ਕਿਸਾਨਾਂ ਨੇ ਦਿਖਾ ਦਿਤਾ ਕਿ ਭਾਰਤੀ ਗਣਤੰਤਰ ਦੇ ਸਿਧਾਂਤਾਂ ਉਤੇ ਕੋਈ ਵੀ ਸਮਝੌਤਾ ਨਹੀਂ ਹੋ ਸਕਦਾ ਕੈਪਟਨ
Published : Jan 26, 2021, 1:38 am IST
Updated : Jan 26, 2021, 1:38 am IST
SHARE ARTICLE
image
image

ਕਿਸਾਨਾਂ ਨੇ ਦਿਖਾ ਦਿਤਾ ਕਿ ਭਾਰਤੀ ਗਣਤੰਤਰ ਦੇ ਸਿਧਾਂਤਾਂ ਉਤੇ ਕੋਈ ਵੀ ਸਮਝੌਤਾ ਨਹੀਂ ਹੋ ਸਕਦਾ : ਕੈਪਟਨ


ਚੰਡੀਗੜ੍ਹ, 25 ਜਨਵਰੀ (ਭੁੱਲਰ): ਬੀਤੀ 26 ਨਵੰਬਰ ਨੂੰ ਸਾਡੇ ਕਿਸਾਨ ਰਸਤੇ ਵਿਚ ਪਾਣੀ ਦੀਆਂ ਤੋਪਾਂ ਅਤੇ ਡਾਂਗਾਂ ਦਾ ਸਾਹਮਣਾ ਕਰਦੇ ਹੋਏ ਦਿੱਲੀ ਦੀ ਸਰਹੱਦ ਤਕ ਪਹੁੰਚੇ | ਪੰਜਾਬ ਦੇ ਮੁੱਖ ਮੰਤਰੀ ਕੈਟਪਨ ਅਮਰਿੰਦਰ ਸਿੰਘ ਨੇ ਕਿਹਾ ਕਿ ਅੱਜ, ਜਦੋਂ ਦੇਸ਼ ਅਪਣਾ 72ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ ਤਾਂ ਹਜ਼ਾਰਾਂ ਹੀ ਕਿਸਾਨਾਂ ਵਲੋਂ ਟਰੈਕਟਰਾਂ ਉਤੇ ਕੌਮੀ ਰਾਜਧਾਨੀ ਦੀਆਂ ਸੜਕਾਂ ਉਤੇ ਲੰਘਣ ਦਾ ਦਿ੍ਸ਼ ਇਸ ਤੱਥ ਦਾ ਸੂਚਕ ਹੈ ਕਿ ਭਾਰਤੀ ਸੰਵਿਧਾਨ ਅਤੇ ਸਾਡੇ ਗਣਤੰਤਰ ਦੇ ਸਿਧਾਂਤਾਂ ਉੱਤੇ ਕੋਈ ਸਮਝੌਤਾ ਨਹੀਂ ਹੋ ਸਕਦਾ ਅਤੇ ਨਾ ਹੀ ਇਨ੍ਹਾਂ ਨੂੰ ਨਿਖੇੜਿਆ ਜਾ ਸਕਦਾ ਹੈ |  
ਸਾਡੇ ਕਿਸਾਨਾਂ ਵਲੋਂ ਹੋਂਦ ਦੀ ਖਾਤਰ ਕੀਤਾ ਜਾ ਰਿਹਾ ਸੰਘਰਸ਼ ਸਾਨੂੰ ਹਮੇਸ਼ਾ ਇਸ ਸੱਚ ਦੀ ਯਾਦ ਦਿਵਾਏਗਾ ਅਤੇ ਇਹ ਯਾਦ ਰੱਖਣ ਵਿਚ ਵੀ ਮਦਦ ਕਰੇਗਾ (ਕਿਤੇ ਅਸੀਂ ਭੁੱਲ ਨਾ ਜਾਈਏ) ਕਿ ਜਿਵੇਂ ਅਸੀ ਜਾਣਦੇ ਹਾਂ ਕਿ ਜਿਨ੍ਹਾਂ ਸਿਧਾਂਤਾਂ ਉੱਤੇ ਭਾਰਤ ਦਾ ਢਾਂਚਾ ਖੜ੍ਹਾ ਹੈ ਅਤੇ ਜਿਸ ਦੇ ਨਿਰਮਾਣ ਲਈ ਸਾਡੇ ਵਡੇਰਿਆਂ ਨੇ ਅਣਥੱਕ ਘਾਲਣਾ ਘਾਲੀ, ਉਸ ਨੂੰ ਕੁੱਝ ਕੁ ਲੋਕਾਂ ਦੀ ਮਨਮਰਜ਼ੀ ਨਾਲ ਮਿਟਾਇਆ ਜਾਂ ਢਾਹਿਆ ਨਹੀਂ ਜਾ ਸਕਦਾ |
ਇਕ ਪੰਜਾਬੀ ਹੋਣ ਦੇ ਨਾਤੇ, ਮੈਂ ਸਾਡੇ ਕਿਸਾਨਾਂ ਦੀ ਹਾਲਤ ਉੱਤੇ ਦੁਖੀ ਹਾਂ ਅਤੇ ਇਕ ਭਾਰਤੀ ਹੋਣ ਦੇ ਨਾਤੇ, ਮੈਂ ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਵਲੋਂ ਕਿਸਾਨਾਂ ਦੀ ਹਾਲਤ ਪ੍ਰਤੀ ਅਸੰਵੇਦਨਸ਼ੀਲ ਰਵੱਈਏ ਤੋਂ ਹੈਰਾਨ ਵੀ ਹਾਂ | ਮੈਂ ਕਈ ਵਾਰ ਕਹਿ ਚੁਕਿਆ ਹਾਂ ਅਤੇ ਦੁਬਾਰਾ ਕਹਿ ਰਿਹਾ ਹਾਂ ਕਿ ਕੇਂਦਰ ਸਰਕਾਰ ਵਲੋਂ ਖੇਤੀ ਕਾਨੂੰਨ ਰੱਦ ਨਾ ਕਰਨ ਦੇ ਅimageimageੜੀਅਲ ਰਵੱਈਏ ਦਾ ਕੋਈ ਠੋਸ ਕਾਰਨ ਨਹੀਂ ਹੈ, ਜੋ ਕਾਨੂੰਨ ਜਲਦਬਾਜ਼ੀ ਵਿਚ ਕਿਸਾਨਾਂ ਜਾਂ ਹੋਰ ਸਬੰਧਤ ਧਿਰਾਂ ਨਾਲ ਗੱਲਬਾਤ ਕੀਤੇ ਬਿਨਾਂ ਲਾਗੂ ਕੀਤੇ ਗਏ ਹਨ | ਇਸ ਮੁੱਦੇ ਨੂੰ ਵੱਕਾਰ ਦਾ ਸਵਾਲ ਬਣਾਉਣ ਪਿੱਛੇ ਮੈਨੂੰ ਕੋਈ ਢੁਕਵੀਂ ਵਜ੍ਹਾ ਨਜ਼ਰ ਨਹੀਂ ਆੳਾੁਦੀ ਖਾਸ ਕਰ ਕੇ ਜਦੋਂ ਖੇਤੀ ਕਾਨੂੰਨ ਸਾਡੇ ਅੰਨਦਾਤਿਆਂ ਦੇ ਹਿੱਤ ਪੂਰਨ ਲਈ ਨਹੀਂ ਸਗੋਂ ਕੁੱਝ ਚੋਣਵੇਂ ਲੋਕਾਂ ਦੀਆਂ ਜੇਬਾਂ ਭਰਨ ਲਈ ਘੜੇ ਗਏ ਹਨ |

