
ਇਕ ਲੱਖ ਨੌਜਵਾਨਾਂ ਨੂੰ ਇਸ ਸਾਲ ਦਿਤੀ ਜਾਵੇਗੀ ਸਰਕਾਰੀ ਨੌਕਰੀ : ਚੰਨੀ
ਅੰਮਿ੍ਤਸਰ, 25 ਜਨਵਰੀ: (ਜਗਜੀਤ ਸਿੰਘ ਜੱਗਾ): ਮੁੱਖ ਮੰਤਰੀ ਪੰਜਾਬ ਵਲੋਂ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਇਸ ਸਾਲ ਦੌਰਾਨ ਇਕ ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਮੁਹੱਈਆ ਕਰਵਾਈ ਜਾਵੇਗੀ ਅਤੇ ਇਸੇ ਹੀ ਤਹਿਤ 20 ਹਜ਼ਾਰ ਅਸਾਮੀਆਂ ਪੁਰ ਕਰਨ ਲਈ ਇਸ਼ਤਿਹਾਰ ਜਾਰੀ ਕਰ ਦਿਤਾ ਗਿਆ ਹੈ | ਇਨਾਂ ਸ਼ਬਦਾ ਦਾ ਪ੍ਰਗਟਾਵਾ ਚਰਨਜੀਤ ਸਿੰਘ ਚੰਨੀ, ਤਕਨੀਕੀ ਸਿਖਿਆ ਅਤੇ ਉਦਯੋਗਿਕ ਸਿਖਲਾਈ, ਰੁਜ਼ਗਾਰ ਉਤਪਤੀ ਮੰਤਰੀ ਪੰਜਾਬ ਨੇ ਨਗਰ ਕੌਾਸਲ ਰਾਜਾਸਾਂਸੀ ਵਿਖੇ ਮੁੱਖ ਮੰਤਰੀ ਪੰਜਾਬ ਨਾਲ ਵਰਚੂਅਲ ਮੀਟਿੰਗ ਦੌਰਾਨ ਕੀਤਾ | ਮੁੱਖ ਮੰਤਰੀ ਪੰਜਾਬ ਵਲੋਂ ਅੱਜ ਕੌਮੀ ਬਾਲੜੀ ਦਿਵਸ ਅਤੇ ਰਾਜ ਪਧਰੀ ਮੈਗਾ ਰੁਜ਼ਗਾਰ ਮੇਲੇ ਦੌਰਾਨ ਵਰਚੂਅਲ ਮੀਟਿੰਗ ਕਰਦਿਆਂ ਕਿਹਾ ਕਿ ਲੜਕੀਆਂ ਨੂੰ ਵੱਧ ਤੋਂ ਵੱਧ ਸਿਖਿਆ ਪ੍ਰਦਾਨ ਕਰਵਾਉਣੀ ਚਾਹੀਦੀ ਹੈ | ਉਨਾਂ ਕਿਹਾ ਕਿ ਅੱਜ ਦੀਆਂ ਲੜਕੀਆਂ ਕਿਸੇ ਤੋਂ ਵੀ ਘੱਟ ਨਹੀਂ | ਇਸ ਮੌਕੇ ਸ੍ਰ ਚੰਨੀ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੀ ਸਰਕਾਰ ਦੇ 10 ਸਾਲ ਦੌਰਾਨ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਕੋਈ ਪ੍ਰਬੰਧ ਨਹੀਂ ਕੀਤਾ ਗਿਆ ਅਤੇ ਸਾਡੀ ਸਰਕਾਰ ਨੇ ਆਉਾਦੀਆਂ ਹੀ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਉਦੇਸ਼ ਨੂੰ ਅੱਗੇ ਵਧਾਇਆ ਅਤੇ 70 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ | ਇਸ ਤੋਂ ਇਲਾਵਾ 1.17 ਲੱਖ ਨੌਜਵਾਨਾਂ ਨੂੰ ਕਰਜ਼ਾ ਮੁਹਈਆ ਕਰਵਾ ਕੇ ਉਨ੍ਹਾਂ ਨੂੰ ਪੈਰਾਂ ਉਤੇ ਖੜਾ ਕੀਤਾ ਗਿਆ |
1sr News 3