
ਮਹਿਫੂਜ਼ ਉਰਫ਼ ਵਿਸ਼ਾਲ ਖਾਨ ਕੋਲੋਂ 32 ਬੋਰ ਦਾ ਪਿਸਤੌਲ ਅਤੇ 5 ਕਾਰਤੂਸ ਹੋਏ ਬਰਾਮਦ
ਮੋਹਾਲੀ: ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਹਥਿਆਰ ਅਤੇ ਹੋਰ ਸਮਗਰੀ ਮੁਹੱਈਆ ਕਰਵਾਉਣ ਵਾਲੇ ਚਰਚਿਤ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ। ਇਕ ਹਿਸਟਰੀ ਸ਼ੂਟਰ ਹੈ, ਉਸ ਦੇ ਖ਼ਿਲਾਫ਼ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਕਈ ਕੇਸ ਦਰਜ ਹਨ। ਉਹ ਮੁਹਾਲੀ ਪੁਲਿਸ ਨੂੰ ਲੋੜੀਂਦਾ ਸੀ। ਵਿਸ਼ਾਲ ਨੇ ਪਿਛਲੇ ਸਾਲ ਸਤੰਬਰ ਵਿਚ ਡੇਰਾਬਸੀ ਵਿਚ ਇਕ ਆਈਲੈਟਸ ਸੈਂਟਰ ਵਿਚ ਗੋਲ਼ਾਬਾਰੀ ਕੀਤੀ ਸੀ। ਵਿਸ਼ਾਲ ਖ਼ਾਨ ਅਤੇ ਮਨਜੀਤ ਉਰਫ਼ ਗੁਰੀ ਉਕਤ ਘਟਨਾ ਦੇ ਮਾਸਟਰ ਮਾਈਡ ਸਨ ਅਤੇ ਉਦੋਂ ਤੋਂ ਹੀ ਵਿਸ਼ਾਲ ਖਾਨ ਫ਼ਰਾਰ ਸੀ। 19 ਸਤੰਬਰ, 2024 ਨੂੰ, ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਮਾਲਕ ਤੋਂ ਫਿਰੌਤੀ ਦੀ ਮੰਗ ਕਰਨ ਲਈ ਡੇਰਾਬੱਸੀ 'ਚ ਆਈਲੈਟਸ ਸੈਂਟਰ ਦੇ ਬਾਹਰ ਦਿਨ- ਦਿਹਾੜੇ ਗੋਲੀਆਂ ਚਲਾ ਦਿੱਤੀਆਂ ਸਨ।
ਇਸ ਮਾਮਲੇ 'ਚ ਪੁਲਿਸ ਨੇ ਜਗਦੀਪ ਜੱਗਾ, ਮੋਹਿਤ ਕੁਮਾਰ ਉਰਫ਼ ਬੰਟੀ, ਅਨਮੋਲ, ਗੁਰਕੀਰਤ ਸਿੰਘ ਬੇਦੀ, ਨਿਸ਼ਾਂਤ ਕੁਮਾਰ ਉਰਫ਼ ਨਿੱਕੂ ਰਾਣਾ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਹੈ। ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਸ ਨੇ ਗੈਂਗਸਟਰ ਜੋਗਿੰਦਰ ਉਰਫ਼ ਜੋਗਾ ਹਰਿਆਣਾ ਤੋਂ ਹਥਿਆਰਾਂ ਦੀ ਖੇਪ ਇਕੱਠੀ ਕੀਤੀ ਸੀ। ਏ.ਜੀ.ਟੀ.ਐੱਫ਼ ਦੇ ਏਡੀਜੀਪੀ ਪ੍ਰਮੋਦ ਬਾਨ ਨੇ ਦੱਸਿਆ ਕਿ ਡੇਰਾਬਸੀ 'ਚ ਵਿਸ਼ਾਲ ਖਾਨ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ।
ਟੀਮ ਨੇ ਮੁਲਜ਼ਮ ਨੂੰ ਪੰਜਾਬ- ਹਰਿਆਣਾ ਸਰਹੱਦ ਬਰਵਾਲਾ ਨੇੜਿਓਂ ਪਿਸਤੌਲ ਸਮੇਤ ਕਾਬੂ ਕੀਤਾ ਹੈ। ਉਸ ਦੀ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਉਹ 2023 ਤੋਂ ਵਿਦੇਸ਼ੀ ਗੈਂਗਸਟਰ ਗੋਲਡੀ ਬਰਾੜ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਿਹਾ ਸੀ।
ਗ੍ਰਿਫ਼ਤਾਰ ਗੈਂਗਸਟਰ ਦੀ ਪਛਾਣ ਰ ਮਹਿਫ਼ੂਜ਼ ਉਰਫ਼ ਵਿਸ਼ਾਲ ਖ਼ਾਨ ਵਜੋਂ ਹੋਈ ਹੈ, ਜੋ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਅਤੇ ਗੋਲਡੀ ਬਰਾੜ ਦਾ ਖ਼ਾਸ ਸਰਗਨਾ ਵਿਚ ਹੈ। ਮੁਲਜ਼ਮ ਖ਼ਿਲਾਫ਼ ਡੇਰਾਬੱਸੀ ਥਾਣੇ ਵਿਚ ਤਟੀ ਪਹਿਲਾਂ ਹੀ ਧਾਰਾ 111, 109, 308 (5), ਵਿਚ 32 (ਬੀ), 333 ਬੀਐੱਨਐੱਸ ਅਤੇ ਅਸਲਾ ਪਗ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ =ਬਰਾਂ ਕੀਤਾ ਗਿਆ ਹੈ। ਮੁਲਜ਼ਮਾਂ ਖ਼ਿਲਾਫ਼ ਅਸਲਾ ੜਾਕ ਐਕਟ ਦਾ ਨਵਾਂ ਕੇਸ ਦਰਜ ਕੀਤਾ ਗਿਆ ਲੱਖਾਂ ਹੈ। ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕੀਤਾ ਮਿਲ ਗਿਆ, ਜਿੱਥੇ ਅਦਾਲਤ ਨੇ ਉਸ ਨੂੰ ਤਿੰਨ ਦਿਨ ਵਾਰ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ।
ਪੁੱਛਗਿੱਛ ਕਰ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਆਂ ਮੁਲਜ਼ਮ ਵਿਸ਼ਾਲ ਖ਼ਾਨ ਨੇ 26 ਜਨਵਰੀ ਨੂੰ ਰ ਟਰਾਈਸਿਟੀ 'ਚ ਵੱਡੀ ਵਾਰਦਾਤ ਨੂੰ ਅੰਜਾਮ ਤੇ ਦੇਣ ਦੀ ਯੋਜਨਾ ਬਣਾਈ ਸੀ। ਇਸ ਲਈ – ਉਨ੍ਹਾਂ ਦੀ ਗੋਲਡੀ ਬਰਾੜ ਨਾਲ ਗੱਲਬਾਤ ਚੱਲ ਰਹੀ ਸੀ ਅਤੇ ਗੋਲਡੀ ਬਰਾੜ ਨੇ ਹੀ ਉਨ੍ਹਾਂ ਨੂੰ ਦੱਸਣਾ ਸੀ ਕਿ ਉਨ੍ਹਾਂ ਦਾ ਨਿਸ਼ਾਨਾ ਕੌਣ ਹੈ। ਮੁਲਜ਼ਮਾਂ ਕੋਲੋਂ ਇਕ .32 ਬੋਰ ਦਾ ਪਿਸਤੌਲ ਅਤੇ ਪੰਜ ਕਾਰਤੂਸ ਬਰਾਮਦ ਹੋਏ