ਨਸ਼ੇ ਨੂੰ ਲੈ ਕੇ SHO ਨੇ ਕੀਤੀ ਕਾਰਵਾਈ, 5 ਪੰਚਾਇਤਾਂ ਨੇ ਪੁਲਿਸ ਅਧਿਕਾਰੀ ਨੂੰ ਕੀਤਾ ਸਨਮਾਨਿਤ
Published : Jan 26, 2025, 5:45 pm IST
Updated : Jan 26, 2025, 5:45 pm IST
SHARE ARTICLE
SHO took action against drugs, 5 panchayats honored the police officer
SHO took action against drugs, 5 panchayats honored the police officer

ਪਿੰਡ ਪੰਚਾਇਤਾਂ ਨੇ ਪਹਿਲਾਂ ਹੀ ਨਸ਼ਿਆਂ ਖਿਲਾਫ਼ ਪਾਇਆ ਸੀ ਮਤਾ

ਬਰਨਾਲਾ:  ਬਰਨਾਲਾ ਜ਼ਿਲ੍ਹੇ ਦੀਆਂ 5 ਪੰਚਾਇਤਾਂ ਨੇ ਆਪਣੇ ਇਲਾਕੇ ਦੇ ਐਸਐਚਓ ਨੂੰ ਸਨਮਾਨਿਤ ਕੀਤਾ ਹੈ। ਪੰਚਾਇਤਾਂ ਨੇ ਆਪਣੇ ਪਿੰਡ ਵਿਚੋਂ ਨਸ਼ਾ ਖ਼ਤਮ ਕਰਨ ਲਈ ਮਤਾ ਪਾ ਕੇ ਪੁਲਿਸ ਨੂੰ ਦਿੱਤਾ ਸੀ।  ਪਿੰਡ ਧੋਲਾ ਦੀ ਪੰਚਾਇਤ ਨੇ ਮਤਾ ਪਾਸ ਕੀਤਾ ਸੀ ਕਿ ਸਾਡੇ ਪਿੰਡ ਵਿਚੋਂ ਨਸ਼ਾ ਵੇਚਣ ਵਾਲਿਆ ਉੱਤੇ ਕਾਰਵਾਈ ਹੋਣੀ ਚਾਹੀਦੀ ਹੈ। ਰੂੜੇਕੇ ਕਲਾਂ ਦੇ ਐਸਐਚਓ ਸਰੀਫ਼ ਖਾਂ ਨੇ ਨਸ਼ਾ ਤਸਕਰਾਂ ਖਿਲਾਫ਼ ਸਖਤ ਐਕਸ਼ਨ ਲਿਆ। ਪਿੰਡ ਧੌਲਾ ਸਮੇਤ ਪੰਜ ਪਿੰਡਾਂ ਦੀ ਪੰਚਾਇਤਾਂ ਨੇ ਇਕੱਠੇ ਹੋ ਕੇ ਪੁਲਿਸ ਥਾਣਾ ਰੂੜਕੇ ਕਲਾਂ ਦੇ ਐਸਐਚ ਸਰੀਫ ਖਾਂ ਵੱਲੋਂ ਨਸ਼ਿਆਂ ਖਿਲਾਫ ਕੀਤੀ ਸਖ਼ਤ ਕਾਰਵਾਈ ਤੋਂ ਖੁਸ਼ ਹੋ ਕੇ ਉਹਨਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ।

ਜ਼ਿਕਰਯੋਗ ਹੈ ਕਿ ਪਿਛਲੇ ਦਿਨੀ ਪਿੰਡ ਧੌਲਾ ਵਿੱਚ ਮੈਡੀਕਲ ਸਟੋਰ ਵਿੱਚ ਦਵਾਈਆਂ ਦੀ ਆੜ ਵਿੱਚ ਨਸ਼ਾ ਵੇਚਣ ਵਾਲੇ ਇੱਕ ਵੱਡੇ ਨਸ਼ਾ ਤਸਕਰ ਨੂੰ ਨਸ਼ੇ ਦੀ ਵੱਡੀ ਮਾਤਰਾ ਤਹਿਤ ਐਸਐਚਓ ਸਰੀਫ ਖਾਂ ਵਲੋਂ ਲਾਏ ਗਏ ਇੱਕ ਟਰੈਪ ਰਾਹੀਂ ਨਸ਼ੇ ਦੀ ਵੱਡੀ ਖੇਪ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲਿਸ ਦੀ ਇਲਾਕੇ ਅੰਦਰ ਚੰਗੀ ਕਾਰਗੁਜ਼ਾਰੀ ਨੂੰ ਦੇਖਦੇ ਹੋਏ ਪੰਜ ਪਿੰਡਾਂ ਦੀਆਂ ਪੰਚਾਇਤਾਂ ਨੇ ਸੈਂਕੜੇ ਲੋਕਾਂ ਦੀ ਹਾਜ਼ਰੀ ਵਿੱਚ ਐਸਐਚਓ ਸ਼ਰੀਫ ਖਾਨ ਵੱਲੋਂ ਨਸ਼ਿਆਂ ਖਿਲਾਫ ਕਾਰਵਾਈ,ਟਰੈਫਿਕ,ਲੁੱਟ ਖੋਹ ਕਰਨ ਵਾਲੇ ਚੋਰਾਂ ਅਤੇ ਹੁੱਲੜਬਾਜਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਲਈ ਖੁਸ਼ੀ ਪ੍ਰਗਟਾਈ ਜਾ ਰਹੀ ਹੈ।

