
ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਸ਼ਾਨਦਾਰ ਪ੍ਰੋਗਰਾਮਾਂ ਲਈ ਵਧਾਈ ਦਿੱਤੀ ਗਈ...
ਮੁਹਾਲੀ- ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕ ਜੈਨ ਵੱਲੋਂ ਜ਼ਿਲ੍ਹੇ ਵਿੱਚ ਗਣਤੰਤਰ ਦਿਵਸ ਸਮਾਗਮਾਂ ਵਿੱਚ ਭਾਗ ਲੈਣ ਵਾਲੇ ਜ਼ਿਲ੍ਹੇ ਦੇ ਸਕੂਲਾਂ ਵਿੱਚ 27 ਜਨਵਰੀ ਨੂੰ ਛੁੱਟੀ ਐਲਾਨੀ ਗਈ ਹੈ ।
ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰਤ ਦਿਵਸ ਸਮਾਗਮਾਂ ਵਿੱਚ ਜ਼ਿਲ੍ਹੇ ਦੇ ਵੱਖੋ ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਸ਼ਾਨਦਾਰ ਪ੍ਰੋਗਰਾਮਾਂ ਲਈ ਵਧਾਈ ਦਿੱਤੀ ਗਈ ।
ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹਾ ਪੱਧਰੀ 74ਵਾਂ ਗਣਤੰਤਰ ਦਿਵਸ ਸਮਾਗਮ ਅੱਜ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ, ਸਰਕਾਰੀ ਕਾਲਜ਼ ਫੇਜ਼-6 ਵਿਖੇ ਬਹੁਤ ਹੀ ਧੂਮ ਧਾਮ ਨਾਲ ਕਰਵਾਇਆ ਗਿਆ। ਇਸ ਦੌਰਾਨ ਸਕੂਲੀ ਵਿਦਿਆਰਥੀਆਂ ਵੱਲੋਂ ਵੱਖ-ਵੱਖ ਸ਼ਾਨਦਾਰ ਪੇਸ਼ਕਾਰੀਆਂ ਦਿੱਤੀਆਂ ਗਈਆਂ।