ਗਣਤੰਤਰ ਦਿਵਸ ਮੌਕੇ ਮੇਰਾ ਦਿਲ ਕਿਸਾਨਾਂ ਦੇ ਨਾਲ ਹੈ: ਕੈਪਟਨ ਅਮਰਿੰਦਰ ਸਿੰਘ  
Published : Jan 26, 2021, 2:42 pm IST
Updated : Jan 26, 2021, 2:42 pm IST
SHARE ARTICLE
Captain Amarinder Singh
Captain Amarinder Singh

ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਕੀਤੀ ਅਪੀਲ

ਪਟਿਆਲਾ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕਿਹਾ ਕਿ ਗਣਤੰਤਰ ਦਿਵਸ ਦੇ ਜਸ਼ਨਾਂ ਦੌਰਾਨ ਅੱਜ ਉਹਨਾਂ ਦਾ ਦਿਲ ਕਿਸਾਨਾਂ ਦੇ ਨਾਲ ਹੈ। ਇਸੇ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਖੇਤੀ ਸੁਧਾਰਾਂ ਬਾਰੇ ਕਾਇਮ ਕੀਤੀ ਉਚ ਤਾਕਤੀ ਕਮੇਟੀ ਵਿੱਚ ਪੰਜਾਬ ਨੂੰ ਜਾਣਬੁੱਝ ਕੇ ਬਾਹਰ ਰੱਖਿਆ ਕਿਉਕਿ ਕੇਂਦਰ ਇਸ ਗੱਲ ਨੂੰ ਚੰਗੀ ਤਰਾਂ ਜਾਣਦਾ ਸੀ ਕਿ ਸੂਬੇ ਤੋਂ ਰੋਹ ਭਰੀਆਂ ਆਵਾਜ਼ਾਂ ਉਠਣਗੀਆਂ।

Captain Amarinder SinghCaptain Amarinder Singh

ਇਸ ਦੇ ਨਾਲ ਹੀ ਉਹਨਾਂ ਐਲਾਨ ਕੀਤਾ ਕਿ ਇਹ ਆਵਾਜ਼ਾਂ ਉਦੋਂ ਤੱਕ ਬੁਲੰਦ ਹੁੰਦੀਆਂ ਰਹਿਣਗੀਆਂ, ਜਦੋਂ ਤੱਕ ਕਿਸਾਨਾਂ ਦੇ ਹਿੱਤ ਸੁਰੱਖਿਅਤ ਨਹੀਂ ਹੋ ਜਾਂਦੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਤਾਂ ਕਮੇਟੀ ਵਿੱਚ ਉਹਨਾਂ ਵੱਲੋਂ ਕੇਂਦਰ ਨੂੰ ਇਸ ਮੁੱਦੇ ਬਾਰੇ ਪੱਤਰ ਲਿਖਣ ਤੋਂ ਬਾਅਦ ਹੀ ਸ਼ਾਮਲ ਕੀਤਾ ਗਿਆ ਸੀ। ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਕਾਲੇ ਖੇਤੀ ਕਾਨੂੰਨਾਂ ਬਾਰੇ ਉਹਨਾਂ ਅਤੇ ਉਹਨਾਂ ਦੀ ਸਰਕਾਰ ਨਾਲ ਕਦੇ ਵੀ ਸਲਾਹ-ਮਸ਼ਵਰਾ ਨਹੀਂ ਕੀਤਾ ਗਿਆ।

