ਰਾਸ਼ਟਰੀ ਵੋਟਰ ਦਿਵਸ ਮੌਕੇ ਪੰਜਾਬ ਦੇ ਮੁੱਖ ਚੋਣ ਅਫ਼ਸਰ ਨੇ 
Published : Jan 26, 2022, 8:17 am IST
Updated : Jan 26, 2022, 8:17 am IST
SHARE ARTICLE
image
image

ਰਾਸ਼ਟਰੀ ਵੋਟਰ ਦਿਵਸ ਮੌਕੇ ਪੰਜਾਬ ਦੇ ਮੁੱਖ ਚੋਣ ਅਫ਼ਸਰ ਨੇ 

ਸੋਹਣਾ-ਮੋਹਣਾ ਤੇ ਪੰਜ ਹੋਰ ਨਵੇਂ ਵੋਟਰਾਂ ਨੂੰ  ਸੌਂਪੇ ਸ਼ਨਾਖ਼ਤੀ ਕਾਰਡ

ਚੰਡੀਗੜ੍ਹ, 25 ਜਨਵਰੀ (ਪ.ਪ.) : ਅੰਮਿ੍ਤਸਰ ਦੇ ਰਹਿਣ ਵਾਲੇ ਇਕੋ ਸਰੀਰ 'ਚ ਜੁੜੇ ਜੁੜਵਾਂ ਭਰਾ ਸੋਹਣ ਸਿੰਘ ਅਤੇ ਮੋਹਣ ਸਿੰਘ, ਜਿਨ੍ਹਾਂ ਨੂੰ  ਸੋਹਣਾ-ਮੋਹਣਾ ਵਜੋਂ ਜਾਣਿਆ ਜਾਂਦਾ ਹੈ, ਪਿਛਲੇ ਸਾਲ 18 ਸਾਲ ਦੇ ਹੋ ਗਏ ਹਨ, ਨੂੰ  ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਅੱਜ 12ਵੇਂ ਰਾਸ਼ਟਰੀ ਵੋਟਰ ਦਿਵਸ ਮੌਕੇ ਦੋ ਵਖ-ਵਖ ਵੋਟਰ ਫ਼ੋਟੋ ਸ਼ਨਾਖ਼ਤੀ ਕਾਰਡ (ਈਪੀਆਈਸੀ) ਸੌਂਪੇ | ਸੀਈਓ ਨੇ ਕਿਹਾ ਕਿ ਸੋਹਣਾ ਅਤੇ ਮੋਹਣਾ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਦੋਵੇਂ ਵਖਰੇ ਤੌਰ 'ਤੇ ਵੋਟ ਪਾ ਸਕਣ ਅਤੇ ਉਨ੍ਹਾਂ ਦੀ ਨਿੱਜਤਾ ਨੂੰ  ਯਕੀਨੀ ਬਣਾਇਆ ਜਾ ਸਕੇ | ਜ਼ਿਕਰਯੋਗ ਹੈ ਕਿ ਭਾਰਤੀ ਚੋਣ ਕਮਿਸ਼ਨ (ਈਸੀਆਈ) ਨੇ ਸੋਹਣਾ ਅਤੇ ਮੋਹਣਾ ਨੂੰ  ਵਖਰੇ ਵੋਟਰ ਮੰਨਦਿਆਂ ਦੋਵਾਂ ਨੂੰ  ਵਿਅਕਤੀਗਤ ਵੋਟਿੰਗ ਅਧਿਕਾਰ ਦੇਣ ਦਾ ਫ਼ੈਸਲਾ ਕੀਤਾ ਸੀ |
ਸੀ.ਈ.ਓ. ਨੇ ਇਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਮਗਸੀਪਾ) ਵਿਖੇ ਆਯੋਜਤ ਰਾਜ ਪਧਰੀ ਸਮਾਗਮ ਦੌਰਾਨ ਨਵੇਂ ਬਣੇ ਪੰਜ ਵੋਟਰਾਂ ਨੂੰ  ਈਪੀਆਈਸੀ ਕਾਰਡ ਸੰਕੇਤਕ ਰੂਪ ਵਿਚ ਸੌਂਪੇ, ਜਦਕਿ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ (ਡੀ.ਸੀ.-ਕਮ. -ਡੀ.ਈ.ਓ.), ਜੋ ਸਮਾਗਮ ਵਿਚ ਆਨਲਾਈਨ ਸ਼ਾਮਲ ਹੋਏ, ਨੇ ਜ਼ਿਲ੍ਹਾ ਪੱਧਰ 'ਤੇ ਨਵੇਂ ਬਣੇ ਵੋਟਰਾਂ ਨੂੰ  ਈਪੀਆਈਸੀ ਕਾਰਡ ਸੌਂਪੇ | ਇਸ ਮੌਕੇ ਮੁੱਖ ਚੋਣ ਕਮਿਸ਼ਨਰ (ਸੀ.ਈ.ਸੀ.) ਸ੍ਰੀ ਸੁਸ਼ੀਲ ਚੰਦਰਾ ਦਾ ਇਕ ਵੀਡੀਉ ਸੰਦੇਸ਼ ਵੀ ਚਲਾਇਆ ਗਿਆ |
ਇਸ ਦੌਰਾਨ, ਸੀ.ਈ.ਓ, ਵਧੀਕ ਸੀ.ਈ.ਓ. ਡੀ.ਪੀ.ਐਸ. ਖਰਬੰਦਾ, ਡੀ.ਈ.ਓਜ, ਅਧਿਕਾਰੀਆਂ ਅਤੇ ਹਾਜ਼ਰੀਨ ਨੇ ਲੋਕਤੰਤਰੀ ਚੋਣ ਭਾਗੀਦਾਰੀ ਨੂੰ  ਉਤਸ਼ਾਹਤ ਕਰਨ ਦਾ ਵੀ ਪ੍ਰਣ ਲਿਆ | ਇਸ ਸਾਲ ਦੇ ਰਾਸ਼ਟਰੀ ਵੋਟਰ ਦਿਵਸ ਦਾ ਥੀਮ ਹੈ - 'ਚੋਣਾਂ ਸਬੰਧੀ ਆਸਾਨ ਪਹੁੰਚ ਅਤੇ ਸ਼ਮੂਲੀਅਤ ਨੂੰ  ਯਕੀਨੀ ਬਣਾਉਣਾ' |
ਡਾ. ਰਾਜੂ ਨੇ 'ਨੋਅ ਯੂਅਰ ਕੈਂਡੀਡੇਟ' ਮੋਬਾਈਲ ਐਪਲੀਕੇਸ਼ਨ ਦਾ ਪੋਸਟਰ ਵੀ ਜਾਰੀ ਕੀਤਾ, ਜਿਸ ਦੀ ਵਰਤੋਂ ਕਰ ਕੇ ਵੋਟਰ ਕਿਸੇ ਵੀ ਉਮੀਦਵਾਰ ਦੇ ਵੇਰਵੇ ਅਤੇ ਅਪਰਾਧਕ ਪਿਛੋਕੜ ਬਾਰੇ ਜਾਣਕਾਰੀ ਲੈ ਸਕਦੇ ਹਨ | ਉਨ੍ਹਾਂ ਨੇ ਮੋਬਾਈਲ ਐਪ ਦਾ ਇਕ ਡੈਮੋ ਵੀਡੀਉ ਵੀ ਲਾਂਚ ਕੀਤਾ ਅਤੇ ਸੂਬੇ ਦੇ ਵੋਟਰਾਂ ਨੂੰ  ਐਪ ਡਾਊਨਲੋਡ ਕਰਨ ਦੀ ਅਪੀਲ ਕੀਤੀ |
ਉਨ੍ਹਾਂ ਕਿਹਾ ਕਿ ਪਾਰਦਰਸ਼ੀ ਚੋਣਾਂ ਨੂੰ  ਯਕੀਨੀ ਬਣਾਉਣ ਲਈ ਚੋਣ ਲੜ ਰਹੇ ਉਮੀਦਵਾਰਾਂ ਦੇ ਅਪਰਾਧਕ ਪਿਛੋਕੜਾਂ ਬਾਰੇ ਵਿਆਪਕ ਪ੍ਰਚਾਰ ਅਤੇ ਵੱਧ ਤੋਂ ਵੱਧ ਜਾਗਰੂਕਤਾ ਪ੍ਰਦਾਨ ਕਰਨ ਲਈ ਭਾਰਤੀ ਚੋਣ ਕਮਿਸ਼ਨ ਵਲੋਂ ਇਹ ਮੋਬਾਈਲ ਐਪ ਤਿਆਰ ਕੀਤੀ ਗਈ ਹੈ | ਉਨ੍ਹਾਂ ਦਸਿਆ ਕਿ ਇਸ ਐਪ ਨੂੰ  ਗੂਗਲ ਪਲੇਅ ਸਟੋਰ ਅਤੇ ਐਪਲ ਐਪ ਸਟੋਰ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ ਅਤੇ ਇਸ ਦਾ ਲਿੰਕ ਕਮਿਸ਼ਨ ਦੀ ਵੈੱਬਸਾਈਟ 'ਤੇ ਵੀ ਉਪਲਬਧ ਹੈ |
ਸਮਾਗਮ ਦੌਰਾਨ ਪਟਿਆਲਾ ਦੇ ਫਾਈਨ ਆਰਟਸ ਦੇ ਅਧਿਆਪਕ ਗੁਰਪ੍ਰੀਤ ਸਿੰਘ ਨੇ ਡੀਸੀ ਦਫ਼ਤਰ ਪਟਿਆਲਾ ਤੋਂ ਇਕ ਵਰਚੁਅਲ ਲਾਈਵ ਪੇਂਟਿੰਗ ਬਣਾਈ, ਜਦਕਿ ਮੋਗਾ ਦੇ ਥੀਏਟਰ ਕਲਾਕਾਰਾਂ (ਭੰਡਾਂ)- ਸੁਖਦੇਵ ਸਿੰਘ ਲੱਧੜ ਅਤੇ ਇੰਦਰ ਮਾਣੂੰਕੇ ਨੇ ਮੋਗਾ ਡੀਸੀ ਦਫ਼ਤਰ ਤੋਂ ਲਾਈਵ ਹੋ ਕੇ ਕਲਾਕਾਰੀ ਵਿਖਾਈ ਤਾਂ ਜੋ 20 ਫ਼ਰਵਰੀ, 2022 ਨੂੰ  ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਵੋਟਰਾਂ ਨੂੰ  ਅਪਣੀ ਵੋਟ ਦਾ ਇਸਤੇਮਾਲ ਕਰਨ ਲਈ ਜਾਗਰੂਕ ਅਤੇ ਉਤਸ਼ਾਹਤ ਕੀਤਾ ਜਾ ਸਕੇ | 
ਸੀਈਓ ਨੇ ਲਘੂ ਫ਼ਿਲਮ ਮੁਕਾਬਲੇ ਅਤੇ ਪੋਸਟਰ ਡਿਜ਼ਾਈਨ ਮੁਕਾਬਲੇ ਦੇ ਜੇਤੂਆਂ ਦਾ ਐਲਾਨ ਵੀ ਕੀਤਾ | ਜੇਤੂਆਂ ਨੂੰ  ਜ਼ਿਲ੍ਹਾ ਪੱਧਰ 'ਤੇ ਇਨਾਮ ਅਤੇ ਇਨਾਮੀ ਰਾਸ਼ੀ ਦਿਤੀ ਜਾਵੇਗੀ |

SHARE ARTICLE

ਏਜੰਸੀ

Advertisement

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM
Advertisement