Air Strike ਤੋਂ ਬਾਅਦ ਪੂਰੇ ਪੰਜਾਬ ‘ਚ ਹਾਈ ਅਲਰਟ ਜਾਰੀ
Published : Feb 26, 2019, 11:37 am IST
Updated : Feb 26, 2019, 11:38 am IST
SHARE ARTICLE
Punjabi In High Alert
Punjabi In High Alert

ਪਾਕਿਸਤਾਨ ‘ਤੇ ਭਾਰਤੀ ਹਵਾਈ ਫ਼ੌਜ ਦੀ ਵੱਡੀ ਕਾਰਵਾਈ ਕਰਨ ਤੋਂ ਬਾਅਦ ਪੰਜਾਬ ਵਿਚ ਵੀ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਦੇ ਆਦਮਪੁਰ ਏਅਰਪੋਰਟ....

ਜਲੰਧਰ : ਪਾਕਿਸਤਾਨ ‘ਤੇ ਭਾਰਤੀ ਹਵਾਈ ਫ਼ੌਜ ਦੀ ਵੱਡੀ ਕਾਰਵਾਈ ਕਰਨ ਤੋਂ ਬਾਅਦ ਪੰਜਾਬ ਵਿਚ ਵੀ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਦੇ ਆਦਮਪੁਰ ਏਅਰਪੋਰਟ, ਹਲਵਾਰਾ ਏਅਰਪੋਰਟ, ਪਠਾਨਕੋਟ ਏਅਰਬੇਸ ਅਲਰਟ ‘ਤੇ ਕਰ ਦਿੱਤੇ ਗਏ ਹਨ। ਹਵਾਈ ਫ਼ੌਜ ਦੇ ਸੂਤਰਾਂ ਨੇ ਕਿਹਾ ਕਿ ਭਾਰਤੀ ਲੜਾਕੂ ਜਹਾਜ਼ਾਂ ਨੇ ਪੰਜਾਬ ਦੇ ਆਦਮਪੁਰ ਤੋਂ ਉਡਾਣ ਭਰੀ ਸੀ। 14 ਫ਼ਰਵਰੀ ਨੂੰ ਕੀਤੇ ਗਏ ਪੁਲਵਾਮਾ ਅਤਿਵਾਦੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚ ਤਣਾਅ ਜਾਰੀ ਹੈ।

Mirage Mirage, Indian Air Force 

ਇਸ ਦਰਮਿਆਨ ਭਾਰਤੀ ਹਵਾਈ ਫ਼ੌਜ ਨੇ ਪਾਕਿਸਤਾਨ ਵਿਰੁੱਧ ਵੱਡੀ ਕਾਰਵਈ ਕਰਦੇ ਹੋਏ ਮੰਗਲਵਾਰ ਸਵੇਰੇ ਤੜਕੇ 3.30 ਵਜੇ ਦੇ ਲਗਪਗ ਹਵਾਈ ਫ਼ੌਜ ਦੇ ਲੜਾਕੂ ਜਹਾਜ਼ਾਂ ਨੇ ਪੀਓਕੇ ਵਿਚ ਦਾਖਲ ਹੋ ਕੇ ਜੈਸ਼-ਏ-ਮੁਹੰਮਦ ਦੇ ਟਿਕਾਣਿਆਂ ‘ਤੇ ਹਮਲੇ ਕੀਤੇ। ਸੂਤਰਾਂ ਦੀ ਮੰਨੀਏ ਤਾਂ ਇਸ ਦੂਜੀ ਸਟ੍ਰਾਈਕ ਵਿਚ 300 ਦੇ ਲਗਪਗ ਅਤਿਵਾਦੀ ਮਾਰੇ ਗਏ ਹਨ। ਟੀ.ਵੀ ਰਿਪੋਰਟ ਮੁਤਾਬਿਕ ਇਸ ਹਮਲੇ ਵਿਚ ਪੀਓਕੇ ਦੇ ਬਾਲਾਕੋਟ-ਚਕੋਟੀ ਵਿਚ ਅਤਿਵਾਦੀਆਂ ਦੇ ਲਾਂਚ ਪੈਡ ਅਤੇ ਜੈਂਸ-ਏ-ਮੁਹੰਮਦ ਦਾ ਅਲਫ਼ਾ-3 ਕੰਟਰੋਲ ਰੂਮ ਪੂਰੀ ਤਰ੍ਹਾਂ ਤਬਾਹ ਹੋ ਗਿਆ ਹੈ।

