
ਕੈਬਨਿਟ ਮੰਤਰੀ ਹਰਭਜਨ ਸਿੰਘ ਵਲੋਂ ਰਾਸ਼ਟਰੀ ਝੰਡਾ ਲਹਿਰਾਇਆ
ਫਿਰੋਜ਼ਪੁਰ: ਜ਼ਿਲ੍ਹਾ ਫਿਰੋਜ਼ਪੁਰ ਦੇ ਸਰਕਾਰੀ ਤੇ ਗੈਰ ਸਰਕਾਰੀ ਵਿਦਿਅਕ ਅਦਾਰੇ ਕੱਲ੍ਹ 27 ਜਨਵਰੀ ਨੂੰ ਬੰਦ ਰਹਿਣਗੇ। ਇਹ ਐਲਾਨ ਸਮਾਗਮ ਦੀ ਸਟੇਜ ਤੋਂ ਕੀਤਾ ਗਿਆ। ਦੱਸਣਯੋਗ ਹੈ ਕਿ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਵਲੋਂ ਰਾਸ਼ਟਰੀ ਝੰਡਾ ਫਹਿਰਾਇਆ ਗਿਆ।
ਇਸ ਮੌਕੇ ਵਿਦਿਆਰਥੀਆਂ ਵਲੋਂ ਪੇਸ਼ ਕੀਤੀਆਂ ਗਈਆਂ ਸੱਭਿਆਚਾਰਕ ਪੇਸ਼ਕਾਰੀਆਂ ਦੇ ਮੱਦੇਨਜ਼ਰ ਅਧਿਆਪਕਾਂ ਤੇ ਵਿਦਿਆਰਥੀਆਂ ਵਲੋਂ ਨਿਭਾਏ ਰੋਲ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਦੇ ਆਦੇਸ਼ ਅਨੁਸਾਰ ਸਟੇਜ ਤੋਂ 27 ਜਨਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।