ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਗਣਤੰਤਰ ਦਿਵਸ ਮੌਕੇ ਪਟਿਆਲਾ ਵਿਖੇ ਲਹਿਰਾਇਆ ਤਿਰੰਗਾ
Published : Jan 26, 2024, 3:55 pm IST
Updated : Jan 26, 2024, 3:55 pm IST
SHARE ARTICLE
Governor Banwari Lal Purohit unfurled the tricolor at Patiala on the occasion of Republic Day
Governor Banwari Lal Purohit unfurled the tricolor at Patiala on the occasion of Republic Day

-ਪੰਜਾਬੀਆਂ ਨੂੰ ਨਸ਼ਿਆਂ ਤੇ ਭ੍ਰਿਸ਼ਟਾਚਾਰ ਵਿਰੁੱਧ ਲਾਮਬੰਦ ਹੋ ਕੇ ਸਰਕਾਰ ਦਾ ਸਾਥ ਦੇਣ ਦਾ ਸੱਦਾ

-ਮੈ, ਪੰਜਾਬੀਆਂ ਦੇ ਸਿਦਕ ਤੇ ਸਿਰੜ ਤੋਂ ਪ੍ਰਭਾਵਤ ਹਾਂ-ਬਨਵਾਰੀ ਲਾਲ ਪੁਰੋਹਿਤ

-ਰਾਜਪਾਲ ਨੇ ਪਟਿਆਲਾ ਸ਼ਹਿਰ ਦੀ ਵੀ ਕੀਤੀ ਖਾਸ ਪ੍ਰਸ਼ੰਸਾ

ਪਟਿਆਲਾ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਗਣਤੰਤਰ ਦਿਵਸ ਦੇ ਰਾਜ ਪੱਧਰੀ ਸਮਾਗਮ ਮੌਕੇ ਪਟਿਆਲਾ ਵਿਖੇ ਦੇਸ਼ ਦਾ ਕੌਮੀ ਤਿਰੰਗਾ ਝੰਡਾ ਲਹਿਰਾਇਆ। ਇਸ ਮੌਕੇ ਉਨ੍ਹਾਂ ਨੇ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਯੋਗਦਾਨ ਪਾਉਣ ਵਾਲੇ ਸ਼ਹੀਦਾਂ ਤੇ ਮਹਾਨ ਸੁਤੰਤਰਤਾ ਸੰਗਰਾਮੀਆਂ ਨੂੰ ਨਮਨ ਕਰਦਿਆਂ ਪੰਜਾਬੀਆਂ ਨੂੰ ਨਸ਼ਿਆਂ ਤੇ ਭ੍ਰਿਸ਼ਟਾਚਾਰ ਵਿਰੁੱਧ ਲਾਮਬੰਦ ਹੁੰਦਿਆਂ ਸੂਬਾ ਸਰਕਾਰ ਦਾ ਸਾਥ ਦੇਣ ਦਾ ਸੱਦਾ ਦਿੱਤਾ ਹੈ।

ਬਨਵਾਰੀ ਲਾਲ ਪੁਰੋਹਿਤ ਨੇ ਇੱਥੇ ਰਾਜਾ ਭਲਿੰਦਰਾ ਸਿੰਘ ਖੇਡ ਸਟੇਡੀਅਮ, ਪੋਲੋ ਗਰਾਊਂਡ ਵਿਖੇ ਕੌਮੀ ਤਿਰੰਗਾ ਝੰਡਾ ਲਹਿਰਾਉਣ ਤੋਂ ਬਾਅਦ ਸ਼ਾਨਦਾਰ ਪਰੇਡ ਦਾ ਜਾਇਜ਼ਾ ਲਿਆ ਅਤੇ ਬਾਅਦ ਵਿੱਚ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਸੂਬਾ ਨਿਵਾਸੀਆਂ ਦੇ ਨਾਮ ਆਪਣੇ ਸੰਦੇਸ਼ ਵਿੱਚ ਪੰਜਾਬ ਦੇ ਰਾਜਪਾਲ ਨੇ ਗਣਤੰਤਰ ਦਿਵਸ ਦੀ ਹਾਰਦਿਕ ਵਧਾਈ ਦਿੰਦਿਆਂ ਇਸ ਦਿਨ ਨੂੰ ਆਪਣੇ ਰਾਸ਼ਟਰ ਤੇ ਆਪਣੀ ਪ੍ਰਭੁਤਾ ਦਾ ਜਸ਼ਨ ਮਨਾਉਣ ਤੇ ਸਨਮਾਨ ਕਰਨ ਦਾ ਦਿਨ ਕਰਾਰ ਦਿੱਤਾ।

ਇਸ ਤੋਂ ਪਹਿਲਾਂ ਰਾਜਪਾਲ ਨੇ ਪਟਿਆਲਾ ਰਾਜ ਬਲ ਅਤੇ ਬਲੈਕ ਐਲੀਫੈਂਟ ਜੰਗੀ ਯਾਦਗਾਰ ਸਮਾਰਕ ਉਤੇ ਵੀ ਜਾ ਕੇ ਭਾਰਤੀ ਫੌਜ ਦੇ ਜੰਗੀ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ, ਡੀ.ਜੀ.ਪੀ.  ਗੌਰਵ ਯਾਦਵ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਤੇ ਐਸ.ਐਸ.ਪੀ. ਵਰੁਣ ਸ਼ਰਮਾ ਵੀ ਮੌਜੂਦ ਸਨ।

ਬਨਵਾਰੀ ਲਾਲ ਪੁਰੋਹਿਤ ਨੇ ਮਹਾਨ ਦੇਸ਼ ਭਗਤ ਯੋਧਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਲੱਖਾਂ ਆਜ਼ਾਦੀ ਪਰਵਾਨਿਆਂ ਦੀਆਂ ਭਾਰੀ ਕੁਰਬਾਨੀਆਂ ਸਦਕਾ ਸਾਨੂੰ ਆਜ਼ਾਦੀ ਮਿਲੀ ਤੇ ਇਸ ਗਣਤੰਤਰ ਦਾ ਨਿਰਮਾਣ ਹੋਇਆ। ਉਨ੍ਹਾਂ ਨੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਸਮੇਤ ਬੀ.ਐਨ. ਰਾਓ ਦਾ ਵਿਸ਼ੇਸ਼ ਜਿਕਰ ਕੀਤਾ ਤੇ ਸੰਵਿਧਾਨ ਸਭਾ ਦੇ ਸਾਰੇ ਮੈਂਬਰਾਂ ਨੂੰ ਵੀ ਆਪਣੀ ਸ਼ਰਧਾ ਭੇਟ ਕਰਦਿਆਂ ਕਿਹਾ ਕਿ ਸਾਨੂੰ ਅੱਜ ਦੇ ਦਿਨ ਇਨ੍ਹਾਂ ਮਹਾਨ ਸ਼ਖ਼ਸੀਅਤਾਂ ਵੱਲੋਂ ਵਿਖਾਏ ਰਾਹ 'ਤੇ ਤੁਰਨ ਦਾ ਪ੍ਰਣ ਕਰਨਾ ਚਾਹੀਦਾ ਹੈ।

ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬੀਆਂ ਨੂੰ ਸੱਦਾ ਦਿੱਤਾ ਕਿ ਜਿਵੇਂ ਉਨ੍ਹਾਂ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਵਿੱਚ ਯੋਗਦਾਨ ਪਾਇਆ, ਉਸੇ ਤਰ੍ਹਾਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਸਰਕਾਰ ਦਾ ਸਾਥ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਦੀ ਅਲਾਮਤ ਸਾਡੇ ਸਮਾਜ ਨੂੰ ਖੋਖਲਾ ਕਰ ਰਹੀ ਹੈ, ਇਸ ਲਈ ਉਨ੍ਹਾਂ ਨੇ ਖ਼ੁਦ ਉਚ ਅਧਿਕਾਰੀਆਂ ਨੂੰ ਪੱਤਰ ਲਿਖਕੇ ਸਵੱਛ, ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦਾ ਸੰਕਲਪ ਲੈਣ 'ਤੇ ਜ਼ੋਰ ਦਿੱਤਾ ਹੈ।

ਪੰਜਾਬ ਨੂੰ ਨਸ਼ਿਆਂ ਸਮੇਤ ਸਰਹੱਦ ਪਾਰੋਂ ਦਰਪੇਸ਼ ਕਈ ਚੁਣੌਤੀਆਂ ਦਾ ਜ਼ਿਕਰ ਕਰਦਿਆਂ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬੀਆਂ ਨੂੰ ਸੱਦਾ ਦਿੱਤਾ ਕਿ ਉਹ ਸਾਡੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਲਾਮਬੰਦ ਹੋਕੇ ਨਸ਼ਿਆਂ ਵਿਰੁੱਧ ਵਿੱਢੀ ਲੜਾਈ 'ਚ ਸੂਬਾ ਸਰਕਾਰ ਦਾ ਸਾਥ ਦੇਣ। ਰਾਜਪਾਲ ਨੇ ਕਿਹਾ ਕਿ ਉਹ ਪੰਜਾਬੀਆਂ ਦੇ ਸਿਦਕ ਤੇ ਸਿਰੜ ਦੇ ਕਾਇਲ ਹਨ, ਕਿਉਂਕਿ ਪੰਜਾਬੀ ਇੱਕ ਵਾਰ ਜੇ ਕੁਝ ਕਰਨ ਦੀ ਠਾਣ ਲੈਂਦੇ ਹਨ ਤਾਂ ਉਸਨੂੰ ਪੂਰਾ ਕਰਕੇ ਦਮ ਲੈਂਦੇ ਹਨ।

ਬਨਵਾਰੀ ਲਾਲ ਪੁਰੋਹਿਤ ਨੇ 'ਪੱਗੜੀ ਸੰਭਾਲ ਜੱਟਾ ਪੱਗੜੀ ਸੰਭਾਲ ਓਏ' ਦਾ ਜ਼ਿਕਰ ਕਰਦਿਆਂ ਸੱਦਾ ਦਿੱਤਾ ਕਿ ਸੂਬਾ ਨਿਵਾਸੀ ਪੰਜਾਬ ਦੀ ਉਨਤੀ, ਵਿਕਾਸ ਤੇ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣ। ਪਟਿਆਲਾ ਸ਼ਹਿਰ ਦੀ ਵਿਸ਼ੇਸ਼ ਪ੍ਰਸ਼ੰਸਾ ਕਰਦਿਆਂ ਰਾਜਪਾਲ ਨੇ ਦੇਸ਼ ਦੀ ਆਜ਼ਾਦੀ ਤੋਂ ਲੈਕੇ ਇਸ ਦੇ ਅਖੰਡ ਭਾਰਤ ਦਾ ਹਿੱਸਾ ਬਣੇ ਰਹਿਣ ਸਮੇਤ ਪੈਪਸੂ ਦੇ ਗਠਨ ਸਮੇਂ ਸਰਦਾਰ ਵੱਲਭ ਭਾਈ ਪਟੇਲ ਦੇ ਇਨ੍ਹਾਂ ਸ਼ਬਦਾਂ ਕਿ 'ਜੇਕਰ ਉਨ੍ਹਾਂ ਨੂੰ ਦੁਬਾਰਾ ਜਨਮ ਲੈਣ ਦਾ ਮੌਕਾ ਮਿਲੇ ਤਾਂ ਉਹ ਇੱਥੇ ਹੀ ਜਨਮ ਲੈਣਾ ਚਾਹੁਣਗੇ', ਦਾ ਵੀ ਵਿਸ਼ੇਸ਼ ਜਿਕਰ ਕੀਤਾ। ਉਨ੍ਹਾਂ ਨੇ 'ਸ਼ਹਿਰਾਂ ਵਿੱਚੋਂ ਸ਼ਹਿਰ ਸੁਣੀਂਦਾ ਪਟਿਆਲਾ' ਆਖਦਿਆਂ ਪਿਛਲੇ ਸਾਲ ਆਏ ਹੜ੍ਹਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਕੀਤੇ ਯਤਨਾਂ ਤੇ ਲੋਕਾਂ ਵੱਲੋਂ ਦਿਖਾਏ ਹੌਂਸਲੇ ਦੀ ਵੀ ਵਿਸ਼ੇਸ਼ ਪ੍ਰਸ਼ੰਸਾ ਕੀਤੀ।