Mirage Mirage , Indian Air Force 

ਅਤਿਵਾਦੀ ਕੈਂਪਾਂ ਉੱਤੇ ਲੜਾਕੂ ਜਹਾਜ਼ਾਂ ਜ਼ਰੀਏ ਇਕ ਹਜ਼ਾਰ ਕਿਲੋ ਬੰਬ ਸੁੱਟੇ ਗਏ ਹਨ। ਸੂਤਰਾਂ ਮੁਤਾਬਿਕ, ਭਾਰਤੀ ਹਵਾਈ ਫ਼ੌਜ ਨੇ 12 ਮਿਰਾਜ ਲੜਾਕੂ ਜਹਾਜ਼ਾਂ ਜ਼ਰੀਏ ਹਵਾਈ ਸਟ੍ਰਾਈਕ ਕੀਤੀ ਹੈ। ਸੂਤਰਾਂ ਮੁਤਾਬਿਕ, ਕੰਟਰੋਲ ਰੇਖਾ(ਐਲਓਸੀ) ਦੇ ਪਾਰ ਬਾਲਾਕੋਟ, ਚਕੋਟੀ, ਮਜ਼ੱਫ਼ਰਾਬਾਦ ਵਿਚ ਜੈਸ਼ ਦੇ ਟਿਕਾਣਿਆਂ ਨੂੰ ਤਬਾਹ ਕੀਤਾ ਗਿਆ ਹੈ। ਬਾਲਾਕੋਟ ਪਾਕਿਸਤਾਨ ਦੇ ਸੂਬੇ ਖੈਬਰ ਪਖ਼ਤੂਨਖਵਾਹ ਵਿਚ ਸਥਿਤ ਹੈ। ਪਾਕਿਸਤਾਨ ਦੀ ਜਵਾਬੀ ਕਾਰਵਾਈ ਦਾ ਜਵਾਬ ਦੇਣ ਨੂੰ ਲੈ ਕੇ ਬੀਐਸਐਫ਼ ਆਰਮੀ ਅਤੇ ਹਵਾਈ ਫ਼ੌਜ ਸਾਰੇ ਅਲਰਟ ਉੱਤੇ ਹਨ। ਸਰਹੱਦ ਉੱਤੇ ਨਜ਼ਰ ਰੱਖੀ ਜਾ ਰਹੀ ਹੈ।

Mirage Mirage, Indian Air Force 

ਸੂਤਰਾਂ ਮੁਤਾਬਿਕ, ਭਾਰਤ ਦੀ ਕਾਰਵਾਈ ਤੋਂ ਡਰੇ ਪਾਕਿਸਤਾਨ ਨੇ ਅਤਿਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਸਰਗਨਾ ਮਸੂਦ ਅਜ਼ਹਰ ਨੂੰ ਸੁਰੱਖਿਅਤ ਥਾਂ ਉੱਤੇ ਸਿਫ਼ਟ ਕਰ ਦਿੱਤਾ ਹੈ। ਉਥੇ ਹੀ ਪਾਕਿਸਤਾਨੀ ਫ਼ੌਜ ਨੇ ਵੀ ਦਾਅਵਾ ਕੀਤਾ ਹੈ ਕਿ ਭਾਰਤੀ ਹਵਾਈ ਫ਼ੌਜ ਨੇ ਭਾਰਤ-ਪਾਕਿ ਕੰਟਰੋਲ ਰੇਖਾ (ਐਲਓਸੀ) ਦੀ ਉਲੰਘਣਾ ਕਰਕੇ ਉਨ੍ਹਾਂ ਦੀ ਸਰਹੱਦ ਵਿਚ ਦਾਖਲ ਕਰਨ ਦੀ ਕੋਸ਼ਿਸ਼ ਕੀਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement