ਚੋਣਾਂ ਤੋਂ ਪਹਿਲਾਂ ਪੁਲਿਸ ਦੀ ਵੱਡੀ ਕਾਰਵਾਈ, ਤੂੜੀ ਦੀ ਭਰੀ ਟਰਾਲੀ 'ਚੋਂ ਬਰਾਮਦ ਕੀਤੀ ਸ਼ਰਾਬ 
Published : Jan 26, 2022, 6:11 pm IST
Updated : Jan 26, 2022, 6:11 pm IST
SHARE ARTICLE
Large-scale police operation before the election, liquor recovered from a trolley
Large-scale police operation before the election, liquor recovered from a trolley

ਐਕਸਾਈਜ਼ ਐਕਟ ਤਹਿਤ ਥਾਣਾ ਸਦਰ ਫ਼ਰੀਦਕੋਟ ਵਿਖੇ ਐਫ.ਆਈ.ਆਰ. ਕੀਤੀ ਦਰਜ

ਫ਼ਰੀਦਕੋਟ : ਸਥਾਨਕ ਪੁਲਿਸ ਨੂੰ ਉਸ ਵੇਲੇ ਅੱਜ ਵੱਡੀ ਕਾਮਯਾਬੀ ਹਾਸਲ ਹੋਈ ਹੈ ਜਦੋਂ ਉਨ੍ਹਾਂ ਵਲੋਂ ਅੱਜ ਸਵੇਰੇ ਇੱਕ ਤੂੜੀ ਦੀ ਭਰੀ ਟਰਾਲੀ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ। ਤਲਾਸ਼ੀ ਦੌਰਾਨ ਤੂੜੀ ਦੀ ਟਰਾਲੀ ਵਿਚੋਂ 150 ਬੋਤਲਾਂ ਸ਼ਰਾਬ ਦੀਆਂ ਬਰਾਮਦ ਕੀਤੀਆਂ ਗਈਆਂ ਹਨ। ਦੱਸ ਦੇਈਏ ਕਿ ਪੁਲਿਸ ਨੇ ਐਕਸਾਈਜ਼ ਵਿਭਾਗ ਨਾਲ ਸਾਂਝੇ ਤੌਰ 'ਤੇ ਇਸ ਮੁਹਿੰਮ ਨੂੰ ਅੰਜ਼ਾਮ ਦਿੱਤਾ।

Large-scale police operation before the election, liquor recovered from a trolleyLarge-scale police operation before the election, liquor recovered from a trolley

ਪੁਲਿਸ ਵਲੋਂ ਕਿਆਸ ਲਗਾਇਆ ਜਾ ਰਿਹਾ ਹੈ ਕਿ ਸੂਬੇ ਵਿਚ ਚੁਣਾਵੀ ਮੌਸਮ ਕਾਰਨ ਇੰਨੇ ਵੱਡੀ ਮਾਤਰਾ ਵਿਚ ਸ਼ਰਾਬ ਲਿਆਂਦੀ ਜਾ ਰਹੀ ਸੀ। ਫਿਲਹਾਲ ਪੁਲਿਸ ਨੇ ਟਰੈਕਟਰ ਚਾਲਕ ਨੂੰ ਮੌਕੇ 'ਤੇ ਕਾਬੂ ਕਰ ਲਿਆ ਹੈ ਅਤੇ ਉਸ ਦਾ ਰਿਮਾਂਡ ਹਾਸਲ ਕਰ ਕੇ ਪੁੱਛਗਿੱਛ ਕੀਤੀ ਜਾਵੇਗੀ।

Large-scale police operation before the election, liquor recovered from a trolleyLarge-scale police operation before the election, liquor recovered from a trolley

ਇਸ ਮੌਕੇ ਪੁਲਿਸ ਅਧਿਕਾਰੀ ਸੁਖਵਿੰਦਰ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਰੋਜ਼ਾਨਾ ਨਾਕੇ ਲਗਾਏ ਜਾ ਰਹੇ ਹਨ ਇਸ ਦੇ ਚਲਦਿਆਂ ਹੀ ਅੱਜ ਬੀੜ ਚਹਿਲ ਵਿਖੇ ਐਕਸਾਈਜ਼ ਵਿਭਾਗ ਨਾਲ ਸਾਂਝੇ ਤੌਰ 'ਤੇ ਲਗਾਏ ਨਾਕੇ ਦੌਰਾਨ ਇੱਕ ਆਸ਼ਾ ਟਰੈਕਟਰ ਅਤੇ ਟਰਾਲੀ ਨੂੰ ਰੋਕ ਕੇ ਤਲਾਸ਼ੀ ਲਈ ਗਈ ਜਿਸ ਵਿਚੋਂ 150 ਪੇਟੀ ਸ਼ਰਾਬ ਬਰਾਮਦ ਕੀਤੀ ਗਈ ਹੈ।

Large-scale police operation before the election, liquor recovered from a trolleyLarge-scale police operation before the election, liquor recovered from a trolley

ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਐਕਸਾਈਜ਼ ਐਕਟ ਤਹਿਤ 23 ਨੰਬਰ ਐਫ.ਆਈ.ਆਰ. ਥਾਣਾ ਸਦਰ ਫ਼ਰੀਦਕੋਟ ਵਿਖੇ ਦਰਜ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਫਿਲਹਾਲ ਇੱਕ ਵਿਅਕਤੀ ਵਿਰੁੱਧ ਹੀ ਮਾਮਲਾ ਦਰਜ ਕੀਤਾ ਗਿਆ ਹੈ ਪਰ ਜਾਂਚ ਦੌਰਾਨ ਜਿਸ ਦਾ ਵੀ ਨਾਮ ਸਾਹਮਣੇ ਆਵੇਗਾ ਉਸ ਨੂੰ ਨਾਮਜ਼ਦ ਕੀਤਾ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement