ਕਰਨਾ ਪਵੇਗਾ ਹੋਰ ਇੰਤਜ਼ਾਰ, 26 ਜਨਵਰੀ 'ਤੇ ਸਮਾਰਟਫੋਨ ਲਿਆਉਣਾ ਭੁੱਲੇ ਕੈਪਟਨ
Published : Jan 26, 2020, 2:59 pm IST
Updated : Jan 26, 2020, 5:06 pm IST
SHARE ARTICLE
File photo
File photo

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇੱਕ ਵਾਰ ਫਿਰ ਆਪਣੇ ਵਾਅਦੇ ਤੋਂ ਮੁਕਰਦੇ ਹੋਏ ਨਜ਼ਰ ਆਏ। ਕੈਪਟਨ ਨੇ 2 ਦਸੰਬਰ ਨੂੰ ਇਹ ਐਲਾਨ ਕੀਤਾ ਸੀ....

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇੱਕ ਵਾਰ ਫਿਰ ਆਪਣੇ ਵਾਅਦੇ ਤੋਂ ਮੁਕਰਦੇ ਹੋਏ ਨਜ਼ਰ ਆਏ। ਕੈਪਟਨ ਨੇ 2 ਦਸੰਬਰ ਨੂੰ ਇਹ ਐਲਾਨ ਕੀਤਾ ਸੀ ਕਿ 26 ਜਨਵਰੀ ਮੌਕੇ ਸਮਾਰਟਫੋਨ ਵੰਡੇ ਜਾਣਗੇ ਪਰ ਅੱਜ ਵੀ ਇਹ ਵਾਅਦਾ ਪੂਰਾ ਨਹੀਂ ਹੋਇਆ। ਕੈਪਟਨ ਨੇ ਟਵੀਟ ਕਰਕੇ ਕਿਹਾ ਸੀ ਕਿ ਉਹ 26 ਜਨਵਰੀ ਨੂੰ 11ਵੀਂ ਤੇ 12ਵੀਂ ਦੀਆਂ ਵਿਦਿਆਰਥਣਾਂ ਨੂੰ 1 ਲੱਖ 60 ਹਜ਼ਾਰ ਸਮਾਰਟਫੋਨ ਵੰਡਣਗੇ।

Captain SmartphoneCaptain Smartphone

ਕੈਪਟਨ ਅਮਰਿੰਦਰ ਸਿੰਘ ਅੱਜ ਮੁਹਾਲੀ 'ਚ ਗਣਤੰਤਰ ਦਿਵਸ ਦੇ ਸਮਾਗਮ 'ਤੇ ਤਾਂ ਪਹੁੰਚੇ ਗਏ, ਪਰ ਆਪਣੇ ਵਾਅਦੇ ਅਨੁਸਾਰ ਸਮਾਰਟਫੋਨ ਲੈ ਕੇ ਆਉਣਾ ਭੁੱਲ ਗਏ। ਕੈਪਟਨ ਵੱਲੋਂ ਸਮਾਗਮ 'ਚ ਵੀ ਫੋਨ ਵੰਡਣ ਦਾ ਕੋਈ ਜ਼ਿਕਰ ਨਹੀਂ ਕੀਤਾ ਗਿਆ। ਕੈਪਟਨ ਨੇ ਸਾਲ 2016 'ਚ ਸੱਤਾ 'ਚ ਆਉਣ ਤੇ ਪੰਜਾਬ ਦੇ ਨੌਜਵਾਨਾਂ ਨਾਲ ਵਾਅਦਾ ਕੀਤਾ ਸੀ ਕਿ ਉਹ ਨੌਜਵਾਨਾਂ ਨੂੰ 50 ਲੱਖ 4 ਜੀ ਸਮਾਰਟਫੋਨ ਵੰਡਣਗੇ।

