
ਪਟਿਆਲਾ ਦੇ ਏਪੀਆਰਓ ਹਰਦੀਪ ਸਿੰਘ ਹੁਰਾਂ ਵੱਲੋਂ ਮੀਡੀਆ ਨੂੰ ਦਿੱਤੀ ਗਈ।
ਪਟਿਆਲਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਲੋਂ ਅੱਜ ਪਟਿਆਲਾ ਦੇ ਪੋਲੋ ਗਰਾਊਂਡ ਵਿਖੇ 76ਵੇਂ ਗਣਤੰਤਰ ਦਿਵਸ ਮੌਕੇ ਸਮਾਗਮ ਦੌਰਾਨ ਕੌਮੀ ਤਿਰੰਗਾ ਲਹਿਰਾਉਣ ਤੋਂ ਬਾਅਦ 27 ਜਨਵਰੀ ਦੀ ਛੁੱਟੀ ਬਾਰੇ ਐਲਾਨ ਕੀਤਾ।ਉਨ੍ਹਾਂ ਨੇ ਕਿਹਾ ਕਿ ਗਣਤੰਤਰ ਦਿਵਸ ਸਮਾਗਮਾਂ ਵਿੱਚ ਹਿੱਸਾ ਲੈਣ ਵਾਲੇ ਵਿਦਿਅਕ ਅਦਾਰਿਆਂ (ਸਕੂਲਾਂ ਤੇ ਕਾਲਜਾਂ) ਨੂੰ ਮਿਤੀ 27 ਜਨਵਰੀ ਸੋਮਵਾਰ ਨੂੰ ਛੁੱਟੀ ਕੀਤੀ ਜਾਂਦੀ ਹੈ। ਇਹ ਜਾਣਕਾਰੀ ਪਟਿਆਲਾ ਦੇ ਏਪੀਆਰਓ ਹਰਦੀਪ ਸਿੰਘ ਹੁਰਾਂ ਵੱਲੋਂ ਮੀਡੀਆ ਨੂੰ ਦਿੱਤੀ ਗਈ।