PM Modi - Captain Amarinder SinghPM Modi - Captain Amarinder Singh

ਪ੍ਰਧਾਨ ਮੰਤਰੀ ਨੂੰ ਅੰਦੋਲਨਕਾਰੀ ਕਿਸਾਨਾਂ, ਜੋ ਪਿਛਲੇ ਦੋ ਮਹੀਨਿਆਂ ਤੋਾਂ ਦਿੱਲੀ ਦੀਆਂ ਸਰਹੱਦਾਂ ਉੁਪਰ ਬੈਠੇ ਹਨ, ਦੀਆਂ ਮੰਗਾਂ ਮੰਨਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਖੇਤੀ ਕਾਨੂੰਨ ਪੂਰੀ ਤਰਾਂ ਗਲਤ ਹਨ ਕਿਉਂਕਿ ਭਾਰਤੀ ਸੰਵਿਧਾਨ ਦੀ ਸੂਚੀ 7 ਅਧੀਨ ਖੇਤੀਬਾੜੀ ਸੂਬਾਈ ਵਿਸ਼ਾ ਹੋਣ ਕਰਕੇ ਕੇਂਦਰ ਵੱਲੋਂ ਇਹ ਕਾਨੂੰਨ ਬਣਾਉਣ ਹੀ ਸੰਘੀ ਢਾਂਚੇ ਦੀ ਵਿਰੁੱਧ ਹੈ। ਇੱਥੇ ਰਾਜਾ ਭਲਿੰਦਰਾ ਸਿੰਘ ਸਪੋਰਟਸ ਕੰਪਲੈਕਸ ਵਿਖੇ ਕੌਮੀ ਝੰਡਾ ਲਹਿਰਾਉਣ ਮੌਕੇ ਮੁੱਖ ਮੰਤਰੀ ਨੇ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਦੇ ਯੋਗਦਾਨ ਨੂੰ ਚੇਤੇ ਕੀਤਾ ਜਿਨਾਂ ਨੇ ਸਾਡਾ ਸੰਵਿਧਾਨ ਬਣਾਇਆ ਜੋ ਅੱਜ ਤੱਕ ਮੁਲਕ ਦੇ ਲੋਕਰਾਜੀ ਪ੍ਰਬੰਧ ਦਾ ਮੂਲ ਸਿਧਾਂਤ ਹੈ।

Captain Amarinder SinghCaptain Amarinder Singh

ਕਿਸਾਨਾਂ ਦੇ ਅੰਦੋਲਨ ਦੌਰਾਨ ਅੱਜ ਕੱਢੇ ਜਾ ਰਹੇ ਟਰੈਕਟਰ ਮਾਰਚ ਦੇ ਸ਼ਾਂਤਮਈ ਰਹਿਣ ਦੀ ਉਮੀਦ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, ‘‘ਬਜ਼ੁਰਗ ਕਿਸਾਨ ਕੌਮੀ ਰਾਜਧਾਨੀ ਦੀਆਂ ਸਰਹੱਦਾਂ ’ਤੇ ਆਪਣੇ ਲਈ ਨਹੀਂ ਬੈਠੇ ਸਗੋਂ ਆਪਣੇ ਬੱਚਿਆਂ ਅਤੇ ਆਉਣ ਵਾਲੀਆਂ ਪੀੜੀਆਂ ਦਾ ਭਵਿੱਖ ਸੁਰੱਖਿਅਤ ਬਣਾਉਣ ਲਈ ਬੈਠੇ ਹਨ।’’ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਕਿਸਾਨਾਂ ਨਾਲ ਮੋਢੇ ਨਾਲ ਮੋਢੇ ਜੋੜ ਕੇ ਖੜੀ ਹੈ। ਉਹਨਾਂ ਕਿਹਾ, ‘‘ਸ਼ਾਂਤੀ ਬਣਾਈ ਰੱਖੋ, ਪੂਰਾ ਮੁਲਕ ਤੁਹਾਡੇ ਨਾਲ ਹੈ।’’

farmers protestFarmers protest

ਉਹਨਾਂ ਦੱਸਿਆ ਕਿ ਯੂ.ਕੇ. ਦੇ 122 ਸੰਸਦ ਮੈਂਬਰਾਂ ਨੇ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਉਠਾਈ ਅਤੇ ਹੋਰ ਮੁਲਕਾਂ ਨੇ ਵੀ ਅੰਦੋਲਨ ਦੀ ਹਮਾਇਤ ਕੀਤੀ ਕਿਉਂਕਿ ਇਸ ਸੰਘਰਸ਼ ਦੌਰਾਨ ਕਿਸਾਨਾਂ ਨੇ ਅਮਨ ਕਾਇਮ ਰੱਖਿਆ। ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਨਾਲ ਕਿਹਾ ਕਿ ਉਹਨਾਂ ਨੇ ਇਹ ਕਦੇ ਵੀ ਨਹੀਂ ਸੀ ਸੋਚਿਆ ਕਿ ਇਹ ਦਿਨ ਵੀ ਦੇਖਣੇ ਪੈਣਗੇ ਕਿ ਪੰਜਾਬ ਦੇ ਕਿਸਾਨਾਂ ਨੂੰ ਇਸ ਹੱਦ ਤੱਕ ਅਣਗੌਲਿਆ ਕਰ ਦਿੱਤਾ ਜਾਵੇਗਾ ਜਿਨਾਂ ਨੇ ਹਰੀ ਕ੍ਰਾਂਤੀ ਰਾਹੀਂ ਮੁਲਕ ਨੂੰ ਅਨਾਜ ਪੱਖੋਂ ਸਵੈ-ਨਿਰਭਰ ਬਣਾਇਆ ਅਤੇ ਇਹ ਯਕੀਨੀ ਬਣਾਇਆ ਕਿ ਭਾਰਤ ਨੂੰ ਅਮਰੀਕਾ ਦੀ ਪੀ.ਐਲ. 480 ਤਹਿਤ ਰੋਟੀ ਲਈ ਹੱਥ ਅੱਡਣ ਦੀ ਨੌਬਤ ਨਾ ਆਵੇ।

farmerFarmer Protest

ਮੁੱਖ ਮੰਤਰੀ ਨੇ ਕਿਹਾ ਕਿ ਇਕ ਸਮੇਂ ਤਾਂ ਪੰਜਾਬ ਦੇ ਕਿਸਾਨਾਂ ਦਾ ਮੁਲਕ ਦੇ ਅੰਨ ਭੰਡਾਰ ਵਿੱਚ 50 ਫੀਸਦੀ ਯੋਗਦਾਨ ਰਿਹਾ ਹੈ ਅਤੇ ਇੱਥੋਂ ਤੱਕ ਕਿ ਹੁਣ ਵੀ 40 ਫੀਸਦੀ ਯੋਗਦਾਨ ਹੈ। ਉਹਨਾਂ ਕਿਹਾ, ‘‘ਸਾਡੇ ਮੁਲਕ ਲਈ ਕਿਸਾਨਾਂ ਵੱਲੋਂ ਪਾਏ ਯੋਗਦਾਨ ਨੂੰ ਅਸੀਂ ਕਦੇ ਵੀ ਭੁੱਲ ਨਹੀਂ ਸਕਦੇ।’’ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਗੰਗਾ, ਨਰਮਦਾ ਅਤੇ ਕਾਵੇਰੀ ਨਾਲ ਲੱਗਦੀਆਂ ਜ਼ਮੀਨਾਂ ਵਿੱਚ ਪੈਦਾਵਾਰ ਸ਼ੁਰੂ ਹੋਣ ਨਾਲ ਪੰਜਾਬ ਨੂੰ ਨੁੱਕਰੇ ਲਾ ਦਿੱਤਾ ਗਿਆ। ਉਹਨਾਂ ਕਿਹਾ,‘‘ਪਰਮਾਤਮਾ ਕਰੇ ਅਜਿਹਾ ਨਾ ਹੋਵੇ ਪਰ ਇਕ ਦਿਨ ਅਜਿਹਾ ਆਵੇਗਾ ਜਦੋਂ ਮੁਲਕ ਨੂੰ ਮੁੜ ਪੰਜਾਬ ਦੀ ਲੋੜ ਪਏਗੀ।’’

