
ਸਾਹਨੇਵਾਲ ਤੋਂ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਦੇ ਜਵਾਈ ਵਿਕਰਮ ਬਾਜਵਾ ਨੂੰ ਮੈਦਾਨ 'ਚ ਉਤਾਰਿਆ ਗਿਆ ਹੈ।
ਚੰਡੀਗੜ੍ਹ - ਪੰਜਾਬ ਵਿਧਾਨ ਸਭਾ ਚੋਣਾਂ ਲਈ ਹੁਣ ਕਾਂਗਰਸ ਦੇ ਸਿਰਫ਼ 8 ਉਮੀਦਵਾਰਾਂ ਦੀ ਟਿਕਟ ਨੂੰ ਲੈ ਕੇ ਪੇਚ ਫਸਿਆ ਹੋਇਆ ਹੈ। ਮੰਗਲਵਾਰ ਦੇਰ ਰਾਤ ਜਾਰੀ ਕੀਤੀ ਗਈ ਸੂਚੀ ਵਿਚ ਕਾਂਗਰਸ ਨੇ 23 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ। ਜਿਸ ਵਿਚ ਇਸ ਸਮੇਂ ਸਭ ਤੋਂ ਅਹਿਮ ਨਾਮ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੇ ਸਭ ਤੋਂ ਨਜ਼ਦੀਕੀ ਚਿਹਰੇ ਸਮਿਤ ਦਾ ਹੈ।
ਸਮਿਤ ਨੂੰ ਮੌਜੂਦਾ ਵਿਧਾਇਕ ਸੁਰਜੀਤ ਧੀਮਾਨ ਦੀ ਥਾਂ ਅਮਰਗੜ੍ਹ ਤੋਂ ਟਿਕਟ ਦਿੱਤੀ ਗਈ ਹੈ। ਇਸ ਦੇ ਨਾਲ ਹੀ ਸਾਹਨੇਵਾਲ ਤੋਂ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਦੇ ਜਵਾਈ ਵਿਕਰਮ ਬਾਜਵਾ ਨੂੰ ਮੈਦਾਨ 'ਚ ਉਤਾਰਿਆ ਗਿਆ ਹੈ। ਬੀਬੀ ਭੱਠਲ ਖ਼ੁਦ ਲਹਿਰਾਗਾਗਾ ਤੋਂ ਚੋਣ ਲੜ ਰਹੇ ਹਨ।
ਇਸ ਤੋਂ ਇਲਾਵਾ ਕਾਂਗਰਸ ਨੇ ਫਿਰੋਜ਼ਪੁਰ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੀ ਟਿਕਟ ਛੱਡ ਕੇ ਕਾਂਗਰਸ ਵਿਚ ਸ਼ਾਮਲ ਹੋਏ ਆਸ਼ੂ ਬੰਗੜ ਨੂੰ ਵੀ ਟਿਕਟ ਦਿੱਤੀ ਹੈ। ਫਿਰੋਜ਼ਪੁਰ ਦਿਹਾਤੀ ਤੋਂ ਸਤਿਕਾਰ ਕੌਰ ਦੀ ਟਿਕਟ ਕੱਟੀ ਗਈ ਹੈ।
ਇਸ ਤੋਂ ਇਲਾਵਾ ਕਾਂਗਰਸ ਨੇ ਕੁੱਲ 7 ਆਗੂਆਂ ਦੀ ਟਿਕਟ ਕੱਟੀ ਹੈ।