
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ 'ਪੰਜਾਬੀ ਟ੍ਰਿਬਿਊਨ' ਦੇ ਪ੍ਰਿੰਸੀਪਲ ਕੌਰਸਪੋਡੈਂਟ ਬਲਵਿੰਦਰ ਜੰਮੂ ਦੇ ਮਾਤਾ ਦੇ ਦੇਹਾਂਤ 'ਤੇ ਦੁੱਖ ਦਾ....
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ 'ਪੰਜਾਬੀ ਟ੍ਰਿਬਿਊਨ' ਦੇ ਪ੍ਰਿੰਸੀਪਲ ਕੌਰਸਪੋਡੈਂਟ ਬਲਵਿੰਦਰ ਜੰਮੂ ਦੇ ਮਾਤਾ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮਾਤਾ ਜੋਗਿੰਦਰ ਕੌਰ 86 ਵਰ੍ਹਿਆਂ ਦੇ ਸਨ ਜੋ ਐਤਵਾਰ ਨੂੰ ਸੰਖੇਪ ਬਿਮਾਰੀ ਮਗਰੋਂ ਪਟਿਆਲਾ ਨੇੜੇ ਸਥਿਤ ਆਪਣੇ ਜੱਦੀ ਪਿੰਡ ਗਗਰੌਲਾ ਵਿਖੇ ਚੱਲ ਵਸੇ। ਉਹ ਆਪਣੇ ਪਿੱਛੇ ਤਿੰਨ ਲੜਕੇ ਛੱਡ ਗਏ ਹਨ।
ਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਦੁੱਖ ਦੀ ਇਸ ਘੜੀ ਵਿੱਚ ਪਰਿਵਾਰਕ ਮੈਂਬਰਾਂ ਅਤੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਜ਼ਾਹਰ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਅਕਾਲ ਪੁਰਖ ਅੱਗੇ ਪਰਿਵਾਰ ਨੂੰ ਭਾਣਾ ਮੰਨਣ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਲਈ ਅਰਦਾਸ ਕੀਤੀ। ਇਸ ਦੌਰਾਨ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਜੋਗਿੰਦਰ ਕੌਰ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ੍ਰੀ ਜੰਮੂ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਜ਼ਾਹਰ ਕੀਤੀ।