1965-71 ਦੀ ਜੰਗ ਵਿਚ ਸ਼ਹੀਦ ਹੋਏ ਜਵਾਨਾਂ ਦੀ ਸਮਾਧੀ 'ਤੇ ਸ਼ਰਧਾਂਜਲੀ ਦਿੱਤੀ।
ਫ਼ਾਜ਼ਿਲਕਾ: ਫ਼ਾਜ਼ਿਲਕਾ ਵਿਚ ਸੂਬਾ ਪੱਧਰੀ ਗਣੰਤਰ ਦਿਵਸ ਸਮਾਰੋਹ ਵਿਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਕੌਮੀ ਝੰਡੇ ਨੂੰ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਪਰੇਡ ਦਾ ਨਰੀਖਣ ਕੀਤਾ ਅਤੇ ਪਰੇਡ ਦੀ ਸਲਾਮੀ ਲਈ । ਇਸ ਤੋਂ ਪਹਿਲਾਂ ਉਨ੍ਹਾਂ ਨੇ ਫ਼ਾਜ਼ਿਲਕਾ ਦੇ ਸਰਹੱਦੀ ਪਿੰਡ ਆਸਫ਼ਵਾਲਾ ਵਿਚ ਬਣੀ 1965-71 ਦੀ ਜੰਗ ਵਿਚ ਸ਼ਹੀਦ ਹੋਏ ਜਵਾਨਾਂ ਦੀ ਸਮਾਧੀ 'ਤੇ ਸ਼ਰਧਾਂਜਲੀ ਦਿੱਤੀ।
ਉਨ੍ਹਾਂ ਦੇ ਨਾਲ ਪੰਜਾਬ ਦੇ ਮੁੱਖ ਸਕੱਤਰ ਕੇਪੀ ਸਿਨ੍ਹਾ ਅਤੇ ਪੰਜਾਬ ਪੁਲਿਸ ਦੇ ਡੀ.ਜੀ.ਪੀ. ਗੌਰਵ ਯਾਦਵ ਮੌਜੂਦ ਰਹੇ। ਰਾਜਪਾਲ ਦੇ ਪਰਿਵਾਰ ਵਲੋਂ ਵੀ ਇਸ ਸਮਾਗਮ ਵਿਚ ਆਪਣੀ ਹਾਜ਼ਰੀ ਲਗਾਈ ਗਈ। ਗਣਤੰਤਰ ਦਿਵਸ ਤੇ ਸੱਭਿਆਚਾਰਕ ਪ੍ਰੋਗਰਾਮ ਅਤੇ ਝਾਕੀਆਂ ਪੇਸ਼ ਕੀਤੀ ਗਈਆਂ। ਇਸ ਦੌਰਾਨ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਖ਼ਾਸ ਅੰਦਾਜ਼ ਵਿਚ ਦਿਖਾਈ ਦਿੱਤੇ। ਉਨ੍ਹਾਂ ਨੇ ਕੇਸਰੀ ਰੰਗ ਦੀ ਪੱਗੜੀ ਬੰਨ ਗਣਤੰਤਰ ਦਿਵਸ ਦੇ ਸਮਾਗਮ ਵਿਚ ਹਿੱਸਾ ਲਿਆ। ਆਪਣੇ ਸੰਬੋਧਨ ਵਿਚ ਉਨ੍ਹਾਂ ਨੇ ਦੇਸ਼ ਵਾਸੀਆਂ ਅਤੇ ਪੰਜਾਬੀਆਂ ਨੂੰ ਵਧਾਈ ਦਿੱਤੀ। ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀਆਂ ਸਕੀਮਾਂ ਸਣੇ ਨਸ਼ੇ ਖ਼ਿਲਾਫ਼ ਸਰਕਾਰ ਵਲੋਂ ਚੁੱਕੇ ਜਾਂ ਰਹੇ ਕਦਮ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਐਲਾਨ ਕੀਤਾ ਕਿ ਆਉਣ ਵਾਲੇ ਫ਼ਰਵਰੀ ਮਹੀਨੇ ਦੀ 8 ਤੋਂ 11 ਫ਼ਰਵਰੀ ਤੋਂ ਫ਼ਾਜ਼ਿਲਕਾ ਤੋਂ ਸਰਹੱਦੀ ਜ਼ਿਲ੍ਹਿਆਂ ਵਿਚ ਪੈਦਲ ਯਾਤਰਾ ਕਰਣਗੇ। ਫ਼ਾਜ਼ਿਲਕਾ , ਫ਼ਿਰੋਜ਼ਪੁਰ ਅਤੇ ਤਰਨ ਤਾਰਨ ਵਿਚ ਜਾਣਗੇ।
