
ਇਸ ਖ਼ਬਰ ਨਾਲ ਪੂਰੇ ਪਿੰਡ 'ਚ ਸੋਗ ਦੀ ਲਹਿਰ ਛਾ ਗਈ ਹੈ...
ਗੁਰਦਾਸਪੁਰ - ਕੈਨੇਡਾ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਗੁਰਦਾਸਪੁਰ ਦੇ ਪਿੰਡ ਭਰੋ ਹਾਰਨੀ ਦੇ ਨੌਜਵਾਨ ਦੀ ਵਿਦੇਸ਼ 'ਚ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਗੁਰਪ੍ਰਤਾਪ ਸਿੰਘ ਕੈਨੇਡਾ 'ਚ ਪੜ੍ਹਾਈ ਲਈ ਗਿਆ ਸੀ। ਪਿਛਲੇ 5 ਸਾਲਾਂ ਤੋਂ ਕੈਨੇਡਾ ਰਹਿੰਦਾ ਸੀ, ਹੁਣ ਅਚਾਨਕ ਇਸ ਨੌਜਵਾਨ ਦੀ ਮੌਤ ਦੀ ਸੂਚਨਾ ਆਈ ਹੈ। ਗੁਰਪ੍ਰਤਾਪ ਸਿੰਘ ਦੀ ਕੈਨੇਡਾ 'ਚ ਸ਼ੱਕੀ ਹਾਲਤ 'ਚ ਮੌਤ ਹੋ ਗਈ। ਇਸ ਖ਼ਬਰ ਨਾਲ ਪੂਰੇ ਪਿੰਡ 'ਚ ਸੋਗ ਦੀ ਲਹਿਰ ਛਾ ਗਈ ਹੈ।
ਇਹ ਖ਼ਬਰ ਵੀ ਪੜ੍ਹੋ: ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਬਾਰੇ ਹਾਈ ਕੋਰਟ ’ਚ ਹੁਣ ਹੋਵੇਗੀ ਅੰਤਮ ਬਹਿਸ
ਉਸ ਦੀ ਮੌਤ ਸਬੰਧੀ ਉਨ੍ਹਾਂ ਨੂੰ ਐੱਨਆਰਆਈ ਥਾਣਾ ਗੁਰਦਾਸਪੁਰ ਰਾਹੀਂ ਸੂਚਨਾ ਪ੍ਰਾਪਤ ਹੋਈ ਹੈ। ਮਾਪਿਆਂ ਨੇ ਦੱਸਿਆ ਕਿ ਉਨ੍ਹਾਂ ਪੁੱਤਰ ਗੁਰਪ੍ਰਤਾਪ ਸਿੰਘ ਕਦੇ-ਕਦੇ ਉਨ੍ਹਾਂ ਨਾਲ ਫੋਨ ਉੱਤੇ ਗੱਲ ਕਰਦਾ ਸੀ ਪਰ ਪਿਛਲੇ ਇੱਕ ਮਹੀਨੇ ਤੋਂ ਉਸ ਨੇ ਕਿਸੇ ਵੀ ਪਰਿਵਾਰਕ ਮੈਂਬਰ ਨਾਲ ਕੋਈ ਗੱਲ ਨਹੀਂ ਕੀਤੀ ਸੀ। ਅਮਰੀਕ ਸਿੰਘ ਨੇ ਦੱਸਿਆ ਕਿ ਹਾਲ ਦੀ ਘੜੀ ਗੁਰਪ੍ਰਤਾਪ ਸਿੰਘ ਦੀ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗਿਆ ਹੈ। ਪਰਿਵਾਰ ਨੇ ਗੁਰਪ੍ਰਤਾਪ ਸਿੰਘ ਦੀ ਲਾਸ਼ ਨੂੰ ਵਿਦੇਸ਼ ਤੋਂ ਪੰਜਾਬ ਲਿਆਉਣ ਲਈ ਵਿਦੇਸ਼ ਮੰਤਰਾਲੇ ਨੂੰ ਅਪੀਲ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ- ਸਰਵਾਈਕਲ ਦੇ ਦਰਦ ਤੋਂ ਰਾਹਤ ਪਾਉਣ ਲਈ ਕਰੋ ਘਰੇਲੂ ਨੁਸਖਿਆਂ ਦੀ ਵਰਤੋ