ਪੁਲਿਸ ਦੀ ਗੋਲੀ ਨਾਲ ਸ਼ਹੀਦ ਹੋਏ ਨੌਜਵਾਨਾਂ ਦੇ ਮਾਪਿਆਂ ਵਲੋਂ ਹਾਈ ਕੋਰਟ ਦੇ ਫ਼ੈਸਲੇ ਦਾ ਸਵਾਗਤ
Published : Jan 26, 2019, 12:50 pm IST
Updated : Jan 26, 2019, 12:50 pm IST
SHARE ARTICLE
Welcoming the High Court verdict by the parents of the youth who were killed in the police shootout
Welcoming the High Court verdict by the parents of the youth who were killed in the police shootout

ਅਦਾਲਤੀ ਫ਼ੈਸਲੇ ਤੋਂ ਤੁਰਤ ਬਾਅਦ ਐਸਆਈਟੀ ਵਲੋਂ ਐਸਐਸਪੀ ਅਤੇ ਐਸ.ਪੀ. 29 ਜਨਵਰੀ ਨੂੰ ਤਲਬ......

ਕੋਟਕਪੂਰਾ : 14 ਅਕਤੂਬਰ 2015 ਦੀ ਸਵੇਰ ਵੇਲੇ ਪੁਲਿਸ ਦੀ ਗੋਲੀ ਨਾਲ ਸ਼ਹੀਦ ਹੋਏ ਦੋ ਨੌਜਵਾਨਾਂ ਦੇ ਮਾਪਿਆਂ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਉਸ ਫ਼ੈਸਲੇ ਦਾ ਸਵਾਗਤ ਕੀਤਾ ਹੈ, ਜਿਸ ਵਿਚ ਅਦਾਲਤ ਨੇ ਕੁੱਝ ਪੁਲਿਸ ਅਧਿਕਾਰੀਆਂ ਵਲੋਂ ਦਾਇਰ ਕੀਤੀ ਗਈ ਰਿੱਟ ਪਟੀਸ਼ਨ ਨੂੰ ਖ਼ਾਰਜ ਕਰ ਦਿਤਾ। ਸ਼ਹੀਦ ਗੁਰਜੀਤ ਸਿੰਘ ਸਰਾਵਾਂ ਦੇ ਪਿਤਾ ਸਾਧੂ ਸਿੰਘ ਅਤੇ ਸ਼ਹੀਦ ਕਿਸ਼ਨ ਭਗਵਾਨ ਸਿੰਘ ਨਿਆਮੀਵਾਲਾ ਦੇ ਬੇਟੇ ਸੁਖਰਾਜ ਸਿੰਘ ਨੇ ਸਪੋਕਸਮੈਨ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਉਨ੍ਹਾਂ ਨੂੰ ਇਨਸਾਫ਼ ਉਸ ਦਿਨ ਮਿਲੇਗਾ ਜਿਸ ਦਿਨ ਅਦਾਲਤ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਸੁਣਾਉਣ ਦਾ ਐਲਾਨ ਕਰੇਗੀ।

ਅਦਾਲਤ ਦੇ ਫ਼ੈਸਲੇ ਤੋਂ ਬਾਅਦ ਐਸਆਈਟੀ ਨੇ ਵੀ ਉਸ ਵੇਲੇ ਦੇ ਐਸਐਸਪੀ ਚਰਨਜੀਤ ਸ਼ਰਮਾ ਤੇ ਐਸ.ਪੀ. ਬਿਕਰਮਜੀਤ ਸਿੰਘ ਨੂੰ 29 ਜਨਵਰੀ ਨੂੰ ਐਸਆਈਟੀ ਮੂਹਰੇ ਪੇਸ਼ ਹੋਣ ਲਈ ਨੋਟਿਸ ਜਾਰੀ ਕਰ ਦਿਤਾ ਹੈ। ਗੁਰਜੀਤ ਸਿੰਘ ਬਿੱਟੂ ਦੇ ਮਾਤਾ-ਪਿਤਾ ਅਤੇ ਕਿਸ਼ਨ ਭਗਵਾਨ ਸਿੰਘ ਦੀ ਪਤਨੀ ਅਤੇ ਬੇਟੀ ਨੇ ਸ਼ਹੀਦਾਂ ਦੀਆਂ ਤਸਵੀਰਾਂ ਦਿਖਾਉਂਦਿਆਂ ਆਖਿਆ ਕਿ ਅਪਣੇ ਗੁਰੂ ਦੀ ਬੇਹੁਰਮਤੀ ਨਾ ਸਹਾਰਦਿਆਂ ਜੇਕਰ ਕੋਈ ਗੁਰੂ ਦਾ ਸਿੱਖ ਜਾਂ ਪੰਥਦਰਦੀ ਸ਼ਾਂਤਮਈ ਰੋਸ ਜ਼ਾਹਰ ਕਰਨਾ ਚਾਹੇ ਤਾਂ ਉਸ ਉਪਰ ਇਸ ਤਰ੍ਹਾਂ ਅੰਨ੍ਹੇਵਾਹ ਤਸ਼ੱਦਦ ਢਾਹੁਣ ਦੀ ਇਕ ਵੀ ਮਿਸਾਲ ਦੁਨੀਆਂ ਦੇ ਇਤਿਹਾਸ 'ਚ ਨਹੀਂ ਮਿਲਦੀ।

