ਟਰੈਕਟਰ ਮਾਰਚ ਨੂੰ ਲੈ ਕੇ ਦਿੱਲੀ ਪੁਲਿਸ ਪੂਰੀ ਤਰ੍ਹਾਂ ਚੌਕਸ : ਕਮਿਸ਼ਨਰ ਐਸ. ਐਨ. ਸ਼੍ਰੀਵਾਸਤਵ
Published : Jan 26, 2021, 1:30 am IST
Updated : Jan 26, 2021, 1:30 am IST
SHARE ARTICLE
image
image

ਟਰੈਕਟਰ ਮਾਰਚ ਨੂੰ ਲੈ ਕੇ ਦਿੱਲੀ ਪੁਲਿਸ ਪੂਰੀ ਤਰ੍ਹਾਂ ਚੌਕਸ : ਕਮਿਸ਼ਨਰ ਐਸ. ਐਨ. ਸ਼੍ਰੀਵਾਸਤਵ


ਟਰੈਕਟਰ ਮਾਰਚ 'ਚ ਵਾਅਦਾ ਤੇ ਨਿਯਮ ਤੋੜੇ ਗਏ ਤਾਂ ਹੋਵੇਗੀ ਕਾਰਵਾਈ : ਦਿੱਲੀ ਪੁਲਿਸ

ਨਵੀਂ ਦਿੱਲੀ, 25 ਜਨਵਰੀ: ਦਿੱਲੀ ਪੁਲਿਸ ਕਮਿਸ਼ਨਰ ਐਸ. ਐਨ. ਸ਼੍ਰੀਵਾਸਤਵ ਗਣਤੰਤਰ ਦਿਵਸ ਮੌਕੇ ਕਿਸਾਨਾਂ ਵਲੋਂ ਕੱਢੀ ਜਾਣ ਵਾਲੀ ਟਰੈਕਟਰ ਪਰੇਡ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੁਕਰਬਾ ਚੌਕ 'ਤੇ ਪਹੁੰਚੇ | 
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਗੱਲਬਾਤ ਕਰਨ ਮਗਰੋਂ ਪੁਲਿਸ ਨੇ ਰੂਟ ਬਣਾ ਦਿਤਾ ਹੈ | ਉਨ੍ਹਾਂ ਉਮੀਦ ਪ੍ਰਗਟਾਈ ਕਿ ਕਿਸਾਨ ਇਸੇ ਰੂਟ 'ਤੇ ਹੀ ਜਾਣਗੇ | ਸ਼੍ਰੀਵਾਸਤਵ ਨੇ ਕਿਹਾ ਕਿ ਕੁਝ ਰਾਸ਼ਟਰ ਵਿਰੋਧੀ ਤੱਤ ਹਨ, ਜਿਹੜੇ ਕਿ ਪਰੇਡ ਮੌਕੇ ਵਿਘਨ ਪੈਦਾ ਕਰ ਸਕਦੇ ਹਨ ਅਤੇ ਇਸ ਸਬੰਧੀ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ |ਉਨ੍ਹਾਂ ਕਿਹਾ ਅਜਿਹੇ ਲੋਕਾਂ 'ਤੇ ਸਾਡੀ ਨਜ਼ਰ ਹੈ ਅਤੇ ਸਾਨੂੰ ਉਮੀਦ ਹੈ ਕਿ ਕਿਸਾਨ ਤੈਅ ਰੂਟ 'ਤੇ ਮਾਰਚ ਕੱਢਣਗੇ | ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਵਾਅਦਾ ਅਤੇ ਨਿਯਮ ਤੋੜੇ ਗਏ ਤਾਂ ਪੁਲਿਸ ਕਾਰਵਾਈ ਕਰਨ ਤੋਂ ਪਿਛੇ ਨਹੀਂ ਹਟੇਗੀ |
ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵਲੋਂ ਬਣਾਏ ਗਏ ਤਿੰਨ ਨਵੇਂ ਖੇਤੀ ਕਾਨੂੰਨਾਂ ਵਿਰੁਧ ਪੰਜਾਬ, ਹਰਿਆਣਾ, ਰਾਜਸਥਾਨ, ਯੂ.ਪੀ. ਤੋਂ ਇਲਾਵਾ ਦੇਸ਼ ਦੇ ਹੋਰ ਸੂਬਿਆਂ ਦੇ ਕਿਸਾਨਾਂ ਦਾ ਅੰਦੋਲਨ ਪਿਛਲੇ 2 ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਚੱਲ ਰਿਹਾ ਹੈ | 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕਿਸਾਨਾਂ ਵਲੋਂ ਟਰੈਕਟਰ ਮਾਰਚ ਕੱਢਣ ਲਈ ਮਨਜ਼ੂਰੀ ਮਿਲ ਗਈ ਹੈ | 
ਇਸ ਰੈਲੀ ਦੇ ਮੱਦੇਨਜ਼ਰ ਦੇਸ਼ ਦੇ ਵੱਖ-ਵੱਖ ਸੂਬਿਆਂ imageimageਤੋਂ ਵੱਡੀ ਗਿਣਤੀ ਵਿਚ ਕਿਸਾਨ ਅਪਣੇ ਟਰੈਕਟਰ ਲੈ ਕੇ ਦਿੱਲੀ ਦੀਆਂ ਸਰਹੱਦਾਂ 'ਤੇ ਪਹੁੰਚ ਗਏ ਹਨ ਜਿਸ ਨੂੰ ਲੈ ਕੇ ਦਿੱਲੀ ਦੀ ਸੁਰੱਖਿਆ ਕਾਫ਼ੀ ਸਖ਼ਤ ਕਰ ਦਿਤੀ ਗਈ ਹੈ | ਟਰੈਕਟਰ ਮਾਰਚ ਲਈ ਕਿਸਾਨਾਂ ਨੂੰ ਕੁੱਝ ਯਕੀਨੀ ਰੂਟ 'ਤੇ ਹੀ ਐਾਟਰੀ ਦੀ ਮਨਜ਼ੂਰੀ ਦਿਤੀ ਗਈ ਹੈ |  (ਏਜੰਸੀ)

SHARE ARTICLE

ਏਜੰਸੀ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement