੰਡਾਂ ਦਾ ਵਿਕਾਸ, ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਕੋਟਲੀ ਨੰਗਲ ਵਿਖੇ 400 ਕਰੋੜ ਰੁਪਏ ਦੀ ਲਾਗਤ ਨਾਲ ਸਰਕਾਰੀ ਮੈਡੀਕਲ ਕਾਲਜ ਅਤੇ ਸੁਪਰ ਸਪੈਸ਼ਲਿਟੀ ਹਸਪਤਾਲ ਦੀ ਸਥਾਪਨਾ ਅਤੇ 739 ਕਰੋੜ ਰੁਪਏ ਦੀ ਲਾਗਤ ਨਾਲ ਸ਼੍ਰੀ ਗੁਰੂ ਨਾਨਕ ਦੇਵ ਜੀ ਸੈਂਟਰ ਫਾਰ ਇਨਵੈਂਸ਼ਨ, ਇਨੋਵੇਸ਼ਨ, ਇਨਕਿਊਬੇਸ਼ਨ ਅਤੇ ਟਰੇਨਿੰਗ ਦੀ ਸਥਾਪਨਾ ਕਰਨਾ ਸ਼ਾਮਲ ਹਨ।

ਮੁਲਕ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਦਿਆਂ ਮੁੱਖ ਮੰਤਰੀ ਨੇ ਨਵੇਂ ਚੁਣੇ ਪੰਚਾਂ-ਸਰਪੰਚਾਂ ਅਤੇ ਕੌਂਸਲਰਾਂ ਨੂੰ ਸੂਬਾ ਸਰਕਾਰ ਵਲੋਂ ਪੇਂਡੂ ਤੇ ਸ਼ਹਿਰੀ ਖੇਤਰਾਂ ਲਈ ਸ਼ੁਰੂ ਕੀਤੇ ਪ੍ਰੋਗਰਾਮਾਂ ਤਹਿਤ ਆਪੋ-ਆਪਣੇ ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਆਖਿਆ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਪ੍ਰੈਲ, 2017 ਤੋਂ ਉਨ੍ਹਾਂ ਦੀ ਸਰਕਾਰ ਨੇ ਵੱਖ-ਵੱਖ ਵਿਕਾਸ ਪ੍ਰਾਜੈਕਟ ਲਈ 14000 ਕਰੋੜ ਰੁਪਏ ਮਨਜ਼ੂਰ ਕੀਤੇ ਹਨ ਜਿਨ੍ਹਾਂ ਵਿਚੋਂ 6700 ਕਰੋੜ ਰੁਪਏ ਪੇਂਡੂ ਖੇਤਰਾਂ ਅਤੇ 7300 ਕਰੋੜ ਰੁਪਏ ਸ਼ਹਿਰੀ ਖੇਤਰਾਂ ਲਈ ਖਰਚੇ ਗਏ ਹਨ।

70th Republic Day70th Republic Day

ਸੂਬਾ ਸਰਕਾਰ ਵਲੋਂ ਨੌਜਵਾਨਾਂ ਅਤੇ ਕਿਸਾਨਾਂ 'ਤੇ ਧਿਆਨ ਕੇਂਦਰਿਤ ਕਰਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਵਿਸ਼ਵਾਸ ਹੈ ਕਿ ਜੇਕਰ ਨੌਜਵਾਨ ਤੇ ਕਿਸਾਨ ਖੁਸ਼ਹਾਲ ਹੋਣਗੇ ਤਾਂ ਸੂਬਾ ਤਰੱਕੀ ਤੇ ਵਿਕਾਸ ਦੀਆਂ ਨਵੀਆਂ ਮੰਜ਼ਿਲਾਂ ਛੂਹੇਗਾ। ਕਿਸਾਨਾਂ ਲਈ ਲਾਗੂ ਕੀਤੇ ਵੱਖ-ਵੱਖ ਪ੍ਰੋਗਰਾਮਾਂ ਬਾਰੇ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੇ ਦੋ ਪੜਾਵਾਂ ਵਿਚ 4.1 ਲੱਖ ਕਿਸਾਨਾਂ ਨੂੰ 3500 ਕਰੋੜ ਰੁਪਏ ਦੀ ਰਾਹਤ ਮੁਹੱਈਆ ਕਰਵਾਈ ਜਾ ਚੁੱਕੀ ਹੈ ਅਤੇ ਦੋ ਦਿਨ ਪਹਿਲਾਂ ਸ਼ੁਰੂ ਹੋਏ ਤੀਜੇ ਪੜਾਅ ਵਿਚ 142260 ਕਿਸਾਨਾਂ ਨੂੰ 1009 ਕਰੋੜ ਰੁਪਏ ਦੀ ਰਾਹਤ ਮੁਹੱਈਆ ਕਰਵਾਈ ਜਾਵੇਗੀ।

