Jalandhar News : ਟਰੈਕਟਰ ਟਰਾਲੀ ਨਾਲ ਭਿਆਨਕ ਟੱਕਰ ’ਚ ਮੋਟਰਸਾਈਕਲ ਸਵਾਰ ਪਤੀ-ਪਤਨੀ ਦੀ ਮੌਤ 

By : BALJINDERK

Published : Jan 26, 2025, 7:24 pm IST
Updated : Jan 26, 2025, 7:24 pm IST
SHARE ARTICLE
ਟਰੈਕਟਰ ਟਰਾਲੀ ਅਤੇ ਨੁਕਸਾਨਿਆ ਗਿਆ ਮੋਟਰਸਾਈਕਲ ਦੀ ਤਸਵੀਰ
ਟਰੈਕਟਰ ਟਰਾਲੀ ਅਤੇ ਨੁਕਸਾਨਿਆ ਗਿਆ ਮੋਟਰਸਾਈਕਲ ਦੀ ਤਸਵੀਰ

Jalandhar News : ਹਾਦਸੇ ਤੋਂ ਬਾਅਦ ਟਰੈਕਟਰ ਸਵਾਰ ਮੌਕੇ ਤੋਂ ਹੋਇਆ ਫ਼ਰਾਰ, ਪਰਿਵਾਰਕ ਮੈਂਬਰਾਂ ਨੇ ਇਨਸਾਫ ਦੀ ਕੀਤੀ ਮੰਗ

Jalandhar News in Punjabi : ਜਲੰਧਰ -ਅੰਮ੍ਰਿਤਸਰ ਮੁੱਖ ਮਾਰਗ ’ਤੇ ਪਿੰਡ ਚੀਮਾ ਬਾਠ ਨੇੜੇ ਇੱਕ ਇੱਟਾਂ ਦੀ ਭਰੀ ਟਰੈਕਟਰ ਟਰਾਲੀ ਅਤੇ ਮੋਟਰਸਾਈਕਲ ਵਿਚਾਲੇ ਭਿਆਨਕ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦਰਦਨਾਕ ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਪਤੀ ਪਤਨੀ ਜੋੜੇ ਦੀ ਮੌਕੇ ’ਤੇ ਹੀ ਦਰਦਨਾਕ ਮੌਤ ਹੋ ਗਈ ਹੈ। ਉਕਤ ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਸੜਕ ਸੁਰੱਖਿਆ ਫ਼ੋਰਸ ਦੀ ਟੀਮ ਮੌਕੇ ’ਤੇ ਪੁੱਜੀ ਅਤੇ ਉਨ੍ਹਾਂ ਵਲੋਂ ਸਥਿਤੀ ਨੂੰ ਸਾਂਭਦੇ ਹੋਏ ਸੰਪਰਕ ਸੜਕ ’ਤੇ ਟ੍ਰੈਫ਼ਿਕ ਨੂੰ ਮੁੜ ਤੋਂ ਚਾਲੂ ਕੀਤਾ ਗਿਆ।

ਇਸ ਦੌਰਾਨ ਜਾਣਕਾਰੀ ਦਿੰਦੇ ਹੋਏ ਪਿੰਡ ਚੀਮਾ ਬਾਠ ਦੇ ਸਰਪੰਚ ਅਤੇ ਸਥਾਨਕ ਵਾਸੀਆਂ ਨੇ ਦੱਸਿਆ ਕਿ ਅਕਸਰ ਇਸ ਸੰਪਰਕ ਸੜਕ ’ਤੇ ਕਾਫ਼ੀ ਭਾਰੀ ਵਾਹਨ ਤੇਜ਼ ਰਫ਼ਤਾਰ ’ਚ ਚਲਦੇ ਹੋਏ ਨਜ਼ਰ ਆਉਂਦੇ ਹਨ। ਜਿਸ ਕਾਰਨ ਹਾਦਸੇ ਹੋਣ ਦਾ ਡਰ ਲਗਾਤਾਰ ਬਣਿਆ ਰਹਿੰਦਾ ਹੈ। ਇਸ ਦੇ ਨਾਲ ਹੀ ਸੜਕ ਸੁਰੱਖਿਆ ਫ਼ੋਰਸ ਦੇ ਅਧਿਕਾਰੀ ਅਮਨਦੀਪ ਚੱਢਾ ਨੇ ਦੱਸਿਆ ਕਿ ਰਾਹੀਗਰ ਵੱਲੋਂ ਮਿਲੀ ਸੂਚਨਾ ਦੇ ਆਧਾਰ ’ਤੇ ਜਦ ਉਹ ਮੌਕੇ ’ਤੇ ਪੁੱਜੇ ਤਾਂ ਦੇਖਿਆ ਕਿ ਟਰੈਕਟਰ ਟਰਾਲੀ ਅਤੇ ਮੋਟਰਸਾਈਕਲ ਦੀ ਟੱਕਰ ’ਚ ਮੋਟਰਸਾਈਕਲ ਸਵਾਰ ਪਤੀ ਪਤਨੀ ਜੋੜੇ ਦੀ ਮੌਤ ਹੋ ਚੁੱਕੀ ਹੈ। 

ਉਹਨਾਂ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਜਸਵੀਰ ਕੌਰ ਪਤਨੀ ਕੁਲਵੰਤ ਸਿੰਘ ਅਤੇ ਉਨ੍ਹਾਂ ਦੇ ਪਤੀ ਕੁਲਵੰਤ ਸਿੰਘ ਵਾਸੀ ਬੁਟਾਰੀ, ਤਹਿਸੀਲ ਬਾਬਾ ਬਕਾਲਾ ਸਾਹਿਬ ਵਜੋਂ ਹੋਈ ਹੈ।  ਉਨ੍ਹਾਂ ਦੱਸਿਆ ਕਿ ਉਕਤ ਸੜਕ ਹਾਦਸੇ ਤੋਂ ਟਰੈਕਟਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਜਿਸ ਸਬੰਧੀ ਥਾਣਾ ਬਿਆਸ ਦੀ ਪੁਲਿਸ ਟੀਮ ਵੱਲੋਂ ਮੌਕੇ ਉੱਤੇ ਪੁੱਜ ਕੇ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ ਤੇ ਸੰਬੰਧੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

(For more news apart from Motorcycle riding husband and wife died in terrible collision with tractor trolley News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement