ਨਵਜੋਤ ਸਿੱਧੂ ਦੀ ਰਿਹਾਈ ਨਾ ਹੋਣ 'ਤੇ ਭੜਕਿਆ ਸਿੱਧੂ ਖੇਮਾ, ਕਿਹਾ- ਵਿਰੋਧੀਆਂ ਨੂੰ 'ਸਿੱਧੂ ਫੋਬੀਆ' 
Published : Jan 26, 2023, 1:44 pm IST
Updated : Jan 26, 2023, 6:54 pm IST
SHARE ARTICLE
Navjot Sidhu
Navjot Sidhu

ਇੱਥੇ ਹਰ ਰੋਜ਼ ਅਫ਼ਸਰ ਬਦਲੇ ਜਾ ਰਹੇ ਹਨ। ਜਿਸ ਕਾਰਨ ਅਧਿਕਾਰੀ ਤੇ ਲੋਕ ਬੇਚੈਨ ਹੋ ਗਏ ਹਨ।

 

ਪਟਿਆਲਾ: ਲੰਮੇ ਸਮੇਂ ਤੋਂ ਲਗਾਈਆਂ ਜਾ ਰਹੀਆਂ ਕਿਆਸਰਾਈਆਂ ਚੋਂ ਬਾਅਦ ਵੀ ਅੱਜ ਗਣਤੰਤਰ ਦਿਵਸ 'ਤੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਨਹੀਂ ਹੋਈ ਹਾਲਾਂਕਿ ਸਿੱਧੂ ਦੀ ਰਿਹਾਈ ਦੀਆਂ ਸਾਰੀਆਂ ਤਿਆਰੀਆਂ ਹੋ ਚੁੱਕੀਆਂ ਸਨ ਪਰ ਜਦੋਂ ਰਿਹਾਈ ਨਹੀਂ ਹੋਈ ਤਾਂ ਸਿੱਧੂ ਖੇਮੇ ਵਿਚ ਭਾਰੀ ਰੋਸ ਪਾਇਆ ਗਿਆ।

ਰਿਹਾਈ ਤੋਂ ਬਾਅਦ ਜਿਹੜੀ ਪ੍ਰੈਸ ਕਾਨਫਰੰਸ ਸਿੱਧੂ ਨੇ ਕਰਨੀ ਸੀ ਉਹ ਸਿੱਧੂ ਦੇ ਖੇਮੇ ਨੇ ਕੀਤੀ ਅਤੇ ਕੇਂਦਰ ਤੇ ਸੂਬਾ ਸਰਕਾਰਾਂ ਦੇ ਨਾਲ-ਨਾਲ ਕੁੱਝ ਕਾਂਗਰਸੀ ਆਗੂਆਂ 'ਤੇ ਵੀ ਨਿਸ਼ਾਨੇ ਸਾਧੇ। ਦੁਪਹਿਰ ਨੂੰ ਮਹਿੰਦਰ ਕੇਪੀ, ਸ਼ਮਸ਼ੇਰ ਦੂਲੋ, ਨਵਤੇਜ ਚੀਮਾ ਸਣੇ ਹੋਰ ਕਾਂਗਰਸੀ ਆਗੂਆਂ ਵੱਲੋਂ ਨਵਜੋਤ ਸਿੰਘ ਸਿੱਧੂ ਦੀ ਪਟਿਆਲਾ ਸਥਿਤ ਰਿਹਾਇਸ਼ ਤੋਂ ਪ੍ਰੈੱਸ ਕਾਨਫਰੰਸ ਕੀਤੀ ਗਈ ਜਿਸ ਦੌਰਾਨ ਆਗੂਆਂ ਨੇ ਕਿਹਾ ਕਿ ਇਨ੍ਹਾਂ ਸਿਰੋਂ ਅਜੇ 'ਸਿੱਧੂ ਫੋਬੀਆ' ਨਹੀਂ ਉਤਰਿਆ। ਇਸੇ ਕਾਰਨ ਅੱਜ ਉਨ੍ਹਾਂ ਨੂੰ ਜੇਲ੍ਹ ਤੋਂ ਰਿਹਾਅ ਨਹੀਂ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਜੇਲ੍ਹ 'ਚੋਂ ਰਿਹਾਅ ਹੋਣ ਵਾਲੇ ਪੰਜਾਬ ਦੀ ਪ੍ਰਸਤਾਵਿਤ ਸੂਚੀ ਵਿਚ ਨਵਜੋਤ ਸਿੰਘ ਸਿੱਧੂ ਸਣੇ 51 ਕੈਦੀਆਂ ਦੇ ਨਾਂ ਸਨ ਪਰ ਸਰਕਾਰ ਨੇ ਕਿਸੇ ਵੀ ਕੈਦੀ ਨੂੰ ਰਿਹਾਅ ਨਾ ਕਰ ਕੇ ਨਵਜੋਤ ਸਿੰਘ ਸਿੱਧੂ ਦੇ ਨਾਲ-ਨਾਲ ਬਾਕੀ 50 ਕੈਦੀਆਂ ਨਾਲ ਵੀ ਧੱਕਾ ਕੀਤਾ। ਸਰਕਾਰ ਨੇ ਨਵਜੋਤ ਸਿੱਧੂ ਨੂੰ ਰਿਹਾਅ ਨਾ ਕਰ ਕੇ ਡਰਪੋਕਤਾ ਦਿਖਾਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰਾਂ ਵੱਲੋਂ ਲਗਾਤਾਰ ਬਾਬਾ ਸਾਹਿਬ ਦੇ ਸੰਵਿਧਾਨ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਅੱਜ ਗਣਤੰਤਰ ਦਿਵਸ 'ਤੇ ਬਾਬਾ ਸਾਹਿਬ ਦੀ ਆਤਮਾ ਨੂੰ ਸੱਟ ਪਹੁੰਚਾਈ ਗਈ ਹੈ।