ਉਨ੍ਹਾਂ ਦੱਸਿਆ ਕਿ ਚੌਥਾ ਪੜਾਅ ਵੀ ਛੇਤੀ ਸ਼ੁਰੂ ਕੀਤਾ ਜਾਵੇਗਾ ਜਿਸ ਵਿੱਚ ਵਪਾਰਕ ਬੈਂਕਾਂ ਦੇ ਦੋ ਏਕੜ ਤੋਂ ਵੱਧ ਵਾਲੇ ਜ਼ਮੀਨ ਵਾਲੇ ਕਿਸਾਨ ਸ਼ਾਮਲ ਹੋਣਗੇ। ਉਨ੍ਹਾਂ ਨੇ ਅਪਣੀ ਮੰਗ ਨੂੰ ਦੁਹਰਾਉਂਦਿਆਂ ਕੇਂਦਰ ਸਰਕਾਰ ਨੂੰ ਕੌਮੀ ਸਕੀਮ ਰਾਹੀਂ ਕਿਸਾਨਾਂ ਦੀ ਮਦਦ ਕਰਨ ਅਤੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਲਈ ਆਖਿਆ। ਇਸ ਮੌਕੇ ਮੁੱਖ ਮੰਤਰੀ ਨੇ ਭਾਰਤੀ ਖੁਰਾਕ ਨਿਗਮ ਵਲੋਂ ਅਨਾਜ ਦੀ ਖਰੀਦ ਘਟਾਉਣ ਦੇ ਕਦਮ 'ਤੇ ਦੁੱਖ ਜ਼ਾਹਰ ਕਰਦਿਆਂ ਆਖਿਆ ਕਿ ਜੇਕਰ ਕੇਂਦਰੀ ਏਜੰਸੀ ਕਣਕ ਨੂੰ ਚੁੱਕਣ ਵਿਚ ਨਾਕਾਮ ਰਹਿੰਦੀ ਹੈ ਤਾਂ ਸੂਬੇ ਨੂੰ ਫ਼ਸਲ ਨੂੰ ਭੰਡਾਰ ਕਰਨ ਲਈ ਬਦਲਵੇਂ ਪ੍ਰਬੰਧ ਕਰਨੇ ਪੈਣਗੇ। 

ਨੌਜਵਾਨਾਂ ਲਈ ਉਨ੍ਹਾਂ ਦੀ ਸਰਕਾਰ ਵੱਲੋਂ ਚੁੱਕੇ ਕਦਮਾਂ ਨੂੰ ਗਿਣਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਪ੍ਰਾਈਵੇਟ, ਸਰਕਾਰੀ ਅਤੇ ਸਵੈ-ਰੁਜ਼ਗਾਰ ਦੀਆਂ ਸਕੀਮਾਂ ਤਹਿਤ 5.83 ਲੱਖ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਾਇਆ ਹੈ ਜਿਸ ਅਨੁਸਾਰ ਪ੍ਰਤੀ ਦਿਨ 700 ਨੌਕਰੀਆਂ ਦਿੱਤੀਆਂ ਗਈਆਂ ਹਨ। ਇਸੇ ਤਰ੍ਹਾਂ 6.7 ਲੱਖ ਪੇਂਡੂ ਪਰਿਵਾਰਾਂ ਨੂੰ ਨਰੇਗਾ ਤਹਿਤ 1273 ਕਰੋੜ ਰੁਪਏ ਦਾ ਰੁਜ਼ਗਾਰ ਮੁਹੱਈਆ ਕਰਾਇਆ ਗਿਆ ਜੋ ਪਿਛਲੇ ਸਾਲ ਨਾਲੋਂ 50 ਫ਼ਸਦੀ ਵੱਧ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸੂਬੇ ਦੇ 1700 ਪਿੰਡਾਂ ਦੇ 10-10 ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਟੀਚਾ ਮਿੱਥਿਆ ਗਿਆ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਸ਼ੁਰੂ ਕੀਤੀ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਵਿਸ਼ੇਸ਼ ਕੈਂਪ ਲਾਏ ਗਏ ਜਿਨ੍ਹਾਂ ਵਿਚ ਸ਼ਨਾਖਤ ਕੀਤੇ 11.3 ਲੱਖ ਵਿਅਕਤੀਆਂ ਵਿਚੋਂ 8 ਲੱਖ ਨੂੰ ਬਣਦਾ ਲਾਭ ਦਿਤਾ ਜਾ ਚੁੱਕਾ ਹੈ। ਮੁੱਖ ਮੰਤਰੀ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ ਹੁਣ ਤੱਕ ਹੋਈ ਕਾਰਵਾਈ ਉਤੇ ਤਸੱਲੀ ਜ਼ਾਹਰ ਕਰਦਿਆਂ ਆਖਿਆ

