
ਨਵਜੋਤ ਸਿੱਧੂ ਦੀ ਰਿਹਾਈ ਦੀ ਚਰਚਾ ਉਸ ਸਮੇਂ ਸਾਹਮਣੇ ਆਈ ਜਦੋਂ ਉਹਨਾਂ ਦੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਤੋਂ ਰੂਟ ਮੈਪ ਸ਼ੇਅਰ ਕੀਤਾ ਗਿਆ।
ਪਟਿਆਲਾ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀ ਰਿਹਾਈ ਨੂੰ ਲੈ ਕੇ ਸਸਪੈਂਸ ਬਰਕਰਾਰ ਹੈ। ਹੁਣ ਉਹਨਾਂ ਦੀ ਪਤਨੀ ਡਾਕਟਰ ਨਵਜੋਤ ਕੌਰ ਸਿੱਧੂ ਨੇ ਗੁੱਸਾ ਜ਼ਾਹਰ ਕੀਤਾ ਹੈ। ਉਹਨਾਂ ਨੇ ਸੋਸ਼ਲ ਮੀਡੀਆ 'ਤੇ ਲਿਖਿਆ, “ਨਵਜੋਤ ਸਿੱਧੂ ਖੂੰਖਾਰ ਜਾਨਵਰ ਦੀ ਸ਼੍ਰੇਣੀ ਵਿਚ ਆਉਂਦੇ ਹਨ, ਇਸ ਲਈ ਸਰਕਾਰ ਨਹੀਂ ਚਾਹੁੰਦੀ ਕਿ ਉਹਨਾਂ ਨੂੰ 75ਵੀਂ ਆਜ਼ਾਦੀ ’ਤੇ ਰਾਹਤ ਮਿਲੇ। ਇਸ ਲਈ ਸਾਰਿਆਂ ਨੂੰ ਬੇਨਤੀ ਹੈ ਕਿ ਸਿੱਧੂ ਤੋਂ ਦੂਰ ਰਹੋ”।
ਇਹ ਵੀ ਪੜ੍ਹੋ: IBM Corp ਨੇ 3,900 ਲੋਕਾਂ ਨੂੰ ਨੌਕਰੀ ਤੋਂ ਕੱਢਿਆ, ਕੰਪਨੀ ਨੇ ਦੱਸਿਆ ਇਹ ਕਾਰਨ
ਸੂਤਰਾਂ ਮੁਤਾਬਕ ਸਿੱਧੂ ਸਮੇਤ ਹੋਰ ਕੈਦੀਆਂ ਦੀ ਰਿਹਾਈ ਲਈ ਕੈਬਨਿਟ ਮੀਟਿੰਗ ਹੋਣੀ ਸੀ ਪਰ ਇਹ ਮੀਟਿੰਗ ਨਹੀਂ ਹੋ ਸਕੀ। ਇਸ ਦੇ ਨਾਲ ਹੀ ਇਹ ਵੀ ਚਰਚਾ ਹੈ ਕਿ ਜੇਕਰ ਸਿੱਧੂ ਨੂੰ 1 ਸਾਲ ਦੀ ਸਜ਼ਾ ਹੋਈ ਹੈ ਤਾਂ ਉਸ ਦੀ ਵੱਧ ਤੋਂ ਵੱਧ 1 ਮਹੀਨੇ ਦੀ ਸਜ਼ਾ ਮੁਆਫ਼ ਹੋ ਸਕਦੀ ਹੈ ਪਰ ਹੁਣ ਉਹ ਇਸ ਦਾਇਰੇ ਵਿਚ ਨਹੀਂ ਆ ਰਹੇ।
— DR NAVJOT SIDHU (@DrDrnavjotsidhu) January 25, 2023
ਇਹ ਵੀ ਪੜ੍ਹੋ: ਬੱਲੇਬਾਜ਼ਾਂ ਦੀ ODI ਰੈਂਕਿੰਗ 'ਚ ਨੰਬਰ-6 'ਤੇ ਪਹੁੰਚੇ ਸ਼ੁਭਮਨ ਗਿੱਲ, ਵਿਰਾਟ ਕੋਹਲੀ ਤੇ ਰੋਹਿਤ ਸ਼ਰਮਾ ਨੂੰ ਵੀ ਪਛਾੜਿਆ
