ਗਣਤੰਤਰ ਦਿਵਸ: CM ਨੇ ਜਲੰਧਰ ਵਿਖੇ ਲਹਿਰਾਇਆ ਰਾਸ਼ਟਰੀ ਤਿਰੰਗਾ, ਦੁਆਬੇ ਨੂੰ ਕਿਹਾ ਸ਼ਹੀਦਾਂ ਦੀ ਧਰਤੀ
Published : Jan 26, 2022, 3:53 pm IST
Updated : Jan 26, 2022, 3:53 pm IST
SHARE ARTICLE
Punjab CM unfurling National tricolour on the occasion of the 73rd Republic Day
Punjab CM unfurling National tricolour on the occasion of the 73rd Republic Day

ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਵਲੋਂ ਦੇਸ਼ ਦਾ ਸੰਵਿਧਾਨ ਤਿਆਰ ਕਰਨ ਦੇ ਵੱਡਮੁੱਲੇ ਕਾਰਜ ਨੂੰ ਵੀ ਕੀਤਾ ਯਾਦ

 

ਜਲੰਧਰਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੁਆਬੇ ਨੂੰ ਸ਼ਹੀਦਾਂ ਦੀ ਧਰਤੀ ਦੱਸਦਿਆਂ ਬੁੱਧਵਾਰ ਨੂੰ ਕਿਹਾ ਕਿ ਇਹ ਇਲਾਕਾ ਗ਼ਦਰ ਅਤੇ ਬੱਬਰ ਲਹਿਰਾਂ ਦਾ ਕੇਂਦਰ ਰਿਹਾ ਹੈ, ਜਿਨ੍ਹਾਂ ਨੇ ਬ੍ਰਿਟਿਸ਼ ਸਾਮਰਾਜ ਵਿਰੁੱਧ ਆਜ਼ਾਦੀ ਦੀ ਲੜਾਈ ਦਾ ਮੁੱਢ ਬੰਨ੍ਹਿਆ ਸੀ। ਅੱਜ ਇੱਥੇ 73ਵੇਂ ਗਣਤੰਤਰ ਦਿਵਸ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਰਾਸ਼ਟਰੀ ਤਿਰੰਗਾ ਲਹਿਰਾਉਣ ਤੋਂ ਬਾਅਦ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਲੋਕਾਂ ਨੂੰ ਵਧਾਈਆਂ ਦਿੱਤੀਆਂ ।

Punjab CM unfurling National tricolour on the occasion of the 73rd Republic DayPunjab CM unfurling National tricolour on the occasion of the 73rd Republic Day

ਸੁਤੰਤਰਤਾ ਅੰਦੋਲਨ ਦੌਰਾਨ ਅਣਗਿਣਤ ਕੁਰਬਾਨੀਆਂ ਦੇਣ ਵਾਲੇ ਯੋਧੇ ਜਿਵੇਂ ਬਾਬਾ ਮਹਾਰਾਜ ਸਿੰਘ, ਬਾਬਾ ਰਾਮ ਸਿੰਘ, ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਂਗਰਾ, ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਬਹੁਤ ਸਾਰੇ ਕ੍ਰਾਂਤੀਕਾਰੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਚੰਨੀ ਨੇ ਕਿਹਾ, "ਇਨ੍ਹਾਂ ਆਜ਼ਾਦੀ ਘੁਲਾਟੀਆਂ ਨੇ ਅਨਪੜ੍ਹਤਾ, ਬੇਰੁਜ਼ਗਾਰੀ, ਸਮਾਜਿਕ, ਆਰਥਿਕ ਅਤੇ ਕਾਨੂੰਨੀ ਅਸਮਾਨਤਾਵਾਂ ਤੋਂ ਮੁਕਤ ਭਾਰਤ ਦੀ ਕਲਪਨਾ ਕੀਤੀ ਸੀ। ਮੈਂ ਜਲੰਧਰ ਦੀ ਪਵਿੱਤਰ ਧਰਤੀ ਤੋਂ ਦੇਸ਼ ਭਗਤੀ ਦੇ ਜਜ਼ਬੇ ਨਾਲ ਰੰਗੇ ਇਨ੍ਹਾਂ ਮਹਾਨ ਸਪੂਤਾਂ ਨੂੰ ਸ਼ਰਧਾ ਅਤੇ ਸੁਹਿਰਦਤਾ ਨਾਲ ਸਿਰ ਝੁਕਾਉਂਦਾ ਹਾਂ।" ਉਨ੍ਹਾਂ ਇਹ ਵੀ ਚਿਤਾਰਿਆ ਕਿ ਵਿਦੇਸ਼ੀ ਸਾਮਰਾਜ ਦੇ ਜੂਲੇ ਨੂੰ ਲਾਹੁਣ ਵਿੱਚ ਪੰਜਾਬੀਆਂ ਨੇ ਅਹਿਮ ਭੂਮਿਕਾ ਨਿਭਾਈ ਅਤੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ।

