Ludhiana News : ਲੁਧਿਆਣਾ ’ਚ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਲਹਿਰਾਇਆ ਤਿਰੰਗਾ

By : BALJINDERK

Published : Jan 26, 2025, 2:18 pm IST
Updated : Jan 26, 2025, 2:18 pm IST
SHARE ARTICLE
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਤਿਰੰਗਾ ਲਹਿਰਾਉਂਦੇ ਹੋਏ
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਤਿਰੰਗਾ ਲਹਿਰਾਉਂਦੇ ਹੋਏ

Ludhiana News : ਰਾਜਪਾਲ ਨੇ ਪਰੇਡ ਟੁਕੜੀਆਂ ਤੋਂ ਸਲਾਮੀ ਲਈ।

Ludhiana News in Punjabi : 76ਵੇਂ ਗਣਰਾਜ ਦਿਵਸ ’ਤੇ ਲੁਧਿਆਣਾ ’ਚ ਸੂਬਾ ਪੱਧਰੀ ਸਮਾਗਮ ’ਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਤਿਰੰਗਾ ਲਹਿਰਾਇਆ। ਇਹ ਸਮਾਗਮ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੈਦਾਨ ’ਚ ਹੋਇਆ। ਇਸ ਮੌਕੇ ਰਾਜਪਾਲ ਨੇ ਪਰੇਡ ਟੁਕੜੀਆਂ ਤੋਂ ਸਲਾਮੀ ਲਈ।

1

76ਵੇਂ ਗਣਤੰਤਰ ਦਿਵਸ ’ਤੇ ਲੁਧਿਆਣਾ ’ਚ ਹੋਏ ਸੂਬਾ ਪੱਧਰੀ ਸਮਾਗਮ ’ਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਤਿਰੰਗਾ ਲਹਿਰਾਇਆ। ਇਹ ਸਮਾਗਮ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੈਦਾਨ ਵਿੱਚ ਹੋਇਆ। ਇਸ ਮੌਕੇ ਜਿੱਥੇ ਰਾਜਪਾਲ ਨੇ ਪਰੇਡ ਟੁਕੜੀਆਂ ਤੋਂ ਸਲਾਮੀ ਲਈ। ਇਸ ਮੌਕੇ ਸਕੂਲਾਂ ਅਤੇ ਕਾਲਜ਼ਾਂ ਦੇ ਵਿਦਿਆਰਥੀਆਂ ਵੱਲੋਂ ਵੀ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਅੱਜ ਉਨ੍ਹਾਂ ਮਹਾਨ ਆਜ਼ਾਦੀ ਘੁਲਾਟੀਆਂ ਨੂੰ ਯਾਦ ਕਰਨ ਦਾ ਦਿਨ ਹੈ, ਜਿਨ੍ਹਾਂ ਨੇ ਆਪਣੀਆਂ ਜਾਨਾਂ ਦੀ ਪਰਵਾਹ ਕੀਤੇ ਬਿਨਾਂ, ਸਾਨੂੰ ਆਜ਼ਾਦੀ ਦਿੱਤੀ ਅਤੇ ਸਾਡੇ ਦੇਸ਼ ਨੂੰ ਇੱਕ ਨਵੀਂ ਦਿਸ਼ਾ ਦਿੱਤੀ।

ਮਹਾਤਮਾ ਗਾਂਧੀ, ਸੁਭਾਸ਼ ਚੰਦਰ ਬੋਸ, ਸਰਦਾਰ ਵੱਲਭਭਾਈ ਪਟੇਲ, ਪੰਡਿਤ ਜਵਾਹਰ ਲਾਲ ਨਹਿਰੂ, ਡਾ. ਰਾਜੇਂਦਰ ਪ੍ਰਸਾਦ ਅਤੇ ਲੱਖਾਂ ਭਾਰਤੀਆਂ ਨੇ ਭਾਰਤ ਨੂੰ ਆਜ਼ਾਦੀ ਦਿਵਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਸੀ। ਅੱਜ ਅਸੀਂ ਉਨ੍ਹਾਂ ਸਾਰਿਆਂ ਨੂੰ ਸ਼ਰਧਾਂਜਲੀ ਭੇਟ ਕਰ ਰਹੇ ਹਾਂ।

ਸਮਾਗਮ ’ਚ 17 ਵਿਸ਼ੇਸ਼ ਝਾਕੀਆਂ ਦਿਖਾਈਆਂ ਜਾ ਰਹੀਆਂ ਹਨ। ਪਹਿਲੀ ਵਾਰ, ਫੌਜੀ ਜਵਾਨ ਸਮਾਰੋਹ ’ਚ ਮਾਰਸ਼ਲ ਆਰਟਸ ਦਾ ਪ੍ਰਦਰਸ਼ਨ ਕਰ ਰਹੇ ਹਨ।ਸਮਾਗਮ ਦੌਰਾਨ ਮਾਰਚ ਪਾਸਟ ਵਿੱਚ ਪੰਜਾਬ ਪੁਲਿਸ ਅਤੇ ਐਨ.ਸੀ.ਸੀ. ਦੀਆਂ ਵੱਖ-ਵੱਖ ਟੁਕੜੀਆਂ ਹਿੱਸਾ ਲੈ ਰਹੀਆਂ ਹਨ। ਅੱਜ ਦੇ ਗਣਤੰਤਰ ਦਿਵਸ ਦੇ ਜਸ਼ਨਾਂ ਦੌਰਾਨ, ਟ੍ਰੈਫ਼ਿਕ ਡਾਇਵਰਸ਼ਨ, ਵਾਹਨਾਂ ਦੀ ਪਾਰਕਿੰਗ ਅਤੇ ਸੁਰੱਖਿਆ ਪ੍ਰਬੰਧ ਸਖ਼ਤ ਰੱਖੇ ਜਾ ਰਹੇ ਹਨ। ਗਣਤੰਤਰ ਦਿਵਸ ਦੇ ਜਸ਼ਨਾਂ ’ਚ ਸਿਹਤ ਵਿਭਾਗ ਦੀਆਂ ਮੈਡੀਕਲ ਟੀਮਾਂ ਵੀ ਤਾਇਨਾਤ ਹਨ। ਪ੍ਰੋਗਰਾਮ ਦੌਰਾਨ ਲੋਕਾਂ ਦੀ ਸਹੂਲਤ ਲਈ ਦਵਾਈਆਂ ਅਤੇ ਇੱਕ ਸਥਾਈ ਐਂਬੂਲੈਂਸ ਵੀ ਉਪਲਬਧ ਹੈ।

(For more news apart from Governor Gulab Chand Kataria hoisted the tricolor in Ludhiana News in Punjabi, stay tuned to Rozana Spokesman)

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM
Advertisement