ਨਵਜੋਤ ਸਿੱਧੂ ਦੀ ਰਿਹਾਈ ਦੀ ਚਰਚਾ ਉਸ ਸਮੇਂ ਸਾਹਮਣੇ ਆਈ ਜਦੋਂ ਉਹਨਾਂ ਦੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਤੋਂ ਰੂਟ ਮੈਪ ਸ਼ੇਅਰ ਕੀਤਾ ਗਿਆ। ਜਿਸ 'ਚ ਕਿਹਾ ਗਿਆ ਸੀ ਕਿ ਸਿੱਧੂ ਪਟਿਆਲਾ ਸੈਂਟਰਲ ਜੇਲ ਤੋਂ ਰਿਹਾਅ ਹੋਣ ਮਗਰੋਂ ਕਿਹੜੀਆਂ ਥਾਵਾਂ 'ਤੇ ਰੁਕਣਗੇ, ਜਿੱਥੇ ਉਹਨਾਂ ਦਾ ਸਵਾਗਤ ਕੀਤਾ ਜਾ ਸਕਦਾ ਹੈ। ਉਹਨਾਂ ਦੇ ਸਮਰਥਕਾਂ ਨੂੰ ਵੀ ਉਥੇ ਇਕੱਠੇ ਹੋਣ ਦੀ ਅਪੀਲ ਕੀਤੀ ਗਈ। ਸਮਰਥਕਾਂ ਨੇ ਨਵਜੋਤ ਸਿੱਧੂ ਦੇ ਸਵਾਗਤ ਲਈ ਪਟਿਆਲਾ 'ਚ ਕਈ ਥਾਵਾਂ 'ਤੇ ਬੋਰਡ ਲਗਾਏ ਹੋਏ ਸਨ।
ਇਹ ਵੀ ਪੜ੍ਹੋ: ਹਿੰਡਨਬਰਗ ਰਿਸਰਚ ਰਿਪੋਰਟ ਤੋਂ ਬਾਅਦ ਅਡਾਨੀ ਗਰੁੱਪ ਦੀਆਂ ਕੰਪਨੀਆਂ ਦੇ ਸ਼ੇਅਰ 10% ਡਿੱਗੇ
ਇਸ ਗੱਲ ਦਾ ਪਤਾ ਲੱਗਦਿਆਂ ਹੀ ਪਟਿਆਲਾ ਨਗਰ ਨਿਗਮ ਨੇ ਇਹਨਾਂ ਬੋਰਡਾਂ ਨੂੰ ਹਟਾਉਣਾ ਸ਼ੁਰੂ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਜੇਕਰ ਨਵਜੋਤ ਸਿੱਧੂ ਨੂੰ ਅੱਜ ਰਿਹਾਅ ਨਾ ਕੀਤਾ ਗਿਆ ਤਾਂ ਉਹ ਅਪ੍ਰੈਲ 'ਚ ਬਾਹਰ ਆਉਣਗੇ। ਜ਼ਿਕਰਯੋਗ ਹੈ ਕਿ ਰੋਡ ਰੇਜ ਮਾਮਲੇ 'ਚ 19 ਮਈ ਨੂੰ ਸੁਪਰੀਮ ਕੋਰਟ ਨੇ ਸਿੱਧੂ ਨੂੰ ਇਕ ਸਾਲ ਦੀ ਸਜ਼ਾ ਸੁਣਾਈ ਸੀ। ਜਿਸ ਤੋਂ ਬਾਅਦ ਉਹਨਾਂ ਨੇ 20 ਮਈ ਨੂੰ ਆਤਮ ਸਮਰਪਣ ਕਰ ਦਿੱਤਾ ਸੀ। ਉਦੋਂ ਤੋਂ ਉਹ ਪਟਿਆਲਾ ਕੇਂਦਰੀ ਜੇਲ੍ਹ ਵਿਚ ਬੰਦ ਹਨ ਹਾਲਾਂਕਿ ਇਸ ਦੌਰਾਨ ਉਹਨਾਂ ਨੇ ਕੋਈ ਪੈਰੋਲ ਨਹੀਂ ਲਈ।