ਇਹਨਾਂ ਆਗੂਆਂ ਨੇ ਕਿਸੇ ਦਾ ਨਾਂ ਲਏ ਬਿਨਾ ਰਾਜਾ ਵੜਿੰਗ, ਕੈਪਟਨ ਅਮਰਿੰਦਰ ਤੇ ਹੋਰਨਾਂ ਕਾਂਗਰਸੀ ਆਗੂਆਂ 'ਤੇ ਵੀ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਕਈ ਲੋਕਾਂ ਨੂੰ ਅਹੁਦਾ ਤਾਂ ਮਿਲ ਗਿਆ ਪਰ ਉਨ੍ਹਾਂ ਕੋਲ ਕੋਈ ਤਜ਼ਰਬਾ ਨਹੀਂ ਹੈ। ਸਿੱਧੂ ਤੋਂ ਵਿਰੋਧੀ ਪਾਰਟੀਆਂ ਹੀ ਨਹੀਂ ਸਗੋਂ ਕਾਂਗਰਸ ਦੇ ਵੀ ਕਈ ਲੋਕ ਖੁਸ਼ ਨਹੀਂ ਹਨ। ਉਨ੍ਹਾਂ ਕਾਂਗਰਸੀਆਂ ਨੂੰ ਅਪੀਲ ਕੀਤੀ ਕਿ ਅਜਿਹੇ ਮੌਕੇ 'ਤੇ ਆਪਸੀ ਗਿਲ਼ੇ-ਸ਼ਿਕਵੇ ਪਾਸੇ ਰੱਖ ਕੇ ਹਮਦਰਦੀ ਨਾਲ ਨਵਜੋਤ ਸਿੱਧੂ ਦਾ ਸਾਥ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸਿੱਧੂ ਨੂੰ ਪਾਰਟੀ ਵਿਚ ਜੋ ਵੀ ਅਹੁਦਾ ਸੌਂਪਣਾ ਹੈ, ਉਹ ਹਾਈਕਮਾਨ ਦੀ ਮਰਜ਼ੀ ਹੈ। ਸ਼ਮਸ਼ੇਰ ਸਿੰਘ ਦੂਲੋ ਨੇ ਪੰਜਾਬ ਸਰਕਾਰ ਦੇ ਫ਼ੈਸਲੇ ਦੀ ਨਿਖੇਧੀ ਕੀਤੀ। ਉਨ੍ਹਾਂ ਨੇ ਕਿਹਾ ਕਿ ਇੱਥੇ ਹਰ ਰੋਜ਼ ਅਫ਼ਸਰ ਬਦਲੇ ਜਾ ਰਹੇ ਹਨ। ਜਿਸ ਕਾਰਨ ਅਧਿਕਾਰੀ ਤੇ ਲੋਕ ਬੇਚੈਨ ਹੋ ਗਏ ਹਨ।

SHARE ARTICLE

ਏਜੰਸੀ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement