Gurdaspur News : ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਗੁਰਦਾਸਪੁਰ ’ਚ ਲਹਿਰਾਇਆ ਕੌਮੀ ਝੰਡਾ

By : BALJINDERK

Published : Jan 26, 2025, 4:32 pm IST
Updated : Jan 26, 2025, 4:32 pm IST
SHARE ARTICLE
ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਗੁਰਦਾਸਪੁਰ ’ਚ ਕੌਮੀ ਝੰਡਾ ਲਹਿਰਾਉਂਦੇ ਹੋਏ
ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਗੁਰਦਾਸਪੁਰ ’ਚ ਕੌਮੀ ਝੰਡਾ ਲਹਿਰਾਉਂਦੇ ਹੋਏ

Gurdaspur News : ਮਹਾਨ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਦੀ ਬਦੌਲਤ ਅਸੀਂ ਅੱਜ ਦੇ ਮਹਾਨ ਦਿਹਾੜੇ ਨੂੰ ਮਨਾਉਣ ਦੇ ਯੋਗ ਹੋਏ – ਧਾਲੀਵਾਲ

Gurdaspur News in Punjabi : ਦੇਸ਼ ਦਾ 76ਵਾਂ ਗਣਤੰਤਰ ਦਿਹਾੜਾ ਅੱਜ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ, ਸਰਕਾਰੀ ਕਾਲਜ, ਗੁਰਦਾਸਪੁਰ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਪੰਜਾਬ ਸਰਕਾਰ ਦੇ ਪ੍ਰਵਾਸੀ ਭਾਰਤੀ ਮਾਮਲੇ ਅਤੇ ਪ੍ਰਬੰਧਕੀ ਸੁਧਾਰ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਦੇਸ਼-ਵਿਦੇਸ਼ ਵਿਚ ਵੱਸਦੇ ਸਾਰੇ ਭਾਰਤੀਆਂ ਖ਼ਾਸ ਤੌਰ ‘ਤੇ ਪੰਜਾਬੀਆਂ ਨੂੰ ਗਣਤੰਤਰ ਦਿਹਾੜੇ ਦੀ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਸਾਡੇ ਮਹਾਨ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਦੀ ਬਦੌਲਤ ਅਸੀਂ ਅੱਜ ਦੇ ਮਹਾਨ ਦਿਹਾੜੇ ਨੂੰ ਮਨਾਉਣ ਦੇ ਯੋਗ ਹੋਏ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਦੇਸ ਦੇ ਆਜ਼ਾਦੀ ਸੰਗਰਾਮ ਦੌਰਾਨ ਸਭ ਤੋਂ ਜ਼ਿਆਦਾ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ। ਪੰਜਾਬ ਦੀ ਧਰਤੀ ਤੋਂ ਆਜ਼ਾਦੀ ਲਈ ਚੱਲੀਆਂ ਗਦਰ ਲਹਿਰ, ਬੱਬਰ ਅਕਾਲੀ ਲਹਿਰ, ਕੂਕਾ ਲਹਿਰ, ਗੁਰਦੁਆਰਾ ਸੁਧਾਰ ਲਹਿਰ, ਕਾਮਾਗਾਟਾਮਾਰੂ, ਪਗੜੀ ਸੰਭਾਲ ਜੱਟਾ ਆਦਿ ਸੰਘਰਸ਼਼ੀ ਲਹਿਰਾਂ ਨੇ ਭਾਰਤ ਦੇ ਆਜ਼ਾਦੀ ਸੰਘਰਸ ਨੂੰ ਨਵੀਂ ਦਿਸ਼ਾ ਅਤੇ ਦਸ਼ਾ ਦਿੱਤੀ।

ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਆਦਿ ਹੋਰ ਅਨੇਕਾਂ ਹੀ ਆਜ਼ਾਦੀ ਦੇ ਪਰਵਾਨਿਆਂ ਦੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਅੱਜ ਆਜ਼ਾਦ ਫ਼ਿਜ਼ਾ ਵਿੱਚ ਜ਼ਿੰਦਗੀ ਬਤੀਤ ਕਰ ਰਹੇ ਹਾਂ। ਇਸ ਮੌਕੇ ਉਨ੍ਹਾਂ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਮੇਤ ਜ਼ਿਲ੍ਹੇ ਦੇ ਸ਼ਹੀਦਾਂ ਅਤੇ ਸੁਤੰਤਰਤਾ ਸੈਲਾਨੀਆਂ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ।


ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਉਹ ਇਸ ਪਵਿੱਤਰ ਦਿਹਾੜੇ ਮੌਕੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦੇ ਵਡਮੁੱਲੇ ਯੋਗਦਾਨ ਨੂੰ ਵੀ ਸਿੱਜਦਾ ਕਰਦੇ ਹਨ, ਜਿਨ੍ਹਾਂ ਦੇ ਯੋਗਦਾਨ ਸਦਕਾ 26 ਜਨਵਰੀ, 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋਣ ਨਾਲ ਭਾਰਤੀ ਗਣਰਾਜ ਦੀ ਸਥਾਪਨਾ ਹੋਈ ਅਤੇ ਸਾਨੂੰ ਦੁਨੀਆ ਵਿੱਚ ਸਭ ਤੋਂ ਵੱਡੀ ਜਮਹੂਰੀਅਤ ਹੋਣ ਦਾ ਮਾਣ ਹਾਸਲ ਹੋਇਆ। ਉਨ੍ਹਾਂ ਕਿਹਾ ਕਿ ਇਹ ਦਿਹਾੜਾ ਆਜ਼ਾਦੀ ਘੁਲਾਟੀਆਂ ਅਤੇ ਸੰਵਿਧਾਨ-ਘਾੜਿਆਂ ਵੱਲੋਂ ਭਾਰਤ ਦੇ ਸੁਨਹਿਰੀ ਭਵਿੱਖ ਬਾਰੇ ਲਏ ਸੁਪਨਿਆਂ ਨੂੰ ਸਾਕਾਰ ਕਰਨ ਦੀ ਯਾਦ ਦਿਵਾਉਂਦਾ ਹੈ ਅਤੇ ਆਪਣੀ ਸਮੁੱਚੀ ਕਾਰਗੁਜ਼ਾਰੀ ‘ਤੇ ਝਾਤ ਮਾਰਨ ਦਾ ਮੌਕਾ ਪ੍ਰਦਾਨ ਕਰਦਾ ਹੈ।


ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਮੌਜੂਦਾ ਸਰਕਾਰ ਵੱਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦੀ ਪਵਿੱਤਰ ਧਰਤੀ ਤੋਂ ਸਹੁੰ ਚੁੱਕਣ ਉਪਰੰਤ ਸੂਬੇ ਦੀ ਭਲਾਈ ਲਈ ਕਾਰਜ ਸ਼ੁਰੂ ਕੀਤੇ ਗਏ ਹਨ। ਪੰਜਾਬ ਸਰਕਾਰ ਨੇ ਆਪਣੇ 34 ਮਹੀਨੇ ਦੇ ਕਾਰਜਕਾਲ ਦੌਰਾਨ ਅਨੇਕਾਂ ਲੋਕ-ਪੱਖੀ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ-ਗਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕਰ ਦਿੱਤੀ ਗਈ ਹੈ।

1

ਧਾਲੀਵਾਲ ਨੇ ਕਿਹਾ ਕਿ ਮਾਨ ਸਰਕਾਰ ਨੇ ਪਿਛਲੇ 34 ਮਹੀਨਿਆਂ ਵਿੱਚ 50 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਨਿਰੋਲ ਮੈਰਿਟ ਦੇ ਆਧਾਰ ‘ਤੇ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਨੂ ਜੜ੍ਹੋਂ ਖ਼ਤਮ ਕਰਨ ਲਈ ਐਂਟੀ ਕੁਰੱਪਸ਼ਨ ਐਕਸ਼ਨ ਲਾਈਨ ਚਲਾਈ ਜਾ ਰਹੀ ਹੈ।

ਪ੍ਰਵਾਸੀ ਭਾਰਤੀ ਮਾਮਲੇ ਅਤੇ ਪ੍ਰਬੰਧਕੀ ਸੁਧਾਰ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਘਰ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਸਹੂਲਤ ਦਿੱਤੀ ਜਾ ਰਹੀ ਹੈ ਜਿਸ ਸਦਕਾ 90 ਫ਼ੀਸਦੀ ਤੋਂ ਵੱਧ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ। ਉਨ੍ਹਾਂ ਕਿਹਾ ਕਿ ਸਿਹਤ ਸੇਵਾਵਾਂ ਦੇ ਖੇਤਰ ਵਿੱਚ 881 ਆਮ ਆਦਮੀ ਕਲੀਨਿਕ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇ ਰਹੇ ਰਹੇ ਹਨ। ਉਨ੍ਹਾਂ ਕਿਹਾ ਕਿ ਫ਼ਰਿਸ਼ਤੇ ਸਕੀਮ ਰਾਹੀਂ ਸੜਕ ਹਾਦਸੇ ਦੇ ਪੀੜਤਾਂ ਦਾ ਕਿਸੇ ਵੀ ਪ੍ਰਾਈਵੇਟ ਅਤੇ ਸਰਕਾਰੀ ਹਸਪਤਾਲ ਵਿਚ ਮੁਫ਼ਤ ਇਲਾਜ ਹੋਵੇਗਾ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿਚ ਪੰਜਾਬ  ਦੇ ਰੌਸ਼ਨ ਭਵਿੱਖ ਲਈ 118 ਸਕੂਲ ਆਫ਼ ਐਮੀਨੈਂਸ ਦੀ ਸ਼ੁਰੂਆਤ ਕੀਤੀ ਗਈ ਹੈ।

1

ਖੇਡਾਂ ਦੇ ਖੇਤਰ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਕਰਵਾ ਸੂਬੇ ਵਿੱਚ ਖੇਡ ਸਭਿਆਚਾਰ ਨੂੰ ਪ੍ਰਫੁਲਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਤੂ ਖਿਡਾਰੀਆਂ ਨੂੰ ਨਕਦ ਇਨਾਮ ਦਿੱਤੇ ਜਾ ਰਹੇ ਹਨ ਅਤੇ ਨਾਲ ਸਰਕਾਰੀ ਨੌਕਰੀਆਂ ਵਿੱਚ ਖਿਡਾਰੀਆਂ ਲਈ ਰਾਖਵਾਂਕਰਨ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਸਰਕਾਰੀ ਬੱਸਾਂ ਵਿੱਚ ਔਰਤਾਂ ਦੇ ਨਾਲ-ਨਾਲ ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਯੋਗ ਵਾਰਸਾਂ ਨੂੰ ਮੁਫ਼ਤ ਸਫ਼ਰ ਦੀ ਸਹੂਲਤ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ, ਵਿਧਵਾਵਾਂ, ਅਤੇ ਬੇਸਹਾਰਾ ਬੱਚਿਆਂ ਨੂੰ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ। ਕਿਸਾਨਾਂ ਦੀ ਭਲਾਈ ਲਈ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦੇ ਉਪਰਾਲੇ ਤਹਿਤ ਪੰਜਾਬ ਸਰਕਾਰ ਨੇ ਦਹਾਕਿਆਂ ਤੋਂ ਬੰਦ ਪਏ 15947 ਨਹਿਰੀ ਖਾਲ ਮੁੜ ਸ਼ੁਰੂ ਕਰਵਾਏ ਹਨ। ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਪਰਿਵਾਰਾਂ ਨੂੰ ਲੜਕੀ ਦੇ ਵਿਆਹ ‘ਤੇ 51 ਹਜ਼ਾਰ ਰੁਪਏ ਦਾ ਸਗਨ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਪੰਜਾਬ ਸਰਕਾਰ ਦੀਆਂ ਹੋਰ ਵੀ ਪ੍ਰਾਪਤੀਆਂ ਬਾਰੇ ਦੱਸਿਆ।

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਜ਼ਿਲ੍ਹਾ ਗੁਰਦਾਸਪੁਰ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 330 ਕਰੋੜ ਰੁਪਏ ਖ਼ਰਚ ਕਰਕੇ ਸਹਿਕਾਰੀ ਖੰਡ ਮਿੱਲ ਬਟਾਲਾ ਦੀ ਸਮਰੱਥਾ ਹੁਣ 3500 ਟੀਸੀਡੀ ਕਰ ਦਿੱਤੀ ਗਈ ਹੈ ਅਤੇ ਇਸ ਵਿੱਚ 14 ਮੈਗਾਵਾਟ ਦਾ ਕੋ-ਜੈਨਰੇਸ਼ਨ ਪਲਾਂਟ ਵੀ ਲਗਾਇਆ ਗਿਆ ਹੈ। ਬਟਾਲਾ ਮਿੱਲ ਵਿੱਚ ਰਿਫਾਇੰਡ ਖੰਡ ਦਾ ਉਤਪਾਦਨ ਸ਼ੁਰੂ ਹੋ ਗਿਆ ਹੈ। ਅਜਿਹਾ ਕਰਨ ਵਾਲੀ ਇਹ ਸੂਬੇ ਦੀ ਪਹਿਲੀ ਸਹਿਕਾਰੀ ਖੰਡ ਮਿੱਲ ਬਣ ਗਈ ਹੈ।  ਏਸੇ ਤਰ੍ਹਾਂ ਹੀ ਪੰਜਾਬ ਸਰਕਾਰ ਵੱਲੋਂ ਸਹਿਕਾਰੀ ਖੰਡ ਮਿੱਲ ਪਨਿਆੜ ਵਿਖੇ 402 ਕਰੋੜ ਰੁਪਏ ਦੀ ਲਾਗਤ ਨਾਲ ਸ਼ੂਗਰ ਮਿੱਲ ਦੀ ਸਮਰੱਥਾ ਨੂੰ ਵਧਾਉਣ ਦੇ ਨਾਲ ਕੋਜਨਰੇਸ਼ਨ ਪਲਾਂਟ ਲਗਾਇਆ ਜਾ ਰਿਹਾ ਹੈ ਜੋ ਮੁਕੰਮਲ ਹੋਣ ਦੇ ਨੇੜੇ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸਦਰ ਮੁਕਾਮ ਗੁਰਦਾਸਪੁਰ ਵਿਖੇ 14.92 ਕਰੋੜ ਰੁਪਏ ਦੀ ਲਾਗਤ ਨਾਲ 6 ਏਕੜ ਵਿੱਚ ਆਧੁਨਿਕ ਸਹੂਲਤਾਂ ਨਾਲ ਲੈਸ ਬੱਸ ਸਟੈਂਡ ਦੀ ਉਸਾਰੀ ਕੀਤੀ ਗਈ ਹੈ। ਇਸ ਬੱਸ ਸਟੈਂਡ ਦਾ ਨਾਮ ‘ਬਾਬਾ ਬੰਦਾ ਸਿੰਘ ਬਹਾਦਰ ਇੰਟਰ ਸਟੇਟ ਬੱਸ ਟਰਮੀਨਲ’ ਰੱਖਿਆ ਗਿਆ ਹੈ।

ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਗੁਰਦਾਸਪੁਰ ਵਾਸੀਆਂ ਨੂੰ ਇੱਕ ਹੋਰ ਵੱਡੀ ਸਹੂਲਤ ਦਿੰਦਿਆਂ ਸ਼ਹਿਰ ਵਿਚੋਂ ਲੰਘਦੀ ਨਬੀਪੁਰ ਡਰੇਨ ਨੂੰ 5.70 ਕਰੋੜ ਰੁਪਏ ਦੀ ਲਾਗਤ ਨਾਲ ਪੱਕਿਆਂ ਕਰਨ ਦਾ ਪ੍ਰੋਜੈਕਟ ਮਨਜ਼ੂਰ ਕੀਤਾ ਗਿਆ ਹੈ। ਨਬੀਪੁਰ ਡਰੇਨ ਦਾ ਇਹ ਪ੍ਰੋਜੈਕਟ 31 ਮਾਰਚ 2025 ਤੱਕ ਮੁਕੰਮਲ ਹੋ ਜਾਵੇਗਾ

