ਕਾਂਗਰਸ ਦੇ ਹਲਕਾ ਇੰਚਾਰਜਾਂ ਦੇ ਮੁੱਦੇ 'ਤੇ 'ਆਪ' ਵਲੋਂ ਵਾਕਆਊਟ
Published : Feb 26, 2019, 12:09 pm IST
Updated : Feb 26, 2019, 12:09 pm IST
SHARE ARTICLE
Harpal Singh Cheema
Harpal Singh Cheema

ਹਾਰੇ ਹੋਏ ਉਮੀਦਵਾਰ ਸਰਕਾਰੀ ਕੰਮਕਾਜ ਵਿਚ ਦਖ਼ਲ ਅੰਦਾਜ਼ੀ ਕਰਦੇ ਹਨ : ਚੀਮਾ

ਚੰਡੀਗੜ੍ਹ (ਨੀਲ) : ਪਿਛਲੀ ਅਕਾਲੀ ਸਰਕਾਰ ਦੀ ਤਰਜ 'ਤੇ ਕਾਂਗਰਸ ਵਲੋਂ ਵੀ ਪੰਜਾਬ ਵਿਚ ਹਾਰੇ ਹੋਏ ਉਮੀਦਵਾਰਾਂ ਨੂੰ ਹਲਕਾ ਇੰਚਾਰਜ ਲਗਾ ਕੇ ਉਨ੍ਹਾਂ ਰਾਹੀਂ ਸਰਕਾਰੀ ਕਾਰਜ ਕਰਵਾਉਣ ਦਾ ਵਿਰੋਧ ਕਰਦਿਆਂ ਇਸ ਮੁੱਦੇ ਉਤੇ ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਵਿਧਾਨ ਸਭਾ ਵਿਚੋਂ ਵਾਕਆਊਟ ਕੀਤਾ। 
 ਇਸ ਬਾਰੇ ਬੋਲਦਿਆਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਮੁੱਚੇ ਸੂਬੇ ਵਿਚ ਕਾਂਗਰਸ ਦੇ ਹਾਰੇ ਹੋਏ ਉਮੀਦਵਾਰ ਸਰਕਾਰੀ ਕੰਮਕਾਜ ਵਿਚ ਦਖ਼ਲ ਅੰਦਾਜ਼ੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹਾ ਕਰ ਕੇ ਸਰਕਾਰ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਨੀਵਾਂ ਦਿਖਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਦੇ ਹਲਕੇ ਵਿਚ ਕਾਂਗਰਸ ਦੇ ਹਾਰੇ ਹੋਏ ਉਮੀਦਵਾਰ ਦਮਨ ਬਾਜਵਾ ਥਿੰਦ ਸਰਕਾਰੀ ਫ਼ੰਡਾਂ ਨੂੰ ਪਿੰਡ-ਪਿੰਡ ਜਾ ਕੇ ਵੰਡ ਰਹੇ ਹਨ। ਉਨ੍ਹਾਂ ਕਿਹਾ ਕਿ ਇਥੋਂ ਤਕ ਕੇ ਡੀ.ਸੀ. ਸੰਗਰੂਰ ਵਲੋਂ ਜਾਰੀ ਕੀਤੇ ਸਰਕਾਰੀ ਪੱਤਰਾਂ ਵਿਚ ਵੀ ਉਨ੍ਹਾਂ ਨੂੰ ਹਲਕਾ ਇੰਚਾਰਜ ਦੇ ਅਹੁਦੇ ਨਾਲ ਨਿਵਾਜਿਆ ਜਾਂਦਾ ਹੈ ਅਤੇ ਸਰਕਾਰੀ ਸਮਾਗਮਾਂ ਦੌਰਾਨ ਉਨ੍ਹਾਂ ਨੂੰ ਚੁਣੇ ਹੋਏ ਵਿਧਾਇਕ ਨਾਲੋਂ ਵੱਧ ਅਧਿਕਾਰ ਦਿਤੇ ਜਾਂਦੇ ਹਨ। ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਕਿਹਾ ਕਿ ਰੋਪੜ ਹਲਕੇ ਵਿਚ ਵੀ ਕੈਪਟਨ ਅਮਰਿੰਦਰ ਸਿੰਘ ਦੇ ਖ਼ਾਸਮ ਖ਼ਾਸ ਹਾਰੇ ਹੋਏ

ਕਾਂਗਰਸੀ ਉਮੀਦਵਾਰ ਸਰਕਾਰੀ ਕੰਮਕਾਜ ਵਿਚ ਦਖ਼ਲ ਅੰਦਾਜ਼ੀ ਕਰ ਕੇ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਨੂੰ ਨੀਵਾਂ ਵਿਖਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਵਿਧਾਇਕ ਜਗਦੇਵ ਸਿੰਘ ਕਮਾਲੂ ਨੇ ਕਿਹਾ ਕਿ ਉਨ੍ਹਾਂ ਦੇ ਹਲਕੇ ਵਿਚ ਹਾਰੇ ਹੋਏ ਕਾਂਗਰਸੀ ਉਮੀਦਵਾਰ ਜਸਵਿੰਦਰ ਸਿੰਘ ਜੱਸੀ ਹਲਕੇ ਵਿਚ ਵਿਧਾਇਕ ਵਜੋਂ ਵਿਚਰ ਰਹੇ ਹਨ ਅਤੇ ਸਰਕਾਰੀ ਪੈਸੇ ਦੀ ਵੰਡ ਕਰ ਰਹੇ ਹਨ। ਆਪ ਵਿਧਾਇਕਾਂ ਨੇ ਮੰਗ ਕੀਤੀ ਕਿ ਕੈਪਟਨ ਅਮਰਿੰਦਰ ਸਿੰਘ ਇਸ ਮੁੱਦੇ ਉੱਥੇ ਫ਼ੌਰੀ ਐਕਸਨ ਲੈਂਦਿਆਂ ਪੰਜਾਬ ਵਿਚੋਂ ਹਲਕਾ ਇੰਚਾਰਜ ਸਿਸਟਮ ਖ਼ਤਮ ਕਰਨ।    

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement