
ਸੁਪਰੀਮ ਕੋਰਟ ਤੋਂ ਕੇਂਦਰ ਨੂੰ ਮਿਲਿਆ ਆਖ਼ਰੀ ਮੌਕਾ
ਦੋ ਹਫ਼ਤਿਆਂ ਅੰਦਰ ਦੇਣਾ ਹੋਵੇਗਾ ਜਵਾਬ
ਨਵੀਂ ਦਿੱਲੀ, 25 ਜਨਵਰੀ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਬਲਵੰਤ ਐਸ ਰਾਜੋਆਣਾ ਦੀ ਪਟੀਸ਼ਨ 'ਤੇ ਫ਼ੈਸਲਾ ਲੈਣ ਲਈ ਕੇਂਦਰ ਨੂੰ ਸੁਪਰੀਮ ਕੋਰਟ ਵਲੋਂ ਦੋ ਹਫ਼ਤੇ ਦਾ ਸਮਾਂ ਦਿਤਾ ਗਿਆ ਹੈ |
ਅਦਾਲਤ ਵਲੋਂ ਸੋਮਵਾਰ ਨੂੰ ਕੇਂਦਰ ਲਈ ਇਹ ਆਖ਼ਰੀ ਮੌਕਾ ਹੈ | ਇਸ ਲਈ ਸਰਕਾਰ ਤੋਂ ਤਿੰਨ ਹਫ਼ਤਿਆਂ ਦਾ ਸਮਾਂ ਮੰਗਿਆ ਗਿਆ ਸੀ ਤਾਂ ਜੋ ਮੌਜੂਦਾ ਹਾਲਾਤ ਵਿਚ ਇਸ ਮਾਮਲੇ 'ਤੇ ਫ਼ੈਸਲਾ ਲੈਣ ਲਈ ਢੁਕਵਾਂ ਸਮਾਂ ਮਿਲ ਸਕੇ |
ਚੀਫ਼ ਜਸਟਿਸ ਬੋਬਡੇ ਅਤੇ ਜਸਟਿਸ ਏ ਐਸ ਬੋਪੰਨਾ ਅਤੇ ਵੀ ਰਾਮਸੂਬ੍ਰਹਿਮਣਯ ਨੇ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੂੰ ਕਿਹਾ ਕਿ ਸਰਕਾਰ ਨੂੰ ਤਿੰਨ ਹਫ਼ਤੇ ਕਿਉਾ ਚਾਹੀਦੇ ਹਨ ਅਤੇ ਇਸ ਉੱਤੇ ਕੀ ਹੋ ਰਿਹਾ ਹੈ? ਬੈਂਚ ਨੇ ਅੱਗੇ ਕਿਹਾ ਕਿ ਤਿੰਨ ਹਫ਼ਤੇ ਦਾ ਸਮਾਂ ਸਾਡੇ ਲਈ ਕਾਫ਼ੀ ਸਮਾਂ ਹੈ | ਅਸੀਂ ਤੁਹਾਨੂੰ ਦਸਿਆ ਸੀ ਕਿ ਇਸ ਨੂੰ 26 ਜਨਵਰੀ ਤਕ ਨਿਬੇੜ ਦੇਣ ਅਤੇ ਅੱਜ 25 ਜਨਵਰੀ ਹੈ | ਬੈਂਚ ਨੇ ਕਿਹਾ ਕਿ ਅਸੀਂ ਤੁਹਾਨੂੰ ਇਕ ਆਖ਼ਰੀ ਮੌਕਾ ਦੇ ਰਹੇ ਹਾਂ, ਦੋ ਹਫ਼ਤੇ | ਸੁਣਵਾਈ ਦੌਰਾਨ ਰਾਜੋਆਣਾ ਲਈ ਪੇਸ਼ ਹੋਏ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਕਿਹਾ ਕਿ ਇਹ ਵਿਅਕਤੀ (ਰਾਜੋਆਣਾ) ਪਿਛਲੇ 25 ਸਾਲਾਂ ਤੋਂ ਕੈਦ ਹੈ ਅਤੇ ਉਸ ਦੀ ਰਹਿਮ ਦੀ ਅਪੀਲ ਪਿਛਲੇ ਨੌਾ ਸਾਲਾਂ ਤੋਂ ਵਿਚਾਰ ਅਧੀਨ ਹੈ | ਜ਼ਿਕਰਯੋਗ ਹੈ ਕਿ ਰਾਜੋਆਣਾ ਪੰਜਾਬ ਪੁਲਿਸ ਦਾ ਸਾਬਕਾ ਕਾਂਸਟੇਬਲ ਹੈ ਅਤੇ 1995 ਵਿਚ ਪੰਜਾਬ ਸਕੱਤਰੇਤ ਦੇ ਸਾਹਮਣੇ ਹੋਏ ਧਮਾਕੇ ਵਿਚ ਸ਼ਾਮਲimage ਹੋਣ ਲਈ ਦੋਸ਼ੀ ਠਹਿਰਾਇਆ ਗਿਆ ਸੀ ਜਿਸ ਵਿਚ ਬੇਅੰਤ ਸਿੰਘ ਅਤੇ 16 ਹੋਰ ਵਿਅਕਤੀ ਮਾਰੇ ਗਏ ਸਨ | (ਪੀਟੀਆਈ)