Captain Amarinder SinghCaptain Amarinder Singh

ਉਹਨਾਂ ਕਿਹਾ ਕਿ ਕਾਂਗਰਸ ਨੇ ਘੱਟੋ-ਘੱਟ ਸਮਰਥਨ ਮੁੱਲ ਮੁਹੱਈਆ ਕਰਵਾਉਣ ਤੋਂ ਲੈ ਕੇ ਇਕ ਵਾਰ ਵੀ ਅਜਿਹਾ ਨਹੀਂ ਕੀਤਾ ਜਿਸ ਤੋਂ ਇਹ ਸੰਕੇਤ ਮਿਲਦਾ ਹੋਵੇ ਕਿ ਇਸ ਨੂੰ ਵਾਪਸ ਲੈ ਲਿਆ ਜਾਵੇਗਾ ਜਾਂ ਐਫ.ਸੀ.ਆਈ. ਨੂੰ ਖਤਮ ਕਰ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਜਨਤਕ ਵੰਡ ਪ੍ਰਣਾਲੀ ਸਰਕਾਰੀ ਖਰੀਦ ’ਤੇ ਨਿਰਭਰ ਹੈ ਜਿਸ ਕਰਕੇ ਜੇਕਰ ਇਹ ਕਾਨੂੰਨ ਮਨਸੂਖ਼ ਨਾ ਹੋਏ ਤਾਂ ਗਰੀਬਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਭਾਰਤੀ ਸੈਨਾਵਾਂ ਵਿੱਚ ਪੰਜਾਬੀਆਂ ਦੀ 20 ਫੀਸਦੀ ਨਫਰੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਦੇਸ਼ ਦੀ ਸੁਰੱਖਿਆ ਲਈ ਮੂਹਰਲੀ ਕਤਾਰ ਵਿੱਚ ਖੜੇ ਪੰਜਾਬ ਦੇ ਜਵਾਨਾਂ ਦੇ ਪਰਿਵਾਰਾਂ ਦੀ ਪ੍ਰਵਾਹ ਨਾ ਕਰਨ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ।

Captain Amarinder SinghCaptain Amarinder Singh

ਉਹਨਾਂ ਕਿਹਾ ਕਿ ਪੰਜਾਬੀ ਸੈਨਿਕ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਸਾਰੇ ਮੋਰਚਿਆਂ ’ਤੇ ਡਟੇ ਹੋਏ ਹਨ। ਉਹਨਾਂ ਕਿਹਾ ਕਿ ਚੀਨ ਤੇ ਪਾਕਿਸਤਾਨ ਵੱਲੋਂ ਮਿਲ ਜਾਣ ਕਾਰਨ ਕਈ ਪਾਸਿਆਂ ਤੋਂ ਪੈੈਦਾ ਹੋਏ ਖਤਰੇ ਦਾ ਸਾਹਮਣਾ ਕਰਨ ਲਈ ਦੇਸ਼ ਨੂੰ ਤਿਆਰ ਹੋਣ ਦੀ ਲੋੜ ਹੈ। ਉਹਨਾਂ ਕਿਹਾ ਕਿ ਹਾਲਾਂਕਿ ਵੰਡ ਅਤੇ ਉਸ ਤੋਂ ਬਾਅਦ ਪੁਨਰ ਗਠਨ ਕਾਰਨ ਪੰਜਾਬ ਦਾ ਖੇਤਰਫਲ ਵੱਡੇ ਪੱਧਰ ’ਤੇ ਘਟਿਆ ਹੈ ਪਰ ਪੰਜਾਬ ਹਮੇਸ਼ਾ ਹੀ ਦੇਸ਼ ਲਈ ਖੜਿਆ ਹੈ ਅਤੇ ਆਉਣ ਵਾਲੇ ਭਵਿੱਖ ਵਿੱਚ ਵੀ ਇਸੇ ਤਰਾਂ ਖੜਾ ਰਹੇਗਾ।

