
ਉਥੇ ਹੀ ਭਲਕੇ ਚੰਡੀਗੜ੍ਹ ਦੇ ਵੀ ਸਾਰੇ ਸਕੂਲ ਬੰਦ ਰਹਿਣਗੇ।
ਮਾਨਸਾ: ਮਾਨਸਾ ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ ‘ਚ 27 ਜਨਵਰੀ ਦੀ ਛੁੱਟੀ ਦਾ ਐਲਾਨ – ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ ‘ਚ ਭਲਕੇ 27 ਜਨਵਰੀ ਨੂੰ ਛੁੱਟੀ ਰਹੇਗੀ। ਇਹ ਐਲਾਨ ਅੱਜ ਇੱਥੇ ਖ਼ੁਰਾਕ ਤੇ ਸਪਲਾਈ ਮੰਤਰੀ ਪੰਜਾਬ ਭਾਰਤ ਭੂਸ਼ਨ ਆਸ਼ੂ ਨੇ ਗਣਤੰਤਰ ਦਿਵਸ ਮੌਕੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਦੇ ਬਹੁ-ਮੰਤਵੀ ਖੇਡ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਉਪਰੰਤ ਸੰਬੋਧਨ ਕਰਦਿਆਂ ਕੀਤਾ।
Students
ਉਨ੍ਹਾਂ ਵੱਖ-ਵੱਖ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਗਏ ਸੱਭਿਆਚਾਰਕ ਪ੍ਰੋਗਰਾਮ ਦੀ ਸ਼ਲਾਘਾ ਵੀ ਕੀਤੀ। ਇਸ ਤੋਂ ਇਲਾਵਾ ਪੰਜਾਬ ਦੇ ਫਰੀਦਕੋਟ, ਮਾਨਸਾ ਅਤੇ ਕਈ ਹੋਰ ਜਿਲ੍ਹਿਆਂ ‘ਚ ਵੀ ਕੱਲ ਨੂੰ ਸਾਰੇ ਸਕੂਲਾਂ ‘ਚ ਛੁੱਟੀ ਰਹੇਗੀ।
Students
ਉਥੇ ਹੀ ਭਲਕੇ ਚੰਡੀਗੜ੍ਹ ਦੇ ਵੀ ਸਾਰੇ ਸਕੂਲ ਬੰਦ ਰਹਿਣਗੇ। ਦਸ ਦਈਏ ਕਿ ਪੰਜਾਬ ਵਿਚ ਠੰਡ ਜ਼ਿਆਦਾ ਪੈਣ ਕਾਰਨ ਪੰਜਾਬ ਦੇ ਸਾਰੇ ਸਕੂਲਾਂ ਵਿਚ ਸਰਕਾਰ ਵੱਲੋਂ 25 ਤੋਂ 31 ਦਸੰਬਰ ਤੱਕ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਸੀ।
Students
ਪੰਜਾਬ ਸਰਕਾਰ ਨੇ ਰਾਜ ਦੇ ਸਮੂਹ ਸਰਕਾਰੀ ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿਚ 2019 ਦੀਆਂ ਸਰਦੀਆਂ ਦੀਆਂ ਛੁੱਟੀਆਂ ਕਰਨ ਦਾ ਫ਼ੈਸਲਾ ਕੀਤਾ। ਸਰਦੀਆਂ ਦੀਆਂ ਛੁੱਟੀਆਂ ਮਿਤੀ 25 ਦਸੰਬਰ ਤੋਂ ਇਕੱਤੀ ਦਸੰਬਰ ਤੱਕ ਸੱਤ ਦਿਨਾਂ ਤੱਕ ਹੋਣਗੀਆਂ।
Students
ਇਸ ਬਾਬਤ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਤੇ ਸਮੂਹ ਸਕੂਲ ਮੁਖੀਆਂ ਨੂੰ ਇਕ ਪੱਤਰ ਵੀ ਜਾਰੀ ਕੀਤਾ ਗਿਆ ਅਤੇ ਆਪਣੀ ਵੈੱਬਸਾਈਟ ਉੱਤੇ ਵੀ ਪੰਜਾਬ ਸਿੱਖਿਆ ਬੋਰਡ ਵੱਲੋਂ ਇਹ ਜਾਣਕਾਰੀ ਪ੍ਰਕਾਸ਼ਿਤ ਕਰ ਦਿੱਤੀ ਗਈ ਸੀ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।