
ਅਕਾਲੀ ਦਲ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਮਿਲ ਰਹੀਆਂ ਸ਼ਿਕਾਇਤਾਂ ਬਾਰੇ ਹੋਣੀ ਵਿਚਾਰ-ਚਰਚਾ
ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਥਕ ਮਾਮਲਿਆਂ ਉੱਤੇ ਵਿਚਾਰ-ਵਟਾਂਦਰੇ ਲਈ ਮਿਤੀ 28 ਜਨਵਰੀ 2025 ਨੂੰ ਰੱਖੀ ਗਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਆਦੇਸ਼ਾਂ ਅਨੁਸਾਰ ਸਿੰਘ ਸਾਹਿਬ ਦੇ ਕੁਝ ਨਿੱਜੀ ਰੁਝੇਵਿਆਂ ਕਾਰਨ ਮੁਲਤਵੀ ਕੀਤੀ ਜਾਂਦੀ ਹੈ।
ਅਕਾਲ ਤਖਤ ਸਾਹਿਬ ਤੇ ਸ਼੍ਰੋਮਣੀ ਅਕਾਲੀ ਦਲ ਦੇ ਖਿਲਾਫ ਲਗਾਤਾਰ ਮਿਲ ਰਹੀਆਂ ਸ਼ਿਕਾਇਤਾਂ ਦੇ ਚਲਦਿਆਂ ਪੰਜਾਂ ਤਖਤਾਂ ਦੇ ਸਿੰਘ ਸਾਹਿਬਾਨਾਂ ਦੀ ਮੀਟਿੰਗ 28 ਜਨਵਰੀ ਨੂੰ ਸਵੇਰੇ 11 ਵਜੇ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿੱਚ ਰੱਖੀ ਗਈ ਸੀ। ਹੁਣ ਇਸ ਮੀਟਿੰਗ ਨੂੰ ਅਚਾਨਕ ਰੱਦ ਕਰ ਦਿੱਤਾ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਕੁਝ ਨਿੱਜੀ ਰੁਜੇਵੇ ਹਨ, ਜਿਸ ਦੇ ਕਰਕੇ ਇਸ ਮੀਟਿੰਗ ਨੂੰ ਫਿਲਹਾਲ ਮੁਲਤਵੀ ਕਰ ਦਿੱਤੀ ਗਈ ਹੈ।