ਫ਼ਿਲੌਰ ’ਚ ਤੇਜ਼ ਰਫ਼ਤਾਰ ਕਾਰ ਨੇ 13 ਸਾਲ ਦੀ ਬੱਚੀ ਨੂੰ ਮਾਰੀ ਟੱਕਰ, ਹੋਈ ਮੌਤ
Published : Jan 26, 2026, 8:19 am IST
Updated : Jan 26, 2026, 8:19 am IST
SHARE ARTICLE
A 13-year-old girl was hit by a speeding car in Phillaur, died
A 13-year-old girl was hit by a speeding car in Phillaur, died

ਗੁਰਦੁਆਰਾ ਸਾਹਿਬ ਤੋਂ ਵਾਪਸ ਪਰਤਦੇ ਸਮੇਂ ਵਾਪਰਿਆ ਹਾਦਸਾ

ਫਿਲੌਰ : ਫਿਲੌਰ ਅਧੀਨ ਪੈਂਦੇ ਪਿੰਡ ਗੜਾ ’ਚ ਵਾਪਰੇ ਦਰਦਨਾਕ ਸੜਕ ਹਾਦਸੇ ਦੌਰਾਨ 13 ਸਾਲਾ ਵਿਦਿਆਰਥਣ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਤੇਜ਼ ਰਫ਼ਤਾਰ ਕਾਰ ਨੇ ਪੈਦਲ ਜਾ ਰਹੀ ਵਿਦਿਆਰਥਣ ਨੂੰ ਟੱਕਰ ਮਾਰ ਦਿੱਤੀ। ਹਾਦਸਾ ਉਸ ਸਮੇਂ ਵਾਪਰਿਆ ਜਦੋਂ ਮੁਸਕਾਨ ਜੋ ਛੇਵੀਂ ਜਮਾਤ ਦੀ ਵਿਦਿਆਰਥਣ ਸੀ, ਆਪਣੀ ਭੂਆ ਪਰਵੀਨ ਦੇ ਨਾਲ ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਘਰ ਵਾਪਸ ਜਾ ਰਹੀ ਸੀ। ਦੋਵੇਂ ਸੜਕ ਦੇ ਕਿਨਾਰੇ ਚੱਲ ਰਹੀਆਂ ਸਨ ਕਿ ਪਿੱਛੋਂ ਆ ਰਹੀ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਮੁਸਕਾਨ ਉਛਲ ਕੇ ਨੇੜੇ ਖੜ੍ਹੇ ਦਰੱਖ਼ਤ ਨਾਲ ਜਾ ਟਕਰਾਈ ਅਤੇ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਈ। ਮੁਸਕਾਨ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।
ਫਿਲੌਰ ਪੁਲਿਸ ਵਲੋਂ ਮੁਸਕਾਨ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਰੱਖਵਾ ਦਿੱਤਾ ਗਿਆ ਹੈ। ਇਸ ਸੰਬੰਧੀ ਥਾਣਾ ਲਾਹੌਰ ਦੇ ਏ.ਐਸ.ਆਈ. ਜਸਵਿੰਦਰ ਸਿੰਘ ਨੇ ਦੱਸਿਆ ਕਿ ਕੰਟਰੋਲ ਰੂਮ ਤੋਂ ਸੂਚਨਾ ਮਿਲਣ ਉਪਰੰਤ ਪੁਲਿਸ ਮੌਕੇ ‘ਤੇ ਪਹੁੰਚੀ। ਮ੍ਰਿਤਕ ਵਿਦਿਆਰਥਣ ਦੀ ਭੂਆ ਪਰਵੀਨ ਦੇ ਬਿਆਨਾਂ ਦੇ ਅਧਾਰ ‘ਤੇ ਕਾਰ ਚਾਲਕ ਦਲਜੀਤ ਸਿੰਘ ਖ਼ਿਲਾਫ ਮਾਮਲਾ ਦਰਜ ਕਰਕੇ ਵਾਹਨਾਂ ਨੂੰ ਕਬਜ਼ੇ ’ਚ ਲੈ ਲਿਆ ਗਿਆ ਹੈ। ਪੁਲਿਸ ਵਲੋਂ ਅਗਲੀ ਜਾਂਚ ਜਾਰੀ ਹੈ, ਜਦਕਿ ਅੱਜ ਗੜਾ ’ਚ ਪਰਿਵਾਰ ਵੱਲੋਂ ਮੁਸਕਾਨ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM
Advertisement