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਹਸਪਤਾਲ ਬੱਬਰੀ (ਗੁਰਦਾਸਪੁਰ) ਵਿਖੇ 16.75 ਕਰੋੜ ਰੁਪਏ ਦੀ ਲਾਗਤ ਨਾਲ 50 ਬੈੱਡਡ ਕ੍ਰਿਟੀਕਲ ਕੇਅਰ ਬਲਾਕ ਨੂੰ ਸਥਾਪਤ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ 10.50 ਕਰੋੜ ਰੁਪਏ ਦੀ ਲਾਗਤ ਨਾਲ 50 ਬੈੱਡਡ ਜੱਚਾ-ਬੱਚਾ ਸਿਹਤ ਸੰਭਾਲ ਵਾਰਡ ਦੀ ਉਸਾਰੀ ਕੀਤੀ ਜਾ ਰਹੀ ਹੈ, ਜੋ ਮੁਕੰਮਲ ਹੋਣ ਦੇ ਨੇੜੇ ਹੈ। ਇਸ ਤੋਂ ਇਲਾਵਾ 1.25 ਕਰੋੜ ਰੁਪਏ ਦੀ ਲਾਗਤ ਨਾਲ ਇਨਟੈੱਗਰੇਟਿਡ ਪਬਲਿਕ ਹੈਲਥ ਲੈਬ ਵੀ ਸਥਾਪਤ ਕੀਤੀ ਜਾ ਰਹੀ ਹੈ ਜੋ ਜਲਦੀ ਹੀ ਮੁਕੰਮਲ ਹੋ ਜਾਵੇਗੀ। ਇਸ ਦੇ ਨਾਲ ਹੀ 1.30 ਕਰੋੜ ਰੁਪਏ ਦੀ ਲਾਗਤ ਨਾਲ ਡਿਸਟ੍ਰਿਕਟ ਅਰਲੀ ਇੰਟਰਵੇਨਸ਼ਨ ਸੈਂਟਰ ਫ਼ਾਰ ਨਿਊ ਬੋਰਨ ਬੇਬੀਸ ਦੀ ਉਸਾਰੀ ਵੀ ਸ਼ੁਰੂ ਹੋ ਗਈ ਹੈ ਜਿਸ ਉੱਪਰ 1.30 ਕਰੋੜ ਰੁਪਏ ਖ਼ਰਚ ਆਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਵਿਕਾਸ ਵੱਲ ਵਧਦੇ ਇਹ ਕਦਮ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਵਿੱਚ ਸਹਾਈ ਹੋਣਗੇ।

ਇਸ ਤੋਂ ਬਾਅਦ ਪਰੇਡ ਕਮਾਂਡਰ ਦਿਲਪ੍ਰੀਤ ਸਿੰਘ ਆਈ.ਪੀ.ਐੱਸ. ਦੀ ਅਗਵਾਈ ਹੇਠ ਪੰਜਾਬ ਪੁਲਸ, ਪੰਜਾਬ ਮਹਿਲਾ ਪੁਲਸ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਕੈਡਿਟਸ, ਸਕੂਲੀ ਵਿਦਿਆਰਥੀਆਂ, ਪੰਜਾਬ ਪੁਲਸ ਅਤੇ ਭਾਰਤੀ ਫ਼ੌਜ ਦੇ ਬੈਂਡ ਦੀਆਂ ਟੁਕੜੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਵੀ ਪੇਸ਼ ਕੀਤੀਆਂ ਗਈਆਂ। ਇਸ ਉਪਰੰਤ ਗਣਤੰਤਰ ਦਿਵਸ ਸਮਾਗਮ ਦੀਆਂ ਰੌਣਕਾਂ ਤੇ ਖ਼ੁਸ਼ੀਆਂ ਵਿੱਚ ਵਾਧਾ ਕਰਨ ਲਈ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਉਪਰੰਤ ਵੱਖ-ਵੱਖ ਸਿੱਖਿਆ ਸੰਸਥਾਵਾਂ ਵੱਲੋਂ ਸ਼ਬਦ ਗਾਇਨ, ਮਾਸ ਪੀ.ਟੀ. ਸ਼ੋਅ, ਦੇਸ਼ ਭਗਤੀ ਨਾਲ ਲਬਰੇਜ਼ ਸਭਿਆਚਾਰਕ ਪ੍ਰੋਗਰਾਮ, ਗਿੱਧਾ ਅਤੇ ਭੰਗੜਾ ਪੇਸ਼ ਕੀਤੇ ਗਏ।  ਗਣਤੰਤਰ ਦਿਵਸ ਸਮਾਗਮ ਦੌਰਾਨ ਬੀ.ਐੱਸ.ਐੱਫ. ਵੱਲੋਂ ਹਥਿਆਰਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ ਜੋ ਦਰਸ਼ਕਾਂ ਵਿੱਚ ਵਿਸ਼ੇਸ਼ ਖਿੱਚ ਦਾ ਕੇਂਦਰ ਬਣੀ ਰਹੀ।

ਮੁੱਖ ਮਹਿਮਾਨ ਵੱਲੋਂ ਵੱਖ-ਵੱਖ ਟੁਕੜੀਆਂ ਦੀ ਅਗਵਾਈ ਕਰ ਰਹੇ ਪਲਟੂਨ ਕਮਾਂਡਰਾਂ ਸਮੇਤ ਪਰੇਡ ਦੀ ਅਗਵਾਈ ਕਰ ਰਹੇ ਸ. ਦਿਲਪ੍ਰੀਤ ਸਿੰਘ ਆਈ.ਪੀ.ਐੱਸ. ਸਮੇਤ ਵੱਖ-ਵੱਖ ਖੇਤਰਾਂ ਵਿਚ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਵੀਰ ਨਾਰੀਆਂ, ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਤੇ ਦਿਵਿਆਂਗਜਨਾਂ ਨੂੰ ਟਰਾਈ ਸਾਈਕਲਾਂ ਅਤੇ ਵੀਲ ਚੇਅਰ ਦੀ ਵੰਡ ਕੀਤੀ ਗਈ। ਗਣਤੰਤਰ ਦਿਵਸ ਸਮਾਗਮ ਦੀ ਸਮਾਪਤੀ ਕੌਮੀ ਗੀਤ ਨਾਲ ਹੋਈ।

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਗਣਤੰਤਰ ਦਿਵਸ ਦੇ ਸਫਲ ਸਮਾਗਮ ਦੀ ਖ਼ੁਸ਼ੀ ਵਿਚ ਜ਼ਿਲ੍ਹਾ ਗੁਰਦਾਸਪੁਰ  ਦੀਆਂ ਸਾਰੀਆਂ ਵਿੱਦਿਅਕ ਸੰਸਥਾਵਾਂ ਵਿਚ 27 ਜਨਵਰੀ ਦੀ ਛੁੱਟੀ ਦਾ ਐਲਾਨ ਕੀਤਾ ਗਿਆ।

ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਗੁਰਦਾਸਪੁਰ ਰਜਿੰਦਰ ਅਗਰਵਾਲ, ਏ.ਡੀ.ਜੀ.ਪੀ. ਡਾ. ਨਰੇਸ਼ ਅਰੋੜਾ, ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ, ਐੱਸ.ਐੱਸ.ਪੀ. ਗੁਰਦਾਸਪੁਰ ਹਰੀਸ਼ ਦਾਯਮਾ, ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ਼ਮਸ਼ੇਰ ਸਿੰਘ, ਆਪ ਆਗੂ ਕਸ਼ਮੀਰ ਸਿੰਘ ਵਾਹਲਾ, ਵਧੀਕ ਡਿਪਟੀ ਕਮਿਸ਼ਨਰ ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ, ਐੱਸ.ਡੀ.ਐੱਮ ਗੁਰਦਾਸਪੁਰ ਮਨਜੀਤ ਸਿੰਘ ਰਾਜਲਾ, ਸਹਾਇਕ ਕਮਿਸ਼ਨਰ (ਜ) ਅਦਿੱਤਿਆ ਗੁਪਤਾ, ਜ਼ਿਲ੍ਹਾ ਮਾਲ ਅਫ਼ਸਰ ਜਸਕਰਨ ਸਿੰਘ, ਜ਼ਿਲ੍ਹਾ ਰੋਜ਼ਗਾਰ ਅਫ਼ਸਰ ਪ੍ਰਸ਼ੋਤਮ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਜ਼ਿਲ੍ਹਾ ਵਾਸੀ ਹਾਜ਼ਰ ਸਨ।

(For more news apart from On the occasion of Republic Day, Cabinet Minister Kuldeep Singh Dhaliwal hoisted the national flag in Gurdaspur News in Punjabi, stay tuned to Rozana Spokesman)

Location: India, Punjab, Gurdaspur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Hardeep Mundian Interview: ਚੱਲਦੀ Interview 'ਚ ਮੰਤਰੀ ਦੀਆਂ ਅੱਖਾਂ 'ਚ ਆਏ ਹੰਝੂ, ਜਦੋਂ ਯਾਦ ਕੀਤੀ PM ਦੀ ਗੱਲ!

10 Sep 2025 3:35 PM

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM
Advertisement