SHARE ARTICLE

ਏਜੰਸੀ

Advertisement

ਬਾਬਾ ਤਰਸੇਮ ਸਿੰਘ ਦੇ ਕਤਲ ਦਾ CCTV, ਦੇਖੋ ਕਿਵੇਂ ਕੁਰਸੀ 'ਤੇ ਬੈਠੇ ਬਾਬਾ ਤਰਸੇਮ ਸਿੰਘ ਨੂੰ ਬਦਮਾਸ਼ਾਂ ਨੇ ਮਾਰੀਆਂ..

28 Mar 2024 4:40 PM

'ਸਾਈਕਲ ਦਾ ਵੀ ਸਟੈਂਡ ਹੁੰਦਾ, ਆਹ ਰਿੰਕੂ ਦਾ ਕੋਈ ਸਟੈਂਡ ਹੀ ਨਹੀਂ, ਮੈਂ ਤਾਂ ਹੈਰਾਨ ਹਾਂ'

28 Mar 2024 3:17 PM

Debate: BJP ਨੇ ਪੰਜਾਬ 'ਚ ਮਚਾਈ ਤਰਥੱਲੀ, ਪੱਟ ਲਏ ਵੱਡੇ ਲੀਡਰ! ਚੱਲਦੀ ਡਿਬੇਟ 'ਚ ਭਿੜ ਗਏ AAP ਤੇ BJP ਆਗੂ, ਰੱਜ ਕੇ

28 Mar 2024 3:09 PM

ਬੱਸ ਤੇ ਕਾਰ ਦੀ ਸਿੱਧੀ ਟੱਕਰ ਮਚ ਗਿਆ ਚੀਕ-ਚਿਹਾੜਾ ਫਿਰੋਜ਼ਪੁਰ ਦੇ ਜੀਰਾ ’ਚ ਵਾਪਰਿਆ ਦਰਦਨਾਕ ਹਾਦਸਾ

28 Mar 2024 1:08 PM

Punjab 'ਚ ਵਿਕ ਰਿਹਾ ਨਕਲੀ ਸੀਮਿੰਟ! Ambuja ਤੇ ACC ਸੀਮਿੰਟ ਦੇ ਗੱਟਿਆਂ ਨਾਲ ਭਰਿਆ ਟਰੱਕ Police ਨੇ ਫੜਿਆ

28 Mar 2024 12:50 PM
Advertisement