
ਭਾਰਤੀ ਹਵਾਈ ਫ਼ੌਜ ਵੱਲੋਂ ਪੁਲਵਾ ਅਤਿਵਾਦੀ ਹਮਲੇ ਦਾ ਬਦਲਾ ਲੈਂਦੇ ਹੋਏ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿਚ ਸਥਿਤ ਅਤਿਵਾਦੀਆਂ ਦੇ ਟਿਕਾਣਿਆਂ ‘ਤੇ...
ਚੰਡੀਗੜ੍ਹ : ਭਾਰਤੀ ਹਵਾਈ ਫ਼ੌਜ ਵੱਲੋਂ ਪੁਲਵਾ ਅਤਿਵਾਦੀ ਹਮਲੇ ਦਾ ਬਦਲਾ ਲੈਂਦੇ ਹੋਏ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿਚ ਸਥਿਤ ਅਤਿਵਾਦੀਆਂ ਦੇ ਟਿਕਾਣਿਆਂ ‘ਤੇ ਕੀਤੀ ਗਈ ਕਾਰਵਾਈ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਵਲ ਤੇ ਪੁਲਿਸ ਅਧਿਕਾਰੀਆਂ ਨਾਲ ਹਾਲਾਤ ਬਾਰੇ ਵਿਚਾਰ ਚਰਚਾ ਕਰਨ ਲਈ ਅਹਿਮ ਮੀਟਿੰਗ ਕੀਤੀ। ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਹੱਦੀ ਇਲਾਕਿਆਂ ਵਿਚ ਹਾਈ-ਅਲਰਟ ਜਾਰੀ ਕਰ ਦਿੱਤਾ ਗਿਆ ਹੈ।
IAF Air Strike in POK
ਇਹ ਵੀ ਦੱਸਿਆ ਜਾ ਰਿਹਾ ਹੈ ਕਿ ਭਲਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖੁਦ ਜ਼ਮੀਨੀ ਪੱਧਰ ‘ਤੇ ਸਰਹੱਦੀ ਇਲਾਕਿਆਂ ਦਾ ਜਾਇਜ਼ਾ ਲੈਣ ਲਈ ਜਾਣਗੇ। ਕੈਪਟਨ ਅਮਰਿੰਦਰ ਸਿੰਘ ਨੇ ਸਾਰਿਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਹਵਾਈ ਫ਼ੌਜ ਵੱਲੋਂ ਕੀਤੀ ਕਾਰਵਾਈ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇੰਡੀਅਨ ਏਅਰਫੋਰਸ ਨੇ ਪਾਕਿਸਤਾਨ ਅਤੇ ਅਤਿਵਾਦੀ ਜਥੇਬੰਦੀਆਂ ਨੂੰ ਢੁਕਵਾਂ ਜਵਾਬ ਦਿੱਤਾ ਹੈ।
Mirage
ਉਨ੍ਹਾਂ ਕਿਹਾ ਕਿ ਪੁਲਵਾਮਾ ਹਮਲੇ ਤੋਂ ਬਾਅਦ ਇਹ ਕਾਰਵਾਈ ਬਹੁਤ ਜ਼ਰੂਰੀ ਸੀ। ਕੈਪਟਨ ਨੇ ਫੌਜ ਨੂੰ ਅਪਣਾ ਪੂਰਾ ਸਮਰਥਨ ਦਿੰਦਿਆ ਜਮ ਕੇ ਤਾਰੀਫ਼ ਕੀਤੀ ਹੈ।