covidCovid 19

ਕੋਵਿਡ ਮਹਾਂਮਾਰੀ ਦੌਰਾਨ ਵੀ ਕਣਕ ਤੇ ਝੋਨੇ ਦੀ ਰਿਕਾਰਡ ਪੈਦਾਵਾਰ ਲਈ ਸੂਬੇ ਦੇ ਕਿਸਾਨਾਂ ਦੀਆਂ ਕੋਸ਼ਿਸ਼ਾਂ ਨੂੰ ਸਲਾਹੁਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸਾਨਾਂ ਦੀ ਭਲਾਈ ਲਈ ਸੂਬਾ ਸਰਕਾਰ ਵੱਲੋਂ ਕਈ ਕਦਮ ਚੁੱਕੇ ਗਏ ਹਨ ਜਿਨਾਂ ਵਿੱਚ ਕਰਜ਼ਾ ਮੁਆਫੀ ਤੇ ਕੁਰਕੀ ਦਾ ਖਾਤਮਾ ਪ੍ਰਮੁੱਖ ਹੈ। ਉਹਨਾਂ ਕਿਹਾ ਕਿ 5.62 ਕਿਸਾਨਾਂ ਦਾ 4700 ਕਰੋੜ ਰੁਪਏ ਦਾ ਕਰਜ਼ਾ ਮੁਆਫ ਕੀਤਾ ਗਿਆ ਹੈ ਜਦੋਂ ਕਿ 2.82 ਲੱਖ ਬੇਜ਼ਮੀਨੇ ਖੇਤ ਮਜ਼ਦੂਰਾਂ ਨੂੰ ਇਸ ਸਾਲ ਰਾਹਤ ਦਿੱਤੀ ਜਾਵੇਗੀ।

ਮੁੱਖ ਮੰਤਰੀ ਨੇ ਕੋਵਿਡ ਮਹਾਂਮਾਰੀ ਦੌਰਾਨ ਸੂਬੇ ਦੀ ਲੜਾਈ ਵਿੱਚ ਯੋਗਦਾਨ ਪਾਉਣ ਵਾਲਿਆਂ ਖਾਸ ਕਰਕੇ ਹੈਲਥਕੇਅਰ ਅਤੇ ਫਰੰਟਲਾਈਨ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹਨਾਂ ਵੱਲੋਂ ਨਿਭਾਏ ਵੱਡਮੁੱਲੇ ਯੋਗਦਾਨ ਸਦਕਾ ਸੂਬੇ ਦੇ ਲੋਕਾਂ ਨੂੰ ਲੌਕਡਾਊਨ ਦੌਰਾਨ ਵੀ ਅਸੁਵਿਧਾ ਨਹੀਂ ਹੋਈ। ਉਹਨਾਂ ਉਚੇਚੇ ਤੌਰ ’ਤੇ ਪੰਜਾਬ ਪੁਲਿਸ ਦਾ ਜ਼ਿਕਰ ਕੀਤਾ ਜਿਨਾਂ ਵੱਲੋਂ ਪਹਿਲੀ ਵਾਰ ਲੋੜਵੰਦਾਂ ਲਈ ਖਾਣੇ ਦਾ ਪ੍ਰਬੰਧ ਕੀਤਾ ਗਿਆ ਤਾਂ ਜੋ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਭੁੱਖਾ ਨਾ ਰਹੇ। ਉਹਨਾਂ ਡਾ.ਕੇ.ਕੇ.ਤਲਵਾੜ ਦੀ ਅਗਵਾਈ ਵਿੱਚ ਬਣੀ ਮਾਹਿਰਾਂ ਦੀ ਕਮੇਟੀ ਦੀ ਵੀ ਸ਼ਲਾਘਾ ਕੀਤੀ ਜਿਸ ਵਿੱਚ ਡਾ.ਰਾਜ ਬਹਾਦਰ ਤੇ ਡਾ. ਰਾਜੇਸ਼ ਸ਼ਾਮਲ ਸਨ। ਇਸ ਕਮੇਟੀ ਨੇ ਲੋਕਾਂ ਦੀ ਮੱਦਦ ਕਰਦਿਆਂ ਮਹਾਂਮਾਰੀ ਦੌਰਾਨ ਅਗਵਾਈ ਕੀਤੀ।