ਕਿ ਉਨ੍ਹਾਂ ਦੀ ਸਰਕਾਰ ਨੇ ਇਸ ਲਾਹਨਤ ਦਾ ਲੱਕ ਤੋੜ ਕੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤਾ ਵਾਅਦਾ ਪੁਗਾ ਦਿਤਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਲਾਹਨਤ ਨੂੰ ਖਤਮ ਕਰਨ ਅਤੇ ਨਸ਼ਾਗ੍ਰਸਤ ਨੌਜਵਾਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿਚ ਲਿਆਉਣ ਲਈ ਡੈਪੋ ਅਤੇ ਬੱਡੀ ਪ੍ਰੋਗਰਾਮ ਬਹੁਤ ਸਹਾਈ ਸਿੱਧ ਹੋ ਰਹੇ ਹਨ। ਮੁੱਖ ਮੰਤਰੀ ਨੇ ਦੱਸਿਆ ਕਿ ਸਰਬੱਤ ਸਿਹਤ ਬੀਮਾ ਯੋਜਨਾ ਦਾ ਘੇਰਾ ਵਿਸ਼ਾਲ ਕਰਦਿਆਂ ਉਨ੍ਹਾਂ ਦੀ ਸਰਕਾਰ ਨੇ ਕੇਂਦਰੀ ਸਕੀਮ ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ ਦੇ 14.96 ਲੱਖ ਲਾਭਪਾਤਰੀਆਂ ਦੀ ਬਜਾਏ ਇਸ ਵਿੱਚ 42 ਲੱਖ ਪਰਿਵਾਰਾਂ ਨੂੰ ਸ਼ਾਮਲ ਕਰਨ ਦਾ ਫੈਸਲਾ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ 5 ਲੱਖ ਰੁਪਏ ਤੱਕ ਦਾ ਬੀਮਾ ਕਵਰ ਹੋਵੇਗਾ ਜਦਕਿ ਲਾਭਪਾਤਰੀ ਨੂੰ ਕੋਈ ਵੀ ਯੋਗਦਾਨ ਨਹੀਂ ਪਾਉਣਾ ਹੋਵੇਗਾ ਅਤੇ ਇਸ ਲਈ ਸੂਬਾ ਸਰਕਾਰ ਨੇ 371 ਕਰੋੜ ਰੁਪਏ ਦਾ ਪ੍ਰੀਮੀਅਮ ਅਦਾ ਕਰ ਦਿਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਦੇ ਮੱਦੇਨਜ਼ਰ 31 ਮਾਰਚ, 2019 ਤੱਕ ਹੇਠਲੇ ਪੱਧਰ 'ਤੇ ਲਗਭਗ 420 ਹੈਲਥ ਐਂਡ ਵੈਲਨੈੱਸ ਕਲੀਨਿਕ ਸਥਾਪਤ ਕੀਤੇ ਜਾਣਗੇ।

ਉਨ੍ਹਾਂ ਕਿਹਾ ਕਿ 'ਤੰਦਰੁਸਤ ਪੰਜਾਬ' ਮਿਸ਼ਨ ਤਹਿਤ ਨਕਲੀ ਦੁੱਧ ਅਤੇ ਮਿਲਾਵਟੀ ਭੋਜਨ ਵੇਚਣ ਵਾਲਿਆਂ 'ਤੇ ਸਖ਼ਤ ਕਾਰਵਾਈ ਕਰਨ ਲਈ ਸੂਬਾ ਪੱਧਰੀ ਮੁਹਿੰਮ ਚਲਾਈ ਗਈ ਜਿਸ ਤਹਿਤ ਵੱਡੀ ਪੱਧਰ 'ਤੇ ਛਾਪੇਮਾਰੀ ਕਰਕੇ ਅਜਿਹੇ ਦੋਖੀਆਂ ਖਿਲਾਫ਼ ਕਰੜੇ ਕਦਮ ਚੁੱਕੇ ਜਾ ਰਹੇ ਹਨ। ਮੁੱਖ ਮੰਤਰੀ ਨੇ ਦਿਹਾਤੀ ਖੇਤਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾਉਣ ਲਈ ਉਨ੍ਹਾਂ ਦੀ ਸਰਕਾਰ ਵਲੋਂ ਸ਼ੁਰੂ ਕੀਤੇ ਪ੍ਰੋਗਰਾਮ ਦਾ ਜ਼ਿਕਰ ਕਰਦਿਆਂ ਦੱਸਿਆ ਕਿ 3000 ਕਰੋੜ ਰੁਪਏ ਦੀ ਲਾਗਤ ਨਾਲ 31000 ਕਿਲੋਮੀਟਰ ਪੇਂਡੂ ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਕੀਤਾ ਗਿਆ।

