ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਵੇਰੇ 9:30 ਵਜੇ ਮੀਟਿੰਗ ’ਚ ਹੋਣਗੇ ਸ਼ਾਮਲ
ਚੰਡੀਗੜ੍ਹ: ਸਤਲੁਜ-ਯਮੁਨਾ ਲਿੰਕ (SYL) ਨਹਿਰ ਸਬੰਧੀ ਭਲਕੇ ਇੱਕ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ ਸੈਕਟਰ 17 ਸਥਿਤ ਹੋਟਲ ਤਾਜ ਵਿਚ ਹੋਵੇਗੀ। ਇਸ ਮੀਟਿੰਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਵੇਰੇ 9:30 ਵਜੇ ਮੀਟਿੰਗ ’ਚ ਸ਼ਾਮਲ ਹੋਣਗੇ। ਇਸ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਵੀ ਮੀਟਿੰਗ ਵਿਚ ਸ਼ਾਮਲ ਹੋਣਗੇ, ਜਿਸ ਵਿੱਚ SYL ਦੇ ਹਰ ਪਹਿਲੂ ‘ਤੇ ਚਰਚਾ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਇਸ ਮੀਟਿੰਗ ਵਿੱਚ ਮੁੱਖ ਮੰਤਰੀ ਨਾਇਬ ਸੈਣੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦੋਵਾਂ ਸਰਕਾਰਾਂ ਦੇ ਸੀਨੀਅਰ ਅਧਿਕਾਰੀ ਸ਼ਾਮਲ ਹੋਣਗੇ।