ਇਕੱਠੀਆਂ ਪਿੰਡ ਪੰਚਾਇਤਾਂ ਨੇ ਐਸਐਚਓ ਸਰੀਫ ਖਾਂ ਦਾ ਸਨਮਾਨ ਕਰਦੇ ਸਮੇਂ ਕਿਹਾ ਕਿ ਪੰਜਾਬ ਪੁਲਿਸ ਦੇ ਜੇਕਰ ਅਜਿਹੇ ਐਸਐਚ ਓ ਆਪਣੀ ਡਿਊਟੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਤਾਂ ਪੰਜਾਬ ਅੰਦਰੋਂ ਨਸ਼ੇ ਦਾ ਪੂਰਨ ਖਾਤਮਾ ਕੁਝ ਹੀ ਦਿਨਾਂ ਵਿੱਚ ਹੋ ਸਕਦਾ ਹੈ। ਜਿਸ ਨਾਲ ਪੰਜਾਬ ਦੇ ਨੌਜਵਾਨ ਨਸ਼ੇ ਦੀ ਭੈੜੀ ਦਲਦਲ ਦੇ ਵਿੱਚੋਂ ਬਾਹਰ ਆਉਣਗੇ ਅਤੇ ਨਸ਼ਾ ਤਸਕਰ ਜੇਲਾਂ ਦੇ ਅੰਦਰ ਜਾਣਗੇ। ਇਕੱਠੇ ਪਿੰਡ ਪੰਚਾਇਤਾਂ ਨੇ ਨਸ਼ਿਆਂ ਖਿਲਾਫ ਪਹਿਲਾਂ ਹੀ ਇੱਕ ਮਤਾ ਪਾਸ ਕੀਤਾ ਹੋਇਆ ਹੈ,ਜੋ ਕਿਸੇ ਵੀ ਨਸ਼ਾ ਤਸਕਰ ਦਾ ਸਾਥ ਨਹੀਂ ਦੇਣਗੇ ਅਤੇ ਉਸ ਖਿਲਾਫ ਸਖਤ ਕਾਨੂੰਨੀ ਕਾਰਵਾਈ ਕਰਾਉਣ ਵਿੱਚ ਪੁਲਿਸ ਪ੍ਰਸ਼ਾਸਨ ਦਾ ਹੀ ਸਹਿਯੋਗ ਕਰਨਗੇ।

ਇਸ ਮੌਕੇ ਸਨਮਾਨਿਤ ਹੋਏ ਐਸਐਚਓ ਸਰੀਫ ਖਾਂ ਨੇ ਗੱਲਬਾਤ ਕਰਦੇ ਕਿਹਾ ਕਿ ਜਿਲ੍ਹਾ ਬਰਨਾਲੇ ਦੇ ਐਸਐਸਪੀ ਸੰਦੀਪ ਕੁਮਾਰ ਮਲਿਕ ਅਤੇ ਸਬ ਡਿਵੀਜ਼ਨ ਤਪਾ ਮੰਡੀ ਦੇ ਡੀਐਸਪੀ ਗੁਰਵਿੰਦਰ ਸਿੰਘ ਜੀ ਅਗਵਾਈ ਹੇਠ ਪੁਲਿਸ ਥਾਣਾ ਰੂੜੇਕੇ ਕਲਾਂ ਅਧੀਨ ਆਉਂਦ ਪਿੰਡਾਂ ਵਿੱਚ ਨਸ਼ਿਆਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਉਨਾਂ  ਪਿੰਡ ਪੰਚਾਇਤਾਂ ਅਤੇ ਖੇਡ ਕਲੱਬਾਂ ਨੂੰ ਵਿਸ਼ਵਾਸ ਦਬਾਉਂਦੇ ਕਿਹਾ ਕਿ ਅੱਜ ਉਹਨਾਂ ਦਾ ਹੌਸਲਾ ਹੋਰ ਵੀ ਵੱਧ ਚੁੱਕਾ ਹੈ। ਜਿਸ ਦੀ ਬਦੌਲਤ ਉਹ ਆਉਣ ਵਾਲੇ ਦਿਨਾਂ ਵਿੱਚ ਨਸ਼ਾ ਤਸਕਰਾਂ ਅਤੇ ਭੈੜੇ ਅੰਸਰਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਣਗੇ ਤਾਂ ਜੋ ਪਿੰਡਾਂ ਅੰਦਰ ਅਮਨ ਕਾਨੂੰਨ ਅਤੇ ਪਿੰਡਾਂ ਨੂੰ  ਨਸ਼ਾ ਰਹਿਤ ਬਣਾਇਆ ਜਾ ਸਕੇ। ਉਹਨਾਂ ਲੋਕਾਂ ਨੂੰ ਵੀ ਬੇਨਤੀ ਕਰਦੇ ਕਿਹਾ ਕਿ ਨਸ਼ਾ ਤਸਕਰਾਂ ਬਾਰੇ ਪੁਲਿਸ ਨੂੰ ਗੁਪਤ ਸੂਚਨਾ ਦਿੱਤੀ ਜਾਵੇ,ਤਾਂ ਜੋ ਉਨਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM
Advertisement