ਇਸੇ ਤਰ੍ਹਾਂ ਪੇਂਡੂ ਲਿੰਕ ਸੜਕਾਂ 'ਤੇ ਸਥਿਤ 1000 ਤੰਗ ਪੁਲੀਆਂ ਅਤੇ ਪੁਲ ਅਪਗ੍ਰੇਡ ਕਰਨ ਲਈ 200 ਕਰੋੜ ਰੁਪਏ ਰੱਖੇ ਗਏ। ਮੰਡੀ ਵਿਕਾਸ ਪ੍ਰੋਗਰਾਮ ਤਹਿਤ 151 ਪ੍ਰਮੁੱਖ ਫੜ੍ਹਾਂ, 284 ਛੋਟੇ ਫੜ੍ਹਾਂ ਅਤੇ 1395 ਖਰੀਦ ਕੇਂਦਰਾਂ ਲਈ 750 ਕਰੋੜ ਰੁਪਏ ਖ਼ਰਚੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਵਿੱਤੀ ਤੰਗੀ ਦੇ ਬਾਵਜੂਦ ਸਰਕਾਰ ਵੱਲੋਂ ਸਮਾਜਿਕ ਸੁਰੱਖਿਆ ਪੈਨਸ਼ਨਾਂ ਤਹਿਤ 1600 ਕਰੋੜ ਦੀ ਰਾਸ਼ੀ ਸਿੱਧੀ 19.2 ਲੱਖ ਲਾਭਪਾਤਰੀਆਂ ਦੇ ਖਾਤਿਆਂ ਵਿਚ ਭੇਜੀ ਜਾ ਰਹੀ ਹੈ।। ਇਸੇ ਤਰ੍ਹਾਂ ਆਸ਼ੀਰਵਾਦ ਸਕੀਮ ਤਹਿਤ ਵਿੱਤੀ ਸਹਾਇਤਾ 15000 ਤੋਂ ਵਧਾ ਕੇ 21000 ਰੁਪਏ ਕੀਤੀ ਗਈ।

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਕਾਰਪੋਰੇਸ਼ਨਾਂ ਪਾਸੋਂ ਲਏ ਗਏ 50 ਹਜ਼ਾਰ ਰੁਪਏ ਤੱਕ ਦੇ ਕਰਜ਼ੇ ਮੁਆਫ਼ ਕੀਤੇ ਗਏ ਜਿਸ ਨਾਲ 15890 ਵਿਅਕਤੀਆਂ ਨੂੰ 52 ਕਰੋੜ ਰੁਪਏ ਦੀ ਰਾਹਤ ਦਿਤੀ ਗਈ। ਬੱਚਿਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 115 ਕਰੋੜ ਰੁਪਏ ਖਰਚ ਕੇ ਸਾਰੇ ਸਿੱਖਿਆ ਬਲਾਕਾਂ ਵਿਚ 259 ਸਕੂਲਾਂ ਨੂੰ ਸਮਾਰਟ ਸਕੂਲਾਂ ਵਜੋਂ ਸਥਾਪਤ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ 11 ਜ਼ਿਲ੍ਹਿਆਂ ਵਿਚ 15 ਨਵੇਂ ਡਿਗਰੀ ਕਾਲਜ ਖੋਲੇ ਜਾਣਗੇ ਤਾਂ ਕਿ ਮਿਆਰੀ ਉਚੇਰੀ ਸਿੱਖਿਆ ਮੁਹੱਈਆ ਕਰਾਈ ਜਾ ਸਕੇ।