Punjab CM and OthersPunjab CM and Others

ਇਸੇ ਤਰ੍ਹਾਂ ਮੁੱਖ ਮੰਤਰੀ ਨੇ ਅਜ਼ਾਦੀ ਤੋਂ ਬਾਅਦ ਦੇਸ਼ ਦੇ ਸਰਵਪੱਖੀ ਵਿਕਾਸ ਵਿੱਚ ਪੰਜਾਬੀਆਂ ਖਾਸ ਕਰਕੇ ਮਿਹਨਤਕਸ਼ ਤੇ ਸਿਰੜੀ ਕਿਸਾਨਾਂ ਵੱਲੋਂ ਨਿਭਾਈ ਜਾ ਰਹੀ ਵਡਮੁੱਲੀ ਸੇਵਾ ਦਾ ਵੀ ਜਿ਼ਕਰ ਕੀਤਾ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਸਾਡੇ ਦੇਸ਼ ਨੂੰ ਅੱਗੇ ਵਧਾਉਣ ਤੇ ਆਤਮ ਨਿਰਭਰ ਬਣਾਉਣ ਵਿੱਚ ਪੰਜਾਬ ਨੇ ਰਾਸ਼ਟਰੀ ਅੰਨਭੰਡਾਰ ਵਿੱਚ 60 ਫੀਸਦੀ ਤੋਂ ਵੱਧ ਦਾ ਯੋਗਦਾਨ  ਪਾ ਕੇ ਮਹੱਤਵਪੂਰਨ ਭੂਮਿਕਾ ਅਦਾ ਕੀਤੀ ਹੈ।

Punjab CM and OthersPunjab CM and Others

ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਵੱਲੋਂ ਦੇਸ਼ ਦਾ ਸੰਵਿਧਾਨ ਤਿਆਰ ਕਰਨ ਵਿੱਚ ਪਾਏ ਲਾਸਾਨੀ ਯੋਗਦਾਨ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਵਰਗੇ ਬਹੁ-ਸਭਿਆਚਾਰਕ ਤੇ ਵਿਭਿੰਨਤਾ ਭਰਪੂਰ ਦੇਸ਼ ਲਈ ਸੰਵਿਧਾਨ ਘੜਨਾ ਬਹੁਤ ਵੱਡਾ ਤੇ ਗੁੰਝਲਦਾਰ ਕਾਰਜ ਸੀ ਪਰ ਬਾਬਾ ਸਾਹਿਬ ਦੀਆਂ ਅਣਥੱਕ ਕੋਸਿ਼ਸ਼ਾਂ ਨੇ ਇਸ ਵਿਸ਼ਾਲ ਕੰਮ ਨੂੰ ਬੜੀ ਅਡੋਲਤਾ ਨਾਲ ਨੇਪਰੇ ਚੜ੍ਹਾਇਆ। ਸੰਵਿਧਾਨ ਦਾ ਖਰੜਾ ਤਿਆਰ ਕਰਨ ਵਿੱਚ 2 ਸਾਲ, 11 ਮਹੀਨੇ ਅਤੇ 18 ਦਿਨ ਲੱਗੇ ਜੋ 26 ਨਵੰਬਰ 1949 ਨੂੰ ਸੰਵਿਧਾਨ ਸਭਾ ਦੇ ਪ੍ਰਧਾਨ ਡਾ. ਰਾਜੇਂਦਰ ਪ੍ਰਸਾਦ ਨੂੰ ਸੌਂਪਿਆ ਗਿਆ ਅਤੇ ਇਸ ਤਰ੍ਹਾਂ 26 ਜਨਵਰੀ 1950 ਨੂੰ ਦੇਸ਼ ਦੇ ਗਣਤੰਤਰ ਬਣਨ ਦਾ ਰਾਹ ਪੱਧਰਾ ਹੋ ਗਿਆ।    