SmartphoneSmartphone

ਦੱਸ ਦਈਏ ਕਿ ਪੰਜਾਬ ਸਰਕਾਰ ਦੇ ਯੂਥ ਅਤੇ ਸਪੋਰਟਸ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰਕੇ ਸਮਾਰਟਫੋਨ ਵੰਡਣ ਦੀ ਜਾਣਕਾਰੀ ਦਿੱਤੀ ਗਈ ਸੀ। ਇਹਨਾਂ ਸਮਾਰਟਫੋਨਾਂ ਲਈ ਸ਼ਰਤਾਂ ਵੀ ਰੱਖੀਆਂ ਗਈਆ ਸਨ। ਸ਼ਰਤ ਇਹ ਸੀ ਕਿ ਸਮਾਰਟਫੋਨ ਲੈਣ ਤੋਂ ਪਹਿਲਾਂ ਉਨ੍ਹਾਂ ਨੂੰ ਇਹ ਸਪੱਸ਼ਟ ਕਰਨਾ ਹੋਵੇਗਾ ਕਿ ਉਨ੍ਹਾਂ ਕੋਲ ਪਹਿਲਾਂ ਕੋਈ ਸਮਾਰਟਫੋਨ ਨਹੀਂ ਹੈ।

SmartphoneSmartphone

ਨੋਟੀਫਿਕੇਸ਼ਨ ਅਨੁਸਾਰ ਇਹ ਸਮਾਰਟਫੋਨ ਵਿੱਤੀ ਸਾਲ 2019-20 ਵਿਚ ਸਿਰਫ ਸਰਕਾਰੀ ਸਕੂਲਾਂ ਦੀਆਂ 11ਵੀਂ ਅਤੇ 12ਵੀਂ ਜਮਾਤ ਦੀਆਂ ਯੋਗ ਵਿਦਿਆਰਥਣਾ ਨੂੰ ਦਿੱਤੇ ਜਾਣਗੇ। ਇਸ ਤੋਂ ਇਲਾਵਾ ਸਮਾਰਟਫੋਨ ਸਰਕਾਰੀ ਪੋਲੀਟੈਕਨਿਕਲ ਕਾਲਜ/ਆਈਟੀਆਈ ਦੇ ਅੰਡਰ ਗ੍ਰਜੈਊਏਟ ਕੋਰਸ ਦੇ ਆਖਰੀ ਸਾਲ ਵਿਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਮਿਲੇਗਾ।

File PhotoFile Photo

ਪੰਜਾਬ ਸਰਕਾਰ ਵੱਲੋਂ ਦਿੱਤੇ ਜਾਣ ਵਾਲੇ ਸਮਾਰਟਫੋਨਾਂ ਦੇ ਫੀਚਰਾਂ ਬਾਰੇ ਵੀ ਦੱਸਿਆ ਗਿਆ ਹੈ, ਸਮਾਰਟਫੋਨ ਵਿਚ 5 ਇੰਚ ਦੀ ਸਕਰੀਨ, 2ਜੀਬੀ ਰੈਮ, 16ਜੀਬੀ ਮੈਮੋਰੀ, ਫਰੰਟ ਕੈਮਰਾ 5ਐਮਪੀ ਅਤੇ ਰੀਅਰ ਕੈਮਰਾ 8 ਐਮਪੀ ਦਾ ਦਿੱਤਾ ਗਿਆ ਹੈ। ਦੱਸ ਦਈਏ ਕਿ 2017 ਵਿਧਾਨ ਸਭਾ ਚੋਣਾਂ ਵੇਲੇ ਕਾਂਗਰਸ ਨੇ ਆਪਣੇ ਚੋਣ ਮੈਨੀਫੈਸਟੋ ਵਿਚ ਇਹ ਵਾਅਦਾ ਕੀਤਾ ਸੀ

SmartphoneSmartphone

ਕਿ ਜੇਕਰ ਉਨ੍ਹਾਂ ਦੀ ਸਰਕਾਰ ਆਉਂਦੀ ਹੈ ਤਾਂ ਉਹ ਸੂਬੇ ਦੇ ਸਾਰੇ ਨੋਜਵਾਨ ਲੜਕੇ-ਲੜਕੀਆਂ ਨੂੰ ਸਮਾਰਟਫੋਨ ਮੁਫ਼ਤ ਦੇਵੇਗੀ ਪਰ ਸਰਕਾਰ ਬਣਨ ਤੋਂ ਬਾਅਦ ਵੀ ਇਹ ਵਾਅਦਾ ਹੁਣ ਤੱਕ ਪੂਰਾ ਨਹੀਂ ਹੋਇਆ ਸੀ ਜਿਸ ਕਰਕੇ ਕੈਪਟਨ ਸਰਕਾਰ 'ਤੇ ਸਵਾਲ ਉੱਠਣ ਲੱਗ ਪਏ ਸਨ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM
Advertisement