ਇਸ ਮੌਕੇ ਮੁੱਖ ਮੰਤਰੀ ਨਾਲ ਸਾਬਕਾ ਕੇਂਦਰੀ ਮੰਤਰੀ ਪਰਨੀਤ ਕੌਰ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ, ਵਿਧਾਇਕ ਹਰਦਿਆਲ ਸਿੰਘ ਕੰਬੋਜ, ਮਦਨ ਲਾਲ ਜਲਾਲਪੁਰ, ਰਜਿੰਦਰ ਸਿੰਘ ਅਤੇ ਪਟਿਆਲਾ ਤੋਂ ਲੋਕ ਸਭਾ ਮੈਂਬਰ ਡਾ. ਧਰਮਵੀਰ ਗਾਂਧੀ, ਪੀ.ਆਰ.ਟੀ.ਸੀ. ਦੇ ਚੇਅਰਮੈਨ ਕੇ.ਕੇ. ਸ਼ਰਮਾ, ਪੰਜਾਬ ਰਾਜ ਸਮਾਜ ਭਲਾਈ ਬੋਰਡ ਦੇ ਚੇਅਰਪਰਸਨ ਗੁਰਸ਼ਰਨ ਕੌਰ ਰੰਧਾਵਾ, ਪਟਿਆਲਾ ਦੇ ਮੇਅਰ ਸੰਜੀਵ ਬਿੱਟੂ,

ਸੀਨੀਅਰ ਡਿਪਟੀ ਮੇਅਰ ਯੋਗਿੰਦਰ ਸਿੰਘ ਯੋਗੀ, ਡਿਪਟੀ ਮੇਅਰ ਵਿੰਤੀ ਸੰਗਰ, ਪੀ.ਪੀ.ਐਸ.ਸੀ. ਦੇ ਚੇਅਰਮੈਨ ਲੈਫਟੀਨੈਂਟ ਜਨਰਲ ਐਨ.ਪੀ.ਐਸ. ਹੀਰਾ, ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਬੀ.ਐਸ. ਘੁੰਮਨ, ਪੀ.ਐਸ.ਪੀ.ਸੀ.ਐਲ. ਦੇ ਚੇਅਰਮੈਨ ਇੰਜੀਨੀਅਰ ਬੀ.ਐਸ. ਸਰਾਂ, ਡਿਵੀਜ਼ਨਲ ਕਮਿਸ਼ਨਰ ਦੀਪਇੰਦਰ ਸਿੰਘ, ਆਈ.ਜੀ. ਪਟਿਆਲਾ ਏ.ਐਸ. ਰਾਏ, ਡਿਪਟੀ ਕਮਿਸ਼ਨਰ ਅਮਿਤ ਅਤੇ ਐਸ.ਐਸ.ਪੀ. ਮਨਦੀਪ ਸਿੰਘ ਵੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਢੀਂਡਸਾ ਦੀ ਟਿਕਟ ਕਟਵਾਉਣ ਵਾਲੇ ਝੂੰਦਾਂ ਨੇ ‘ਮਾਨ’ ਨੂੰ ਦੱਸਿਆ ਗਰਮਖਿਆਲੀ..

29 Apr 2024 2:33 PM

Simranjit Singh Maan ਨੇ Lakha Sidhana ਤੇ Amritpal ਨੂੰ ਲੈਕੇ ਕਰਤਾ ਐਲਾਨ, Valtoha ਸਣੇ ਅਕਾਲੀਆਂ ਨੂੰ ਠੋਕਿਆ!

29 Apr 2024 2:24 PM

ਬਹੁਤ ਮਾੜਾ ਹੋਇਆ, ਅੱਧੀ ਰਾਤ ਨਹਿਰ 'ਚ ਡਿੱਗ ਗਈ ਤੇਜ਼ ਰਫ਼ਤਾਰ Car, ਛੋਟੇ ਬੱਚੇ ਵੀ ਸੀ ਮੌਜੂਦ!

29 Apr 2024 2:08 PM

ਜਿੰਨੇ ਮਰਜ਼ੀ ਗੜ੍ਹੇ ਪੈਣ ਜਾਂ ਮੀਂਹ ਆਵੇ, ਬਿਲਕੁਲ ਖਰਾਬ ਨਹੀਂ ਹੁੰਦੀ ਕਣਕ ਦੀ ਆਹ ਕਿਸਮ ਕਿਸਾਨਾਂ ਨੂੰ ਖੇਤੀ 'ਚ ਹੁੰਦੇ

29 Apr 2024 2:04 PM

Big Breaking: Raja Waring Ludhiana ਤੋਂ ਹੋ ਸਕਦੇ ਨੇ ਉਮੀਦਵਾਰ ! ਗੁਰਦਾਸਪੁਰ ਤੋਂ ਰੰਧਾਵਾ! , ਬਿੱਟੂ ਤੇ ਵੜਿੰਗ

29 Apr 2024 1:45 PM
Advertisement