ਸਾਧੂ ਸਿੰਘ ਸਰਾਵਾਂ ਅਤੇ ਸੁਖਰਾਜ ਸਿੰਘ ਨਿਆਮੀਵਾਲਾ ਨੇ ਦਸਿਆ ਕਿ ਉਨ੍ਹਾਂ ਵਲੋਂ ਵੀ ਉਕਤ ਪੁਲਿਸ ਅਧਿਕਾਰੀਆਂ ਦੀ ਰਿੱਟ ਪਟੀਸ਼ਨ ਖ਼ਾਰਜ ਕਰਾਉਣ ਲਈ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਗਿਆ ਸੀ, ਜਿਸ ਦੀ ਅਗਲੀ ਮਿਤੀ 30 ਜਨਵਰੀ ਹੈ ਪਰ ਉਸ ਤੋਂ ਪਹਿਲਾਂ ਹੀ ਹਾਈ ਕੋਰਟ ਵਲੋਂ ਰੱਦ ਕੀਤੀ ਗਈ ਉਕਤ ਪਟੀਸ਼ਨ ਵਾਲੇ ਫ਼ੈਸਲੇ ਦੀ ਉਹ ਪ੍ਰਸ਼ੰਸਾ ਕਰਦੇ ਹਨ। ਉਨ੍ਹਾਂ ਦਸਿਆ ਕਿ ਬਾਦਲ ਸਰਕਾਰ ਨੇ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਦਾ ਗਠਨ ਕੀਤਾ ਪਰ ਉਸ ਦੀ ਜਾਂਚ ਰੀਪੋਰਟ ਨੂੰ ਲਾਗੂ ਕਰਨ ਦੀ ਜ਼ਰੂਰਤ ਹੀ ਨਾ ਸਮਝੀ।

Welcoming the High Court verdict by the parents of the youth who were killed in the police shootoutWelcoming the High Court verdict by the parents of the youth who were killed in the police shootout

ਇਸ ਤੋਂ ਇਲਾਵਾ ਆਈ.ਜੀ. ਇਕਬਾਲਪ੍ਰੀਤ ਸਿੰਘ ਸਹੋਤਾ ਦੀ ਅਗਵਾਈ 'ਚ ਐਸਆਈਟੀ ਦਾ ਗਠਨ ਕੀਤਾ ਪਰ ਆਈ.ਜੀ. ਸਹੋਤਾ ਦੀਆਂ ਹਦਾਇਤਾਂ 'ਤੇ ਬਾਜਾਖ਼ਾਨਾ ਥਾਣੇ ਵਿਖੇ ਅਣਪਛਾਤੇ ਪੁਲਿਸੀਆਂ ਵਿਰੁਧ ਮਾਮਲਾ ਦਰਜ ਕਰਨ ਦੀ ਖ਼ਬਰ ਨੇ ਪੀੜਤ ਪ੍ਰਵਾਰਾਂ ਦੇ ਜ਼ਖ਼ਮਾਂ 'ਤੇ ਮਲ੍ਹਮ ਲਾਉਣ ਦੀ ਬਜਾਇ ਉਲਟਾ ਨਮਕ ਛਿੜਕਣ ਦੀ ਕੋਸ਼ਿਸ਼ ਕੀਤੀ ਗਈ। 

ਉਨ੍ਹਾਂ ਹੈਰਾਨੀ ਪ੍ਰਗਟਾਈ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਜਾਂਚ ਰੀਪੋਰਟ ਤੋਂ ਬਾਅਦ ਇਕ ਪੀੜਤ ਅਜੀਤ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਕਰੀਬ ਤਿੰਨ ਸਾਲਾਂ ਬਾਅਦ ਫਿਰ ਥਾਣਾ ਸਿਟੀ ਕੋਟਕਪੂਰਾ ਵਿਖੇ ਇਕ ਮਾਮਲਾ ਦਰਜ ਹੋਇਆ ਪਰ ਉਹ ਵੀ ਅਣਪਛਾਤੀ ਪੁਲਿਸ ਵਿਰੁਧ ਹੀ ਕੀਤਾ ਗਿਆ। ਉਨ੍ਹਾਂ ਦਸਿਆ ਕਿ ਹੁਣ ਹਾਈ ਕੋਰਟ ਦੇ ਫ਼ੈਸਲੇ ਅਤੇ ਐਸਆਈਟੀ ਵਲੋਂ ਦਲੇਰੀ ਨਾਲ ਕੀਤੀ ਜਾ ਰਹੀ ਨਿਰਪੱਖ ਜਾਂਚ ਪੜਤਾਲ ਤੋਂ ਆਸ ਬੱਝੀ ਹੈ ਕਿ ਪੀੜਤ ਪ੍ਰਵਾਰਾਂ ਨੂੰ ਇਨਸਾਫ਼ ਜ਼ਰੂਰ ਮਿਲੇਗਾ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement