
ਪੁਲਵਾਮਾ ਵਿਚ ਸ਼ਹੀਦ ਹੋਏ ਜਵਾਨਾਂ ਦਾ ਬਦਲਾ ਲੈਣ ਲਈ ਭਾਰਤੀ ਫੌਜ ਨੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਚ ਸਥਿਤ ਅਤਿਵਾਦੀਆਂ ਦੇ ਟਿਕਾਣਿਆਂ ਉੱਤੇ...
ਮਾਨਸਾ : ਪੁਲਵਾਮਾ ਵਿਚ ਸ਼ਹੀਦ ਹੋਏ ਜਵਾਨਾਂ ਦਾ ਬਦਲਾ ਲੈਣ ਲਈ ਭਾਰਤੀ ਫੌਜ ਨੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਚ ਸਥਿਤ ਅਤਿਵਾਦੀਆਂ ਦੇ ਟਿਕਾਣਿਆਂ ਉੱਤੇ ਹਮਲਾ ਕਰਕੇ ਕਰਾਰਾ ਜਵਾਬ ਦਿੱਤਾ ਹੈ। ਭਾਰਤੀ ਫੌਜ ਦੀ ਕਾਰਵਾਈ ਦੀ ਪ੍ਰਸੰਸਾ ਕਰਨ ਲਈ ਅੱਜ ਮਾਨਸਾ ਦੇ ਸਾਬਕਾ ਫੌਜ ਜਗਦੇਵ ਸਿੰਘ ਅਤੇ ਵੱਖ-ਵੱਖ ਭਾਈਚਾਰਿਆਂ ਦੇ ਲੋਕਾਂ ਨੇ ਇਕੱਠੇ ਹੋ ਕੇ ਜਿੱਥੇ ਪੁਲਵਾਮਾ ਸ਼ਹੀਦਾਂ ਨੂੰ ਸ਼ਰਧਾਜ਼ਲੀ ਦਿੱਤੀ।
Mirage
ਉੱਥੇ ਭਾਰਤੀ ਫੌਜ ਵੱਲੋਂ ਕੀਤੀ ਗਈ ਕਾਰਵਾਈ ਦੀ ਪ੍ਰਸ਼ੰਸਾਂ ਕਰਦੇ ਹੋ ਕਿਹਾ ਕਿ ਸਾਬਕਾ ਫੌਜੀ ਜਗਦੇਵ ਸਿੰਘ ਨੇ ਕਿਹਾ ਕਿ ਉਹ ਭਾਰਤੀ ਫੌਜ ਦੇ ਨਾਲ ਚੱਟਾਨ ਦੀ ਤਰ੍ਹਾਂ ਖੜ੍ਹੇ ਹਨ, ਜੇਕਰ ਉਨ੍ਹਾਂ ਦੀ ਲੋੜ ਹੋਈ ਤਾਂ ਉਹ ਸਰਹੱਦ ‘ਤੇ ਜਾ ਕੇ ਦੁਸ਼ਮਣ ਨਾਲ ਦੋ-ਦੋ ਹੱਥ ਕਰਨ ਨੂੰ ਤਿਆਰ ਹਨ। ਸਾਬਕਾ ਫੌਜੀਆਂ ਨੇ ਕਿਹਾ ਕਿ ਉਨ੍ਹਾਂ ਨੇ ਦੇਸ਼ ਲਈ ਅਪਣਾ ਕੀਮਤੀ ਸਮਾਂ ਦਿੱਤਾ ਹੈ ।
IAF Air Strike in POK
ਅਤੇ ਹੁਣ ਵੀ ਉਹ ਜੀਵਨ ਦੇ ਆਖਰੀ ਦੌਰ ਤੋਂ ਨਿਕਲ ਰਹੇ ਹਨ ਪਰ ਫਇਰ ਵੀ ਉਹ ਭਾਰਤ ਮਾਤਾ ਲਈ ਸਰਹੱਦ ‘ਤੇ ਪਣੀ ਜਾਨ ਦੇਣ ਲਈ ਤਿਆਰ ਹਨ। ਭਾਰਤ ਮਾਤਾ ਦੇ ਨਾਅਰੇ ਨਾਲ ਪੂਰਾ ਮਾਨਸਾ ਦੇਸ਼ ਭਗਤੀ ਦੇ ਰੰਗ ਵਿੰਚ ਰੰਗਿਆ ਹੋਇਆ ਨਜ਼ਰ ਆਇਆ ਹੈ।