ਪੰਜਾਬ ਦੇ ਰਾਜਪਾਲ ਨੇ ਕਿਹਾ ਕਿ ਭਾਰਤ ਦੇ ਸੰਵਿਧਾਨ ਨੇ ਦੇਸ਼ ਦੇ ਸਾਰੇ ਨਾਗਰਿਕਾਂ ਨੂੰ ਰਾਸ਼ਟਰ ਦੇ ਵਿਕਾਸ ਲਈ ਯੋਗਦਾਨ ਪਾਉਣ ਵਾਸਤੇ ਸਮਾਨ ਅਧਿਕਾਰ ਦਿੱਤੇ ਹਨ ਪਰੰਤੂ ਅਧਿਕਾਰ ਤੇ ਕਰਤੱਵ ਇੱਕ ਹੀ ਸਿੱਕੇ ਦੇ ਦੋ ਪਹਿਲੂ ਹਨ, ਇਸ ਲਈ ਸਾਨੂੰ ਅਧਿਕਾਰਾਂ ਦੇ ਨਾਲ-ਨਾਲ ਮੌਲਿਕ ਕਰਤੱਵਾਂ ਦਾ ਵੀ ਪਾਲਣ ਕਰਨਾ ਚਾਹੀਦਾ ਹੈ। ਉਨ੍ਹਾਂ ਦੇਸ਼ ਦੀ ਤਰੱਕੀ ਲਈ ਹਰੇਕ ਨਾਗਰਿਕ ਨੂੰ ਆਪਣਾ ਯੋਗਦਾਨ ਪਾਉਣ ਤੇ ਨੈਤਿਕ ਕਦਰਾਂ ਕੀਮਤਾਂ ਦੀ ਪਾਲਣਾ 'ਤੇ ਵੀ ਜ਼ੋਰ ਦਿੱਤਾ।

ਇਸ ਮੌਕੇ ਰਾਜਪਾਲ ਨੇ ਆਜ਼ਾਦੀ ਘੁਲਾਟੀਏ ਸ. ਅਵਤਾਰ ਸਿੰਘ ਸਮੇਤ ਫਰੀਡਮ ਫਾਈਟਰਜ਼ ਉਤਰਾਧਿਕਾਰੀ ਐਸੋਸੀਏਸ਼ਨ 234 ਤੇ 196 ਦੇ ਨੁਮਾਇੰਦਿਆਂ ਤੇ ਪਰਿਵਾਰਾਂ ਸਮੇਤ ਜੰਗੀ ਸ਼ਹੀਦਾਂ ਦੀਆਂ ਵੀਰ ਨਾਰੀਆਂ ਦਾ ਵਿਸ਼ੇਸ ਤੌਰ 'ਤੇ ਸਨਮਾਨ ਕੀਤਾ। ਉਨ੍ਹਾਂ ਨੇ ਪਦਮ ਸ੍ਰੀ ਪੁਰਸਕਾਰ ਨਾਲ ਸਨਮਾਨਤ ਉਘੇ ਰੰਗਕਰਮੀ ਸ੍ਰੀ ਪ੍ਰਾਣ ਸੱਭਰਵਾਲ ਸਮੇਤ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾਂ ਦਾ ਵੀ ਸਨਮਾਨ ਕੀਤਾ। ਇਸ ਮੌਕੇ ਵਾਣੀ ਸਕੂਲ, ਪਟਿਆਲਾ ਸਕੂਲ ਫਾਰ ਦੀ ਡੈਫ਼ ਸੈਫਦੀਪੁਰ ਤੇ ਪਟਿਆਲਾ ਐਸੋਸੀਏਸ਼ਨ ਆਫ਼ ਡੈਫ ਦੇ ਵਿਦਿਆਰਥੀਆਂ ਨੇ ਗੁਬਾਰੇ ਛੱਡੇ ਤੇ ਰਾਸ਼ਟਰ ਗਾਨ ਸੰਕੇਤ ਭਾਸ਼ਾ 'ਚ ਗਾਇਆ।

 

SHARE ARTICLE

ਏਜੰਸੀ

Advertisement

ਜੰਗ ਨੂੰ ਲੈ ਕੇ Fake news ਫ਼ੈਲਾਉਣ ਵਾਲਿਆਂ ਦੀ ਨਹੀਂ ਖ਼ੈਰ,Ludhiana Police Arrested 2 youth|Operation Sindoor

10 May 2025 5:20 PM

"Pakistan ਜਿੰਨੇ ਮਰਜ਼ੀ ਬੰਬ ਵਰਸਾ ਲਵੇ, ਅਸੀਂ ਭੱਜਣ ਵਾਲੇ ਨਹੀਂ"| Chandigarh Volunteers To Aid In Assistance

10 May 2025 5:18 PM

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM
Advertisement