Punjab CM Punjab CM

ਲੋਕਾਂ ਨੂੰ ਦੇਸ਼ ਦੇ ਵਿਕਾਸ ਦੇ ਨਿਰਵਿਘਨ ਸਫ਼ਰ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਾ ਛੱਡਣ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਸੂਬੇ ਵਿੱਚ ਭਾਈਚਾਰਕ ਸਾਂਝ ਅਤੇ ਸ਼ਾਂਤੀ ਨੂੰ ਹਰ ਕੀਮਤ `ਤੇ ਬਰਕਰਾਰ ਰੱਖਿਆ ਜਾਵੇਗਾ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਮਾਰਚ ਪਾਸਟ ਦੀ ਅਗਵਾਈ ਆਈ.ਪੀ.ਐਸ. ਜਸਰੂਪ ਕੌਰ ਬਾਠ, ਡੀ.ਐਸ.ਪੀ. ਸਤਬੀਰ ਸਿੰਘ ਨੇ ਕੀਤੀ ਅਤੇ ਇਸ ਵਿੱਚ ਇੰਡੋ ਤਿੱਬਤੀਅਨ ਬਾਰਡਰ ਪੁਲਿਸ (ਆਈ.ਟੀ.ਬੀ.ਪੀ.), ਕਮਿਸ਼ਨਰੇਟ ਪੁਲਿਸ (ਪੁਰਸ਼ ਅਤੇ ਮਹਿਲਾ), ਪੀ.ਆਰ.ਟੀ.ਸੀ. ਜਹਾਨ ਖੇਲਾਂ (3 ਟੁਕੜੀਆਂ), ਅਤੇ ਕਮਿਸ਼ਨਰੇਟ ਪੁਲਿਸ ਦੇ ਹੋਮ ਗਾਰਡ ਵਿੰਗ ਦੇ ਦਸਤਿਆਂ ਨੇ ਭਾਗ ਲਿਆ।

Punjab CM Punjab CM

ਮੁੱਖ ਮੰਤਰੀ ਨੇ ਸਮਾਜ ਦੇ ਹਿੱਤਾਂ ਲਈ ਨਿਰਸਵਾਰਥ ਸੇਵਾਵਾਂ ਨਿਭਾਉਣ ਵਾਲੇ ਵੱਖ-ਵੱਖ ਖੇਤਰਾਂ ਦੇ 135 ਵਿਅਕਤੀਆਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਅਤੇ ਮਾਰਚ ਪਾਸਟ ਕਰਨ ਵਾਲੇ ਦਸਤੇ ਦੇ ਮੈਂਬਰਾਂ ਨੂੰ ਵੀ ਯਾਦਗਾਰੀ ਚਿੰਨ੍ਹ(ਮੋਮੈਂਟੋ) ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ, ਸਾਬਕਾ ਮੰਤਰੀ ਮਹਿੰਦਰ ਸਿੰਘ ਕੇ.ਪੀ, ਵਿਧਾਇਕ ਸੁਸ਼ੀਲ ਕੁਮਾਰ ਰਿੰਕੂ, ਰਜਿੰਦਰ ਬੇਰੀ ਅਤੇ ਅਵਤਾਰ ਸਿੰਘ ਬਾਵਾ ਹੈਨਰੀ, ਡਿਪਟੀ ਕਮਿਸ਼ਨਰ ਘਣਸਿ਼ਆਮ ਥੋਰੀ, ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ, ਨਗਰ ਨਿਗਮ ਦੇ ਕਮਿਸ਼ਨਰ ਕਰਨੇਸ਼ ਸ਼ਰਮਾ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

"ਛੋਟੇ ਆ ਕੇ ਮਿਲ ਜਾ"wish of Bedridden Jagtar Singh Hawara's mother|Appeals for his parole to Govt|SGPC

02 Oct 2025 3:17 PM

Chandigarh News: clears last slum: About 500 hutments face bulldozers in Sector 38 | Slum Demolition

30 Sep 2025 3:18 PM

Chandigarh MC meeting Hungama News : councillors tear pages from meeting minutes | AAP Vs Congress

30 Sep 2025 3:18 PM

For Rajvir Jawanda's long life,Gursikh brother brought Parsaad offering from Amritsar Darbar Sahib

29 Sep 2025 3:22 PM

Nihang Singhs Hungama at Suba Singh Antim Ardas: Suba Singh ਦੀ Antim Ardas 'ਤੇ ਪਹੁੰਚ ਗਏ Nihang Singh

26 Sep 2025 3:26 PM
Advertisement