Migrants WorkersMigrants Workers

ਮੁੱਖ ਮੰਤਰੀ ਨੇ ਸੂਬੇ ਦੀ ਅਰਥਵਿਵਸਥਾ ਵਿੱਚ ਯੋਗਦਾਨ ਪਾਉਣ ਵਾਲੇ ਪਰਵਾਸੀ ਮਜ਼ਦੂਰਾਂ ਦੀ ਮੱਦਦ ਕਰਨ ਵਾਲਿਆਂ ਦਾ ਵੀ ਧੰਨਵਾਦ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਉਹਨਾਂ ਦੀ ਸਰਕਾਰ ਵੱਲੋਂ ਮਹਾਂਮਾਰੀ ਦੌਰਾਨ ਪਰਵਾਸੀ ਮਜ਼ਦੂਰਾ ਨੂੰ ਵਾਪਸ ਉਹਨਾਂ ਦੇ ਘਰ ਭੇਜਣ ਲਈ 500 ਰੇਲ ਗੱਡੀਆਂ ਦਾ ਪ੍ਰਬੰਧ ਕੀਤਾ। ਉਹਨਾਂ ਪੰਜਾਬ ਦੇ ਲੋਕਾਂ ਦਾ ਵੀ ਧੰਨਵਾਦ ਕੀਤਾ ਜਿਨਾਂ ਅਨੁਸ਼ਾਸਣ ਵਿੱਚ ਰਹਿ ਕੇ ਕੋਵਿਡ ਨੇਮਾਂ ਦੀ ਪਾਲਣਾ ਕੀਤੀ ਜਿਸ ਸਦਕਾ ਪੰਜਾਬ ਵਿੱਚ ਕੋਵਿਡ ਕੇਸਾਂ ਦੀ ਗਿਣਤੀ ਜੋ ਕਿਸੇ ਵੇਲੇ 3700 ਪ੍ਰਤੀ ਦਿਨ ਤੱਕ ਪੁੱਜ ਗਈ ਸੀ, 200 ਤੋਂ ਘੱਟ ਆਈ।

Captain Amarinder Singh Captain Amarinder Singh

ਕੈਪਟਨ ਅਮਰਿੰਦਰ ਸਿੰਘ ਨੇ ਸਾਰਿਆਂ ਨੂੰ ਅਪੀਲ ਕੀਤੀ ਕਿ ਹਾਲੇ ਕਿਸੇ ਨੇ ਢਿੱਲ ਨਹੀਂ ਕਰਨੀ ਅਤੇ ਉਸੇ ਭਾਵਨਾ ਨਾਲ ਲੜਾਈ ਲੜਨੀ ਹੈ ਅਤੇ ਮਾਸਕ ਪਹਿਨਣ ਤੇ ਸਮਾਜਿਕ ਵਿੱਥ ਬਣਾਏ ਜਾਣ ਦੇ ਨਿਯਮਾਂ ਦੀ ਪਾਲਣਾ ਕਰਨੀ ਹੈ। ਉਹਨਾਂ ਕਿਹਾ, ‘‘ਅਸੀਂ ਪੰਜਾਬ ਨੂੰ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣਾ ਹੈ।’’ ਉਹਨਾਂ ਕਿਹਾ ਕਿ ਉਦਯੋਗਾਂ ਵਿੱਚ ਹੁਣ ਸਥਿਤੀ ਆਮ ਵਰਗੀ ਹੋ ਰਹੀ ਹੈ ਜਿੱਥੇ ਲੌਕਡਾਊਨ ਦੌਰਾਨ ਮੁਕੰਮਲ ਬੰਦ ਹੋ ਗਿਆ ਸੀ।

Tableau of Punjab showcases the glory of 9th Sikh Guru, Sri Guru Tegh BahadurTableau of Punjab showcases the glory of 9th Sikh Guru

ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਜਲਿਆ ਵਾਲਾ ਬਾਗ ਦੇ ਦੁਖਾਂਤ ਦੇ ਸ਼ਹੀਦਾਂ ਸਣੇ ਆਜ਼ਾਦੀ ਸੰਘਰਸ਼ ਦੇ ਪਰਵਾਨਿਆਂ ਨੂੰ ਸਿਜਦਾ ਕੀਤਾ। ਉਹਨਾਂ ਮਹਾਨ ਗੁਰੂ ਸਾਹਿਬਾਨ ਨੂੰ ਵੀ ਚੇਤੇ ਕੀਤਾ ਜਿਨਾਂ ਦੇ ਪਾਵਨ ਪ੍ਰਕਾਸ਼ ਪੁਰਬ ਦਿਹਾੜੇ ਦੇ ਜਸ਼ਨ ਉਹਨਾਂ ਦੇ ਮੁੱਖ ਮੰਤਰੀ ਵਜੋਂ ਦੋਵੇਂ ਕਾਰਜਕਾਲਾਂ (ਪਹਿਲੇ ਤੇ ਹੁਣ) ਮੌਕੇ ਮਨਾਉਣ ਦਾ ਸੁਭਾਗ ਹਾਸਲ ਹੋਇਆ। ਉਹਨਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ ’ਤੇ ਧੂਮ-ਧਾਮ ਨਾਲ ਮਨਾਉਣ ਦੀਆਂ ਤਿਆਰੀਆਂ ਕੀਤੀਆਂ ਗਈਆਂ ਹਨ। ਉਹਨਾਂ ਕਿਹਾ ਕਿ ਅੱਜ ਰਾਜਪਥ ’ਤੇ ਗਣਤੰਤਰ ਦਿਵਸ ਦੀ ਪਰੇਡ ਮੌਕੇ ਪੰਜਾਬ ਸਰਕਾਰ ਦੀ ਝਾਕੀ ਇਸ ਇਤਿਹਾਸਕ ਪੁਰਬ ਨੂੰ ਹੀ ਸਮਰਪਿਤ ਹੈ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Weather Update: ਪੈ ਗਏ ਗੜ੍ਹੇ, ਭਾਰੀ ਮੀਂਹ ਨੇ ਮੌਸਮ ਕੀਤਾ ਠੰਢਾ, ਤੁਸੀਂ ਵੀ ਦੱਸੋ ਆਪਣੇ ਇਲਾਕੇ ਦਾ ਹਾਲ |

19 Apr 2024 4:31 PM

Barnala News: ਪੰਜਾਬ 'ਚ ਬਹੁਤ ਵੱਡਾ ਸਕੂਲੀ ਵੈਨ ਨਾਲ ਹਾਦਸਾ,14 ਜਵਾਕ ਹੋਏ ਜਖ਼ਮੀ, ਮਾਪੇ ਵੀ ਪਹੁੰਚ ਗਏ | LIVE

19 Apr 2024 4:12 PM

Chandigarh News: ਰੱਬਾ ਆਹ ਕਹਿਰ ਕਿਸੇ 'ਤੇ ਨਾਂਹ ਕਰੀਂ, ਸੁੱਤੇ ਪਰਿਵਾਰ ਤੇ ਡਿੱਗਿਆ ਲੈਂਟਰ, ਮਾਂ ਤਾਂ ਤੋੜ ਗਈ ਦਮ,

19 Apr 2024 3:52 PM

Ludhiana News: ਦਿਲ ਰੋ ਪੈਂਦਾ ਦਿਲਰੋਜ਼ ਦੇ ਮਾਪੇ ਦੇਖ ਕੇ..ਦਫ਼ਨ ਵਾਲੀ ਥਾਂ ਤੇ ਪਹੁੰਚ ਕੇ ਰੋ ਪਏ ਸਾਰੇ,ਤੁਸੀ ਵੀ....

19 Apr 2024 3:32 PM

Big Breaking: 'ਨਾ ਮਜੀਠੀਆ ਫੋਨ ਚੁਕਦੇ ਨਾ ਬਾਦਲ.. ਮੈਂ ਕਿਹੜਾ ਤਨਖਾਹ ਲੈਂਦਾ ਹਾਂ' ਤਲਬੀਰ ਗਿੱਲ ਨੇ ਫਿਰ ਦਿਖਾਏ....

19 Apr 2024 2:26 PM
Advertisement